ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ-ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਡਾ. ਸੁਭਾਸ਼ ਸੀ. ਕਸ਼ਯਪ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ

Posted On: 04 JUN 2026 9:49PM by PIB Chandigarh

ਉਪ-ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਲੋਕ ਸਭਾ ਦੇ ਸਾਬਕਾ ਜਨਰਲ ਸਕੱਤਰ ਡਾ. ਸੁਭਾਸ਼ ਸੀ. ਕਸ਼ਯਪ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 ਉਪ-ਰਾਸ਼ਟਰਪਤੀ ਨੇ ਆਪਣੇ ਸੋਗ ਸੰਦੇਸ਼ ਵਿੱਚ ਕਿਹਾ:

ਲੋਕ ਸਭਾ ਦੇ ਸਾਬਕਾ ਜਨਰਲ ਸਕੱਤਰ ਡਾ. ਸੁਭਾਸ਼ ਸੀ. ਕਸ਼ਯਪ ਜੀ ਦੇ ਦੇਹਾਂਤ ਤੋਂ ਮੈਂ ਬਹੁਤ ਦੁਖੀ ਹਾਂ।

ਇੱਕ ਉੱਘੇ ਸੰਵਿਧਾਨਕ ਮਾਹਰ ਅਤੇ ਨਾਮਵਰ ਵਿਦਵਾਨ ਵਜੋਂ, ਉਨ੍ਹਾਂ ਨੇ ਆਪਣੀ ਵਿਦਵਤਾ, ਲਿਖਤਾਂ ਅਤੇ ਜਨਤਕ ਸੇਵਾ ਰਾਹੀਂ ਭਾਰਤ ਦੇ ਸੰਵਿਧਾਨ ਅਤੇ ਸੰਸਦੀ ਲੋਕਤੰਤਰ ਦੀ ਸਮਝ ਵਿੱਚ ਅਣਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੀ ਬੁੱਧੀ, ਵਿਚਾਰਾਂ ਦੀ ਸਪਸ਼ਟਤਾ ਅਤੇ ਲੋਕਤੰਤਰੀ ਸੰਸਥਾਵਾਂ ਪ੍ਰਤੀ ਅਟੁੱਟ ਵਚਨਬੱਧਤਾ ਨੇ ਉਨ੍ਹਾਂ ਨੂੰ ਪੀੜ੍ਹੀਆਂ ਦਾ ਸਤਿਕਾਰ ਅਤੇ ਪ੍ਰਸ਼ੰਸਾ ਦਿਵਾਈ।

ਉਨ੍ਹਾਂ ਦੇ ਪਰਿਵਾਰ, ਦੋਸਤਾਂ, ਵਿਦਿਆਰਥੀਆਂ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਨਿੱਘੀ ਹਮਦਰਦੀ। ਓਮ ਸ਼ਾਂਤੀ।

***​​​​​​​***​​​​​​​***

ਪੀਆਰ/ਏਐਸਐਮ/ਵੀਐਮ


(Release ID: 2270593) ਵਿਜ਼ੀਟਰ ਕਾਊਂਟਰ : 56