ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਪੱਛਮੀ ਬੰਗਾਲ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਨੂੰ ਲਾਗੂ ਕਰਨ ਵਾਲਾ 36ਵਾਂ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਬਣਨ ਲਈ ਤਿਆਰ
ਰਾਸ਼ਟਰੀ ਸਿਹਤ ਅਥਾਰਟੀ (ਐਨਐੱਚਏ) ਅਤੇ ਪੱਛਮੀ ਬੰਗਾਲ ਸਰਕਾਰ ਕੱਲ੍ਹ ਪੱਛਮੀ ਬੰਗਾਲ ਵਿੱਚ ਆਯੁਸ਼ਮਾਨ ਭਾਰਤ ਪੀਐੱਮ-ਜੇਏਵਾਈ ਨੂੰ ਲਾਗੂ ਕਰਨ ਲਈ ਇੱਕ ਐਮਓਯੂ 'ਤੇ ਦਸਤਖਤ ਕਰਨਗੇ
ਕੇਂਦਰੀ ਸਿਹਤ ਮੰਤਰੀ ਸ਼੍ਰੀ ਜੇ.ਪੀ. ਨੱਡਾ, ਮੁੱਖ ਮੰਤਰੀ ਸ਼੍ਰੀ ਸੁਵੇਂਦੂ ਅਧਿਕਾਰੀ ਦੀ ਹਾਜ਼ਰੀ ਵਿੱਚ ਪੱਛਮੀ ਬੰਗਾਲ ਵਿੱਚ ਆਯੁਸ਼ਮਾਨ ਭਾਰਤ ਪੀਐੱਮ-ਜੇਏਵਾਈ ਨੂੰ ਲਾਗੂ ਕਰਨ ਲਈ ਐਮਓਯੂ 'ਤੇ ਦਸਤਖਤ ਸਮਾਰੋਹ ਦੀ ਪ੍ਰਧਾਨਗੀ ਕਰਨਗੇ
प्रविष्टि तिथि:
07 JUN 2026 5:40PM by PIB Chandigarh
ਸਰਵਵਿਆਪੀ ਸਿਹਤ ਕਵਰੇਜ ਵੱਲ ਭਾਰਤ ਦੇ ਸਫ਼ਰ ਵਿੱਚ ਇੱਕ ਵੱਡਾ ਮੀਲ ਪੱਥਰ ਸਥਾਪਿਤ ਕਰਦੇ ਹੋਏ, ਪੱਛਮੀ ਬੰਗਾਲ ਸਰਕਾਰ ਕੱਲ੍ਹ ਦੁਨੀਆ ਦੀ ਸਭ ਤੋਂ ਵੱਡੀ ਸਰਕਾਰੀ ਵਿੱਤ ਪੋਸ਼ਿਤ ਸਿਹਤ ਬੀਮਾ ਯੋਜਨਾ, ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਏਬੀ ਪੀਐੱਮ-ਜੇਏਵਾਈ) ਵਿੱਚ ਸ਼ਾਮਲ ਹੋਣ ਲਈ ਤਿਆਰ ਹੈ। ਇਸ ਯੋਜਨਾ ਨੂੰ ਰਾਜ ਵਿੱਚ ਲਾਗੂ ਕਰਨ ਲਈ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਪੱਛਮੀ ਬੰਗਾਲ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਅਗਵਾਈ ਹੇਠ ਰਾਸ਼ਟਰੀ ਸਿਹਤ ਅਥਾਰਟੀ (ਐਨਐਚਏ) ਵਿਚਕਾਰ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਦਸਤਖਤ ਕੀਤੇ ਜਾਣਗੇ।
ਇਸ ਸਮਝੌਤੇ 'ਤੇ ਦਸਤਖਤ ਕਰਨ ਦੇ ਨਾਲ, ਪੱਛਮੀ ਬੰਗਾਲ ਏਬੀ ਪੀਐੱਮ-ਜੇਏਵਾਈ ਨੂੰ ਲਾਗੂ ਕਰਨ ਵਾਲਾ ਦੇਸ਼ ਦਾ 36ਵਾਂ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਬਣ ਜਾਵੇਗਾ। ਇਹ ਵਿਕਾਸ ਦੇਸ਼ ਭਰ ਦੇ ਸਾਰੇ ਨਾਗਰਿਕਾਂ ਲਈ ਬਰਾਬਰ ਅਤੇ ਪਹੁੰਚਯੋਗ ਸਿਹਤ ਸੰਭਾਲ ਯਕੀਨੀ ਬਣਾਉਣ ਵੱਲ ਇੱਕ ਵੱਡਾ ਮੀਲ ਪੱਥਰ ਹੈ।
