ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਦੇ ਅਮੀਰ ਨਾਲ ਗੱਲਬਾਤ ਕੀਤੀ
ਦੋਵਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਵਿਚਾਰ ਵਟਾਂਦਰਾ ਕੀਤਾ
ਪ੍ਰਧਾਨ ਮੰਤਰੀ ਨੇ ਕੁਵੈਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ 'ਤੇ ਹੋਏ ਹਮਲਿਆਂ ਦੀ ਭਾਰਤ ਵੱਲੋਂ ਸਖ਼ਤ ਨਿੰਦਾ ਦੁਹਰਾਈ
ਪ੍ਰਧਾਨ ਮੰਤਰੀ ਨੇ ਤਣਾਅ ਘਟਾਉਣ, ਗੱਲਬਾਤ ਅਤੇ ਕੂਟਨੀਤੀ ਦੀ ਅਪੀਲ ਨੂੰ ਫਿਰ ਤੋਂ ਦੁਹਰਾਇਆ
ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਭਾਰਤੀ ਭਾਈਚਾਰੇ ਦੀ ਭਲਾਈ ਅਤੇ ਸੁਰੱਖਿਆ ਵੱਲ ਨਿੱਜੀ ਧਿਆਨ ਦੇਣ ਲਈ ਅਮੀਰ ਦਾ ਧੰਨਵਾਦ ਕੀਤਾ
प्रविष्टि तिथि:
09 JUN 2026 3:36PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਰਾਜ ਦੇ ਅਮੀਰ ਸ਼ੇਖ਼ ਮੇਸ਼ਾਲ ਅਲ-ਅਹਿਮਦ ਅਲ-ਜਾਬੇਰ ਅਲ ਸਬਾਹ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ।
ਦੋਵਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਵਿੱਚ ਸੁਰੱਖਿਆ ਦੀ ਸਥਿਤੀ ਵਿੱਚ ਆਏ ਬਦਲਾਵਾਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਪ੍ਰਧਾਨ ਮੰਤਰੀ ਨੇ ਤਣਾਅ ਵਧਣ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕੁਵੈਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ 'ਤੇ ਹੋਏ ਹਮਲਿਆਂ ਦੀ ਭਾਰਤ ਵੱਲੋਂ ਸਖ਼ਤ ਨਿੰਦਾ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਲਈ ਤਣਾਅ ਘਟਾਉਣ, ਗੱਲਬਾਤ ਅਤੇ ਕੂਟਨੀਤੀ ਦੀ ਅਪੀਲ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਰਹਿਣ ਵਾਲੇ ਵਿਸ਼ਾਲ ਭਾਰਤੀ ਭਾਈਚਾਰੇ ਦੀ ਨਿਰੰਤਰ ਭਲਾਈ ਅਤੇ ਸੁਰੱਖਿਆ ਵੱਲ ਨਿੱਜੀ ਤੌਰ 'ਤੇ ਧਿਆਨ ਦੇਣ ਲਈ ਅਮੀਰ ਦਾ ਧੰਨਵਾਦ ਕੀਤਾ।
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2271003)
आगंतुक पटल : 8
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Bengali-TR
,
Manipuri
,
Assamese
,
Gujarati
,
Tamil
,
Kannada
,
Malayalam