ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੱਤਰਕਾਰ ਅਤੇ ਲੇਖਕ ਸ਼੍ਰੀ ਅਜੇ ਸਿੰਘ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਯੋਜਨਾਵਾਂ ’ਤੇ ਚਾਨਣਾ ਪਾਇਆ ਗਿਆ ਹੈ
Posted On:
10 JUN 2026 10:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਤਰਕਾਰ ਅਤੇ ਲੇਖਕ ਸ਼੍ਰੀ ਅਜੇ ਸਿੰਘ ਦੇ ਇੱਕ ਲੇਖ ਨੂੰ ਸਾਂਝਾ ਕੀਤਾ ਹੈ।
ਇਸ ਲੇਖ ਵਿੱਚ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਕਰਨ ਵਾਲੇ ਲੋਕਤੰਤਰੀ ਰੂਪ ਵਿੱਚ ਚੁਣੇ ਗਏ ਪ੍ਰਧਾਨ ਮੰਤਰੀ ਬਣਨ ’ਤੇ ਪੀਐੱਮ ਨਰੇਂਦਰ ਮੋਦੀ ਦੀ ਸ਼ਲਾਘਾ ਕੀਤੀ ਗਈ ਹੈ। ਇਸ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ ਤੱਕ ਪਹੁੰਚਣ ਅਤੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਪ੍ਰਧਾਨ ਮੰਤਰੀ ਮੋਦੀ ਦੀਆਂ ਸਮਾਜਿਕ ਭਲਾਈ ਯੋਜਨਾਵਾਂ ਦੀ ਸ਼ਲਾਘਾ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
“ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਸੇਵਾ ਕਰਨ ਵਾਲੇ ਲੋਕਤੰਤਰੀ ਰੂਪ ਵਿੱਚ ਚੁਣੇ ਗਏ ਪ੍ਰਧਾਨ ਮੰਤਰੀ ਬਣਨ 'ਤੇ PM @narendramodi ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਅਜੇ ਸਿੰਘ ਦੇ ਲੇਖ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਭਾਰਤ ਦੀ ਪ੍ਰਤਿਭਾ ਦੇ ਪ੍ਰਤੀਕ ਹਨ ਅਤੇ ਉਨ੍ਹਾਂ ਨੇ ਦੇਸ਼ ਦੀ ਰਾਜਨੀਤਿਕ ਸੋਚ ਨੂੰ ਬਦਲ ਦਿੱਤਾ ਹੈ। ਉਹ ਸਮਾਜ ਦੇ ਕਮਜ਼ੋਰ ਵਰਗਾਂ ਤੱਕ ਪਹੁੰਚਣ ਅਤੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਹੱਲ ਕਰਨ ਵਾਲੀਆਂ ਪੀਐੱਮ ਮੋਦੀ ਦੀਆਂ ਸਮਾਜਿਕ ਭਲਾਈ ਯੋਜਨਾਵਾਂ ਦੀ ਵੀ ਸ਼ਲਾਘਾ ਕਰਦੇ ਹਨ।”
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2271962)
ਵਿਜ਼ੀਟਰ ਕਾਊਂਟਰ : 42
Read this release in:
English
,
Urdu
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam