ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਸਭਾ ਸਾਂਸਦ ਵੱਲੋਂ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਹੈ ਕਿ ਚੰਗੇ ਸ਼ਾਸਨ ਦਾ ਲਾਭ ਨਾਗਰਿਕਾਂ ਤੱਕ ਠੋਸ ਨਤੀਜਿਆਂ ਦੇ ਰੂਪ ਵਿੱਚ ਪਹੁੰਚੇ

प्रविष्टि तिथि: 10 JUN 2026 10:01PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਸਭਾ ਸਾਂਸਦ ਸ਼੍ਰੀ ਨਿਤੀਸ਼ ਕੁਮਾਰ ਵੱਲੋਂ ਲਿਖੇ ਇੱਕ ਲੇਖ ਨੂੰ ਸਾਂਝਾ ਕੀਤਾ ਹੈ।

ਇਸ ਲੇਖ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਇੱਕ ਤੋਂ ਬਾਅਦ ਇੱਕ ਕਾਰਜਕਾਲ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਲੋਕਤੰਤਰੀ ਤੌਰ 'ਤੇ ਚੁਣੇ ਗਏ ਪ੍ਰਧਾਨ ਮੰਤਰੀ ਬਣਨ ’ਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਹੈ। ਇਸ ਵਿੱਚ ਆਪਾਤਕਾਲ ਦੌਰਾਨ ਹੋਏ ਸੰਘਰਸ਼ਾਂ ਨੂੰ ਯਾਦ ਕੀਤਾ ਗਿਆ ਹੈ, ਸਰਕਾਰ ਦੀਆਂ ਕਈ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਇੱਕ ਮੁੱਖ ਖ਼ਾਸੀਅਤ ਇਹ ਰਹੀ ਹੈ ਕਿ ਉਨ੍ਹਾਂ ਨੇ ਇਹ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਹੈ ਕਿ ਸ਼ਾਸਨ ਦਾ ਲਾਭ ਨਾਗਰਿਕਾਂ ਤੱਕ ਠੋਸ ਨਤੀਜਿਆਂ ਦੇ ਰੂਪ ਵਿੱਚ ਪਹੁੰਚੇ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

“ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸ਼੍ਰੀ @NitishKumar ਵੱਲੋਂ ਲਿਖੇ ਗਏ ਇਸ ਲੇਖ ਵਿੱਚ ਪ੍ਰਧਾਨ ਮੰਤਰੀ @narendramodi ਦੇ ਇੱਕ ਤੋਂ ਬਾਅਦ ਇੱਕ ਕਾਰਜਕਾਲ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਲੋਕਤੰਤਰੀ ਤੌਰ 'ਤੇ ਚੁਣੇ ਗਏ ਪ੍ਰਧਾਨ ਮੰਤਰੀ ਬਣਨ ’ਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਨੇ ਆਪਾਤਕਾਲ ਦੌਰਾਨ ਹੋਏ ਸੰਘਰਸ਼ਾਂ ਨੂੰ ਯਾਦ ਕੀਤਾ ਹੈ, ਐੱਨਡੀਏ ਸਰਕਾਰ ਦੀਆਂ ਕਈ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਹੈ ਅਤੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਇੱਕ ਮੁੱਖ ਖ਼ਾਸੀਅਤ ਇਹ ਰਹੀ ਹੈ ਕਿ ਉਨ੍ਹਾਂ ਨੇ ਇਹ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਹੈ ਕਿ ਸ਼ਾਸਨ ਦਾ ਲਾਭ ਨਾਗਰਿਕਾਂ ਤੱਕ ਠੋਸ ਨਤੀਜਿਆਂ ਦੇ ਰੂਪ ਵਿੱਚ ਪਹੁੰਚੇ।

This article by former CM of Bihar and Rajya Sabha MP Shri @NitishKumar lauds PM @narendramodi on becoming India’s longest serving democratically elected PM in consecutive terms. He recalls the struggles during the Emergency, lists many achievements of the NDA government and… pic.twitter.com/Fvi31Wwa92

— PMO India (@PMOIndia) June 10, 2026

************

ਐਮਜੇਪੀਐੱਸ/ਐੱਸਐੱਸ/ਪੀਆਰਕੇ


(रिलीज़ आईडी: 2271690) आगंतुक पटल : 15
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Gujarati , Odia , Tamil , Telugu , Kannada , Malayalam