ਇਸ ਐਮਓਯੂ 'ਤੇ ਦਸਤਖਤ ਸਮਾਰੋਹ ਦੀ ਪ੍ਰਧਾਨਗੀ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਜੇ.ਪੀ. ਨੱਡਾ ਕਰਨਗੇ। ਇਸ ਮੌਕੇ 'ਤੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼੍ਰੀ ਸੁਵੇਂਦੂ ਅਧਿਕਾਰੀ, ਸਿਹਤ ਅਤੇ ਪਰਿਵਾਰ ਭਲਾਈ ਅਤੇ ਆਯੂਸ਼ ਰਾਜ ਮੰਤਰੀ ਸ਼੍ਰੀ ਪ੍ਰਤਾਪ ਰਾਓ ਜਾਧਵ, ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਅਤੇ ਰਸਾਇਣ ਅਤੇ ਖਾਦ ਰਾਜ ਮੰਤਰੀ ਸ਼੍ਰੀਮਤੀ ਅਨੁਪ੍ਰਿਆ ਪਟੇਲ, ਕੇਂਦਰੀ ਸਿਹਤ ਸਕੱਤਰ ਸ਼੍ਰੀਮਤੀ ਪੁਣਯ ਸਲੀਲਾ ਸ਼੍ਰੀਵਾਸਤਵ, ਪੱਛਮੀ ਬੰਗਾਲ ਦੇ ਮੁੱਖ ਸਕੱਤਰ ਸ਼੍ਰੀ ਮਨੋਜ ਕੁਮਾਰ ਅਗਰਵਾਲ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਰਾਸ਼ਟਰੀ ਸਿਹਤ ਅਥਾਰਟੀ ਅਤੇ ਪੱਛਮੀ ਬੰਗਾਲ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ।
ਆਯੁਸ਼ਮਾਨ ਭਾਰਤ ਪੀਐੱਮ-ਜੇਏਵਾਈ ਯੋਗ ਲਾਭਪਾਤਰੀਆਂ ਨੂੰ ਸੈਕੰਡਰੀ ਅਤੇ ਟੇਰਟੇਅਰੀ ਦੇਖਭਾਲ ਦੇ ਲਈ ਹਸਪਤਾਲ ਵਿੱਚ ਭਰਤੀ ਹੋਣ ‘ਤੇ ਪ੍ਰਤੀ ਪਰਿਵਾਰ ਪ੍ਰਤੀ ਸਾਲ ₹5 ਲੱਖ ਤੱਕ ਦਾ ਸਿਹਤ ਕਵਰ ਪ੍ਰਦਾਨ ਕਰਦਾ ਹੈ। ਆਪਣੀ ਸ਼ੁਰੂਆਤ ਤੋਂ ਬਾਅਦ, ਇਹ ਯੋਜਨਾ ਭਾਰਤ ਦੇ ਸਿਹਤ ਸੰਭਾਲ ਖੇਤਰ ਵਿੱਚ ਪਰਿਵਰਤਨ ਦੇ ਇੱਕ ਮੁੱਖ ਅਧਾਰ ਵਜੋਂ ਉਭਰੀ ਹੈ, ਜਿਸ ਨਾਲ ਜੇਬ ਤੋਂ ਹੋਣ ਵਾਲੇ ਖਰਚੇ ਘਟੇ ਹਨ ਅਤੇ ਪੈਨਲ ਵਿੱਚ ਸ਼ਾਮਲ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਵਿਸ਼ਾਲ ਨੈਟਵਰਕ ਰਾਹੀਂ ਗੁਣਵੱਤਾ ਵਾਲੇ ਇਲਾਜ ਤੱਕ ਪਹੁੰਚ ਵਿੱਚ ਸੁਧਾਰ ਕੀਤਾ ਹੈ।
ਪੱਛਮੀ ਬੰਗਾਲ ਵਿੱਚ ਏਬੀ ਪੀਐੱਮ-ਜੇਏਵਾਈ ਦੇ ਲਾਗੂ ਹੋਣ ਨਾਲ ਰਾਜ ਦੇ ਲੱਖਾਂ ਯੋਗ ਲਾਭਪਾਤਰੀਆਂ ਨੂੰ ਭਾਰੀ ਸਿਹਤ ਖਰਚਿਆਂ ਤੋਂ ਵਿੱਤੀ ਸੁਰੱਖਿਆ ਮਿਲਣ ਦੀ ਉਮੀਦ ਹੈ, ਨਾਲ ਹੀ ਉਨ੍ਹਾਂ ਨੂੰ ਦੇਸ਼ ਭਰ ਵਿੱਚ ਸਿਹਤ ਲਾਭਾਂ ਦੀ ਨਿਰਵਿਘਨ ਪੋਰਟੇਬਿਲਟੀ ਦਾ ਲਾਭ ਲੈਣ ਦੇ ਯੋਗ ਬਣਾਇਆ ਜਾਵੇਗਾ। ਇਹ ਯੋਜਨਾ ਗੁਣਵੱਤਾਪੂਰਨ ਅਤੇ ਕਿਫਾਇਤੀ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ ਵਧਾ ਕੇ ਰਾਜ ਦੇ ਸਮੁੱਚੇ ਸਿਹਤ ਈਕੋਸਿਸਟਮ ਨੂੰ ਵੀ ਮਜ਼ਬੂਤ ਕਰੇਗੀ।
*********
ਐੱਸਆਰ/ਬਲਜੀਤ
ਐੱਚਐਫਡਬਲਿਊ/ਪੱਛਮੀ ਬੰਗਾਲ ਏਬੀ ਪੀਐੱਮ-ਜੇਏਵਾਈ ਨੂੰ ਲਾਗੂ ਕਰਨ ਲਈ ਸਿਹਤ ਮੰਤਰਾਲੇ ਨਾਲ ਸਮਝੌਤਾ ਸਹੀਬੰਦ ਕਰੇਗਾ//7 ਜੂਨ 2026/1
(रिलीज़ आईडी: 2270599)
आगंतुक पटल : 19