ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਯਤਨਾਂ 'ਤੇ ਜ਼ੋਰ ਦਿੱਤਾ
ਪ੍ਰਧਾਨ ਮੰਤਰੀ ਨੇ ਨਾਰੀ ਸ਼ਕਤੀ ਨੂੰ ਰਾਸ਼ਟਰ ਨਿਰਮਾਣ ਦੀ ਨੀਂਹ ਅਤੇ ਸ਼ਕਤੀ ਦਾ ਅਸਲ ਸਰੂਪ ਦੱਸਣ ਵਾਲਾ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
12 JUN 2026 12:39PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਸਰਕਾਰ ਦਾ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਉਤਸ਼ਾਹਿਤ ਕਰਨ ਦਾ ਕਾਰਜ ਸਾਰੇ ਖੇਤਰਾਂ ਵਿੱਚ ਸਾਫ਼ ਤੌਰ 'ਤੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤੀ ਸਮਾਵੇਸ਼ ਅਤੇ ਉੱਦਮਤਾ ਤੋਂ ਲੈ ਕੇ ਸਿੱਖਿਆ, ਸਿਹਤ ਸੰਭਾਲ, ਸਵੱਛਤਾ, ਰਿਹਾਇਸ਼, ਖੇਡਾਂ, ਵਿਗਿਆਨ ਅਤੇ ਸ਼ਾਸਨ ਤੱਕ, ਔਰਤਾਂ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।
ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਦੇ ਯਤਨ ਮਾਣ-ਸਨਮਾਨ, ਮੌਕੇ ਅਤੇ ਸਸ਼ਕਤੀਕਰਨ 'ਤੇ ਅਧਾਰਿਤ ਹਨ ਅਤੇ ਉਨ੍ਹਾਂ ਨੇ ਦੱਸਿਆ ਕਿ ਇਹਨਾਂ ਸਦਕਾ ਇੱਕ ਅਜਿਹਾ ਮਾਹੌਲ ਸਿਰਜਣ ਵਿੱਚ ਮਦਦ ਮਿਲੀ ਹੈ, ਜਿੱਥੇ ਔਰਤਾਂ ਆਪਣੀ ਪੂਰੀ ਸਮਰੱਥਾ ਨੂੰ ਮਹਿਸੂਸ ਕਰ ਸਕਦੀਆਂ ਹਨ ਅਤੇ ਰਾਸ਼ਟਰ ਨਿਰਮਾਣ ਵਿੱਚ ਹੋਰ ਵੀ ਵਧੇਰੇ ਮਜ਼ਬੂਤੀ ਨਾਲ ਯੋਗਦਾਨ ਪਾ ਸਕਦੀਆਂ ਹਨ।
ਪ੍ਰਧਾਨ ਮੰਤਰੀ ਨੇ ਵਿਗਿਆਨ, ਪੁਲਾੜ ਅਤੇ ਨਵੀਨਤਾ ਜਿਹੇ ਖੇਤਰਾਂ ਵਿੱਚ ਭਾਰਤ ਦੀ ਨਾਰੀ ਸ਼ਕਤੀ ਦੀਆਂ ਪ੍ਰਾਪਤੀਆਂ 'ਤੇ ਵਿਸ਼ੇਸ਼ ਖ਼ੁਸ਼ੀ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਡਰੋਨ ਤਕਨਾਲੋਜੀ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਉਨ੍ਹਾਂ ਦੀ ਵਧਦੀ ਭਾਗੀਦਾਰੀ ਮੌਕਿਆਂ ਦੇ ਨਵੇਂ ਦਰਵਾਜ਼ੇ ਖੋਲ੍ਹ ਰਹੀ ਹੈ ਅਤੇ ਪੂਰੇ ਦੇਸ਼ ਦੇ ਵਿਕਾਸ ਦੇ ਦ੍ਰਿਸ਼ ਨੂੰ ਬਦਲ ਰਹੀ ਹੈ।
ਸ਼੍ਰੀ ਮੋਦੀ ਨੇ ਦੱਸਿਆ ਕਿ ਸਰਕਾਰ ਸਵੈ-ਸਹਾਇਤਾ ਸਮੂਹਾਂ ਨੂੰ ਸਰਗਰਮੀ ਨਾਲ ਸਹਿਯੋਗ ਦੇ ਰਹੀ ਹੈ ਅਤੇ ਇਹ ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਤਮ ਸਾਂਝਾ ਕਰਦੇ ਹੋਏ ਕਿਹਾ ਕਿ ਭਾਰਤ ਦੀ ਨਾਰੀ ਸ਼ਕਤੀ ਰਾਸ਼ਟਰ ਨਿਰਮਾਣ ਦੀ ਨੀਂਹ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸਾਡੀਆਂ ਮਾਵਾਂ, ਭੈਣਾਂ ਅਤੇ ਧੀਆਂ ਹਰ ਖੇਤਰ ਵਿੱਚ ਆਪਣੇ ਬੇਮਿਸਾਲ ਹੁਨਰ ਅਤੇ ਕਲਾ ਨਾਲ ਮਾਂ ਭਾਰਤੀ ਦਾ ਨਾਂ ਰੋਸ਼ਨ ਕਰ ਰਹੀਆਂ ਹਨ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਕਈ ਪੋਸਟਾਂ ਦੀ ਇੱਕ ਲੜੀ ਵਿੱਚ ਕਿਹਾ:
