ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਿਸ਼ਵਾਸ, ਵਿਕਾਸ ਅਤੇ ਲੋਕ ਭਲਾਈ ਪ੍ਰਤੀ ਸਮਰਪਿਤ ਸਰਕਾਰ ਦੇ 12 ਸਾਲਾਂ 'ਤੇ ਵਿਸ਼ੇਸ਼ ਤੌਰ 'ਤੇ ਜ਼ੋਰ ਦਿੱਤਾ

प्रविष्टि तिथि: 09 JUN 2026 10:30AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਸਰਕਾਰ ਦੇ ਪਿਛਲੇ 12 ਸਾਲ ਵਿਸ਼ਵਾਸ, ਵਿਕਾਸ ਅਤੇ ਲੋਕ ਭਲਾਈ ਨੂੰ ਸਮਰਪਿਤ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ 140 ਕਰੋੜ ਦੇਸ਼-ਵਾਸੀਆਂ ਦੇ ਆਸ਼ੀਰਵਾਦ ਅਤੇ ਸਭ ਤੋਂ ਪਹਿਲਾਂ ਰਾਸ਼ਟਰ  ਦੀ ਭਾਵਨਾ ਤੋਂ ਪ੍ਰੇਰਿਤ ਹੋ ਕੇ ਨੌਜਵਾਨਾਂ, ਔਰਤਾਂ ਅਤੇ ਕਿਸਾਨ ਭੈਣ-ਭਰਾਵਾਂ ਨੂੰ ਸਸ਼ਕਤ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਗਈ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਅਣਥੱਕ ਯਤਨਾਂ ਦੇ ਸਿੱਟੇ ਵਜੋਂ ਹੀ ਅੱਜ ਦੇਸ਼ ਨੇ ਬੁਨਿਆਦੀ ਢਾਂਚੇ ਤੋਂ ਲੈ ਕੇ ਡਿਜੀਟਲ ਕ੍ਰਾਂਤੀ ਤੱਕ ਵਿਸ਼ਵ ਪੱਧਰ 'ਤੇ ਇੱਕ ਨਵੀਂ ਪਛਾਣ ਹਾਸਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਸਰਕਾਰ ਸੇਵਾ, ਸੁਸ਼ਾਸਨ ਅਤੇ ਖ਼ੁਸ਼ਹਾਲੀ ਦੇ ਇਸ ਰਾਹ 'ਤੇ ਲਗਾਤਾਰ ਅੱਗੇ ਵਧਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਸਾਡੀ ਸਰਕਾਰ ਦੇ ਬੀਤੇ 12 ਸਾਲ ਵਿਸ਼ਵਾਸ, ਵਿਕਾਸ ਅਤੇ ਲੋਕ ਭਲਾਈ ਨੂੰ ਸਮਰਪਿਤ ਰਹੇ ਹਨ। 140 ਕਰੋੜ ਦੇਸ਼-ਵਾਸੀਆਂ ਦੇ ਆਸ਼ੀਰਵਾਦ ਅਤੇ ਰਾਸ਼ਟਰ ਪ੍ਰਥਮ ਦੀ ਭਾਵਨਾ ਨਾਲ ਅਸੀਂ ਨੌਜਵਾਨਾਂ, ਔਰਤਾਂ ਅਤੇ ਆਪਣੇ ਕਿਸਾਨ ਭੈਣ-ਭਰਾਵਾਂ ਨੂੰ ਸਸ਼ਕਤ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਹੈ। ਇਹ ਸਾਡੇ ਅਣਥੱਕ ਯਤਨਾਂ ਦਾ ਹੀ ਨਤੀਜਾ ਹੈ ਕਿ ਬੁਨਿਆਦੀ ਢਾਂਚੇ ਤੋਂ ਲੈ ਕੇ ਡਿਜੀਟਲ ਕ੍ਰਾਂਤੀ ਤੱਕ ਅੱਜ ਦੇਸ਼ ਨੂੰ ਦੁਨੀਆ ਭਰ ਵਿੱਚ ਇੱਕ ਨਵੀਂ ਪਛਾਣ ਮਿਲੀ ਹੈ। ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਅਸੀਂ ਸੇਵਾ, ਸੁਸ਼ਾਸਨ ਅਤੇ ਖ਼ੁਸ਼ਹਾਲੀ ਦੇ ਇਸੇ ਰਾਹ 'ਤੇ ਲਗਾਤਾਰ ਅੱਗੇ ਵਧਦੇ ਰਹਾਂਗੇ। 

#12YearsOfSeva"

 

************

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(रिलीज़ आईडी: 2270753) आगंतुक पटल : 4
इस विज्ञप्ति को इन भाषाओं में पढ़ें: English , Urdu , हिन्दी , Nepali , Marathi , Bengali , Bengali-TR , Manipuri , Assamese , Gujarati , Tamil , Telugu , Kannada , Malayalam