ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਪ-ਰਾਸ਼ਟਰਪਤੀ ਥਿਰੂ ਸੀ.ਪੀ. ਰਾਧਾਕ੍ਰਿਸ਼ਣਨ ਜੀ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਪ੍ਰਗਟ ਕੀਤਾ
प्रविष्टि तिथि:
10 JUN 2026 7:25PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ-ਰਾਸ਼ਟਰਪਤੀ ਥਿਰੂ ਸੀ.ਪੀ. ਰਾਧਾਕ੍ਰਿਸ਼ਣਨ ਜੀ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਲੋਕਾਂ ਦਾ ਭਰੋਸਾ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਦੇਸ਼ ਦੀ ਸੇਵਾ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਯਤਨ ਇੱਕ ਅਜਿਹੇ 'ਵਿਕਸਿਤ ਭਾਰਤ' ਦੇ ਨਿਰਮਾਣ ਦੇ ਟੀਚੇ ਤੋਂ ਪ੍ਰੇਰਿਤ ਰਹਿਣਗੇ ਜੋ ਖ਼ੁਸ਼ਹਾਲ ਹੋਵੇ ਅਤੇ ਜਿਸ ਨੂੰ ਆਪਣੀ ਸੱਭਿਅਤਾ ਦੀ ਵਿਰਾਸਤ 'ਤੇ ਮਾਣ ਹੋਵੇ। ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਦੇਸ਼-ਵਾਸੀਆਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
"ਉਪ-ਰਾਸ਼ਟਰਪਤੀ ਥਿਰੂ ਸੀ.ਪੀ. ਰਾਧਾਕ੍ਰਿਸ਼ਣਨ ਜੀ, ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ।
ਭਾਰਤ ਦੇ ਲੋਕਾਂ ਦਾ ਭਰੋਸਾ ਅਤੇ ਆਸ਼ੀਰਵਾਦ ਮੈਨੂੰ ਦੇਸ਼ ਦੀ ਸੇਵਾ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ। ਮੇਰੇ ਸਾਰੇ ਯਤਨ ਇੱਕ 'ਵਿਕਸਿਤ ਭਾਰਤ' ਦੇ ਨਿਰਮਾਣ ਦੇ ਟੀਚੇ ਤੋਂ ਪ੍ਰੇਰਿਤ ਰਹਿਣਗੇ ਜੋ ਖ਼ੁਸ਼ਹਾਲ ਹੋਵੇ ਅਤੇ ਜਿਸਨੂੰ ਆਪਣੀ ਸੱਭਿਅਤਾ ਦੀ ਵਿਰਾਸਤ 'ਤੇ ਮਾਣ ਹੋਵੇ। ਦੇਸ਼-ਵਾਸੀਆਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।"
@VPIndia
@CPR_VP"
***************
ਐਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2271636)
आगंतुक पटल : 9
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Tamil
,
Telugu
,
Kannada
,
Malayalam