ਪਿਛਲੇ 12 ਸਾਲਾਂ ਵਿੱਚ ਐੱਨਡੀਏ ਸਰਕਾਰ ਨੇ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਕਾਰਜ ਕੀਤਾ ਹੈ ਅਤੇ ਇਹ ਸਾਰੇ ਖੇਤਰਾਂ ਵਿੱਚ ਦਿਖਾਈ ਦਿੰਦਾ ਹੈ।
ਵਿੱਤੀ ਸਮਾਵੇਸ਼ ਅਤੇ ਉੱਦਮਤਾ ਤੋਂ ਲੈ ਕੇ ਸਿੱਖਿਆ, ਸਿਹਤ ਸੰਭਾਲ, ਸਵੱਛਤਾ, ਰਿਹਾਇਸ਼, ਖੇਡਾਂ, ਵਿਗਿਆਨ ਅਤੇ ਸ਼ਾਸਨ ਤੱਕ, ਔਰਤਾਂ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।
ਐੱਨਡੀਏ ਸਰਕਾਰ ਦੇ ਯਤਨ ਮਾਣ-ਸਨਮਾਨ, ਮੌਕੇ ਅਤੇ ਸਸ਼ਕਤੀਕਰਨ 'ਤੇ ਅਧਾਰਿਤ ਹਨ। ਉਹਨਾਂ ਨੇ ਅਜਿਹਾ ਮਾਹੌਲ ਸਿਰਜਣ ਵਿੱਚ ਮਦਦ ਕੀਤੀ ਹੈ, ਜਿੱਥੇ ਔਰਤਾਂ ਆਪਣੀ ਪੂਰੀ ਸਮਰੱਥਾ ਨੂੰ ਮਹਿਸੂਸ ਕਰ ਸਕਣ ਅਤੇ ਰਾਸ਼ਟਰ ਨਿਰਮਾਣ ਵਿੱਚ ਹੋਰ ਵੀ ਵਧੇਰੇ ਮਜ਼ਬੂਤੀ ਨਾਲ ਯੋਗਦਾਨ ਪਾ ਸਕਣ।
#12YearsOfNariShakti
“ਭਾਰਤ ਦੀ ਨਾਰੀ ਸ਼ਕਤੀ ਨੂੰ ਵਿਗਿਆਨ, ਪੁਲਾੜ ਅਤੇ ਨਵੀਨਤਾ ਵਰਗੇ ਖੇਤਰਾਂ ਵਿੱਚ ਆਪਣੀ ਪਛਾਣ ਬਣਾਉਂਦੇ ਹੋਏ ਦੇਖ ਕੇ ਮੈਨੂੰ ਵਿਸ਼ੇਸ਼ ਤੌਰ 'ਤੇ ਖ਼ੁਸ਼ੀ ਹੋ ਰਹੀ ਹੈ। ਡਰੋਨ ਤਕਨਾਲੋਜੀ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਉਨ੍ਹਾਂ ਦੀ ਵਧਦੀ ਭਾਗੀਦਾਰੀ ਮੌਕਿਆਂ ਦੇ ਨਵੇਂ ਦਰਵਾਜ਼ੇ ਖੋਲ੍ਹ ਰਹੀ ਹੈ ਅਤੇ ਪੂਰੇ ਦੇਸ਼ ਵਿੱਚ ਵਿਕਾਸ ਦੇ ਦ੍ਰਿਸ਼ ਨੂੰ ਬਦਲ ਰਹੀ ਹੈ। ਸਾਡੀ ਸਰਕਾਰ ਸਵੈ-ਸਹਾਇਤਾ ਸਮੂਹਾਂ ਨੂੰ ਸਰਗਰਮੀ ਨਾਲ ਸਹਿਯੋਗ ਦੇ ਰਹੀ ਹੈ, ਜੋ ਔਰਤਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।”
#12YearsOfNariShakti
“ਭਾਰਤ ਦੀ ਨਾਰੀ ਸ਼ਕਤੀ ਰਾਸ਼ਟਰ ਨਿਰਮਾਣ ਦੀ ਨੀਂਹ ਹੈ। ਸਾਡੀਆਂ ਮਾਵਾਂ, ਭੈਣਾਂ ਅਤੇ ਧੀਆਂ ਅੱਜ ਹਰ ਖੇਤਰ ਵਿੱਚ ਆਪਣੇ ਬੇਮਿਸਾਲ ਹੁਨਰ ਅਤੇ ਕਲਾ ਨਾਲ ਮਾਂ ਭਾਰਤੀ ਦਾ ਮਾਣ ਵਧਾ ਰਹੀਆਂ ਹਨ।
नारी त्रैलोक्यजननी
नारी त्रैलोक्यरूपिणी।
नारी त्रिभुवनाधारा
नारी शक्तिस्वरूपिणी॥
#12YearsOfNariShakti"
ਔਰਤ ਤਿੰਨਾਂ ਜਹਾਨਾਂ ਦੀ ਮਾਂ ਹੈ। ਉਹ ਤਿੰਨਾਂ ਜਹਾਨਾਂ ਦਾ ਪ੍ਰਤੱਖ ਰੂਪ ਹੈ। ਉਹ ਸੰਪੂਰਨ ਬ੍ਰਹਿਮੰਡ ਦਾ ਅਧਾਰ ਹੈ ਅਤੇ ਸ਼ਕਤੀ ਦਾ ਅਸਲ ਸਰੂਪ ਹੈ।
************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2272184)
आगंतुक पटल : 6
इस विज्ञप्ति को इन भाषाओं में पढ़ें:
Urdu
,
English
,
हिन्दी
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam