ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲੀਪੀਨਜ਼ ਦੇ ਮਿੰਦਨਾਓ ਵਿੱਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
Posted On:
08 JUN 2026 7:25PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲੀਪੀਨਜ਼ ਦੇ ਮਿੰਦਨਾਓ ਵਿੱਚ ਅੱਜ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਪ੍ਰਧਾਨ ਮੰਤਰੀ ਨੇ ਇਸ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਦਿਲੀਂ ਹਮਦਰਦੀ ਪ੍ਰਗਟ ਕਰਨ ਦੇ ਨਾਲ-ਨਾਲ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਫਿਲੀਪੀਨਜ਼ ਦੇ ਲੋਕਾਂ ਅਤੇ ਸਰਕਾਰ ਦੇ ਨਾਲ ਭਾਰਤ ਪੂਰੀ ਇੱਕਜੁੱਟਤਾ ਨਾਲ ਖੜ੍ਹਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:
"ਫਿਲੀਪੀਨਜ਼ ਦੇ ਮਿੰਦਨਾਓ ਵਿੱਚ ਅੱਜ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਮੈਨੂੰ ਬਹੁਤ ਦੁੱਖ ਹੋਇਆ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਦਿਲੀਂ ਹਮਦਰਦੀ ਪ੍ਰਗਟ ਕਰਦੇ ਹੋਏ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਫਿਲੀਪੀਨਜ਼ ਦੇ ਲੋਕਾਂ ਅਤੇ ਜਨਤਾ ਦੇ ਨਾਲ ਭਾਰਤ ਪੂਰੀ ਇੱਕਜੁੱਟਤਾ ਨਾਲ ਖੜ੍ਹਾ ਹੈ।"
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2270736)
ਵਿਜ਼ੀਟਰ ਕਾਊਂਟਰ : 163
Read this release in:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam