ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਰਥਿਕ ਸਲਾਹਕਾਰ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕੀਤੀ

Posted On: 06 JUN 2026 6:20PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਰਥਿਕ ਸਲਾਹਕਾਰ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਬੈਠਕ ਵਿੱਚ ਭਾਰਤ ਦੇ ਆਰਥਿਕ ਬਦਲਾਅ ਅਤੇ ਲੰਬੇ ਸਮੇਂ ਦੇ ਵਿਕਾਸ ਦੀਆਂ ਤਰਜੀਹਾਂ ਨਾਲ ਜੁੜੇ ਕਈ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸ਼੍ਰੀ ਮੋਦੀ ਨੇ ਕਿਹਾ ਕਿ ਸੁਧਾਰਾਂ ਦੀ ਗਤੀ ਨੂੰ ਹੋਰ ਤੇਜ਼ ਕਰਨ ਅਤੇ 'ਜੀਵਨ ਦੀ ਸੌਖ' ਤੇ 'ਵਪਾਰ ਕਰਨ ਦੀ ਸੌਖ' ਨੂੰ ਯਕੀਨੀ ਬਣਾਉਣ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਪ੍ਰਧਾਨ ਮੰਤਰੀ ਨੇ ਆਰਥਿਕ ਸਲਾਹਕਾਰ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਭਾਰਤ ਦੇ ਆਰਥਿਕ ਬਦਲਾਅ ਅਤੇ ਲੰਬੇ ਸਮੇਂ ਦੇ ਵਿਕਾਸ ਦੀਆਂ ਤਰਜੀਹਾਂ ਨਾਲ ਸੰਬੰਧਿਤ ਕਈ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਸੁਧਾਰਾਂ ਦੀ ਗਤੀ ਨੂੰ ਹੋਰ ਤੇਜ਼ ਕਰਨ ਅਤੇ 'ਜੀਵਨ ਦੀ ਸੌਖ' ਤੇ 'ਵਪਾਰ ਕਰਨ ਦੀ ਸੌਖ ' ਨੂੰ ਯਕੀਨੀ ਬਣਾਉਣ 'ਤੇ ਵੀ ਵਿਚਾਰ-ਵਟਾਂਦਰਾ ਕੀਤਾ।"

***************

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2270045) ਵਿਜ਼ੀਟਰ ਕਾਊਂਟਰ : 52