ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
09 JUN 2026 1:29PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਲ, ਜੰਗਲ ਅਤੇ ਜ਼ਮੀਨ ਦੀ ਰਾਖੀ ਲਈ ਵਿਦੇਸ਼ੀ ਹਕੂਮਤ ਵਿਰੁੱਧ ਅਦੁੱਤੀ ਹਿੰਮਤ ਨਾਲ ਸੰਘਰਸ਼ ਕੀਤਾ।
ਸ਼੍ਰੀ ਮੋਦੀ ਨੇ ਦੱਸਿਆ ਕਿ ਉਨ੍ਹਾਂ ਦਾ ਪੂਰਾ ਜੀਵਨ ਕਬਾਇਲੀ ਸਮਾਜ ਦੇ ਸਵੈਮਾਣ, ਸੰਸਕ੍ਰਿਤੀ ਅਤੇ ਅਧਿਕਾਰਾਂ ਦੀ ਰਾਖੀ ਲਈ ਸਮਰਪਿਤ ਰਿਹਾ। ਪ੍ਰਧਾਨ ਮੰਤਰੀ ਨੇ ਪੁਸ਼ਟੀ ਕੀਤੀ ਕਿ ਮਾਤ-ਭੂਮੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਦੀ ਉਨ੍ਹਾਂ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਜਗਾਉਂਦੀ ਰਹੇਗੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ। ਉਨ੍ਹਾਂ ਨੇ ਜਲ, ਜੰਗਲ ਅਤੇ ਜ਼ਮੀਨ ਦੀ ਰਾਖੀ ਲਈ ਵਿਦੇਸ਼ੀ ਹਕੂਮਤ ਵਿਰੁੱਧ ਅਦੁੱਤੀ ਹਿੰਮਤ ਨਾਲ ਸੰਘਰਸ਼ ਕੀਤਾ। ਉਨ੍ਹਾਂ ਦਾ ਪੂਰਾ ਜੀਵਨ ਕਬਾਇਲੀ ਸਮਾਜ ਦੇ ਸਵੈਮਾਣ, ਸੰਸਕ੍ਰਿਤੀ ਅਤੇ ਅਧਿਕਾਰਾਂ ਦੀ ਰਾਖੀ ਲਈ ਸਮਰਪਿਤ ਰਿਹਾ। ਮਾਤ-ਭੂਮੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਦੀ ਉਨ੍ਹਾਂ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਜਗਾਉਂਦੀ ਰਹੇਗੀ।"
*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2270749)
आगंतुक पटल : 8
इस विज्ञप्ति को इन भाषाओं में पढ़ें:
English
,
Urdu
,
हिन्दी
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam