ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਕੈਬਨਿਟ ਸਕੱਤਰ ਡਾ. ਟੀ.ਵੀ. ਸੋਮਨਾਥਨ ਨੇ ਨੈਸ਼ਨਲ ਟੈਸਟਿੰਗ ਏਜੰਸੀ ਦੇ ਡਾਇਰੈਕਟਰ ਜਨਰਲ ਨਾਲ NEET ਮੁੜ-ਪ੍ਰੀਖਿਆ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ
ਕੈਬਨਿਟ ਸਕੱਤਰ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਮੁੜ-ਪ੍ਰੀਖਿਆ ਦੀ ਅਖੰਡਤਾ ਅਤੇ ਸੁਚਾਰੂ ਸੰਚਾਲਨ ਨੂੰ ਵਿਗਾੜਨ, ਵਿਘਨ ਪਾਉਣ ਜਾਂ ਛੇੜਛਾੜ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ
प्रविष्टि तिथि:
12 JUN 2026 6:23PM by PIB Chandigarh
ਕੈਬਨਿਟ ਸਕੱਤਰ ਡਾ. ਟੀ.ਵੀ. ਸੋਮਨਾਥਨ ਨੇ ਅੱਜ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਦੇ ਡਾਇਰੈਕਟਰ ਜਨਰਲ ਨਾਲ ਮੀਟਿੰਗ ਵਿੱਚ NEET ਮੁੜ-ਪ੍ਰੀਖਿਆ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।
ਸਮੀਖਿਆ ਦੌਰਾਨ, ਕੈਬਨਿਟ ਸਕੱਤਰ ਨੇ ਸਾਰੇ ਸਬੰਧਿਤ ਹਿਤਧਾਰਕਾਂ ਦਰਮਿਆਨ ਨਜ਼ਦੀਕੀ ਤਾਲਮੇਲ ਨਾਲ ਮੁੜ-ਪ੍ਰੀਖਿਆ ਦੇ ਸੁਚਾਰੂ, ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। NEET ਮੁੜ-ਪ੍ਰੀਖਿਆ 21 ਜੂਨ, 2026 ਨੂੰ ਆਯੋਜਿਤ ਕੀਤੀ ਜਾਵੇਗੀ।
ਕੈਬਨਿਟ ਸਕੱਤਰ ਨੇ ਕਿਹਾ ਕਿ "ਕੇਂਦਰ ਸਰਕਾਰ, ਰਾਜ ਸਰਕਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ NEET ਦੀ ਮੁੜ-ਪ੍ਰੀਖਿਆ ਦੇ ਸੁਚਾਰੂ ਤੌਰ ‘ਤੇ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਇੱਕ ਦੂਜੇ ਨਾਲ ਮਿਲ ਕੇ ਕੰਮ ਕਰ ਰਹੇ ਹਨ। ਮੁੜ-ਪ੍ਰੀਖਿਆ ਦੀ ਅਖੰਡਤਾ ਅਤੇ ਸੁਚਾਰੂ ਸੰਚਾਲਨ ਨੂੰ ਵਿਗਾੜਨ, ਵਿਘਨ ਪਾਉਣ ਜਾਂ ਛੇੜਛਾੜ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸ਼੍ਰੀ ਸੋਮਨਾਥਨ ਨੇ 1 ਜੂਨ, 2026 ਨੂੰ, ਕੇਂਦਰ ਸਰਕਾਰ ਦੇ ਸਕੱਤਰਾਂ ਅਤੇ ਸਬੰਧਿਤ ਏਜੰਸੀਆਂ ਨਾਲ ਵਿਵਸਥਾਵਾਂ ਦੀ ਸਮੀਖਿਆ ਕੀਤੀ। ਇਸ ਤੋਂ ਬਾਅਦ, 4 ਜੂਨ, 2026 ਨੂੰ, ਉਨ੍ਹਾਂ ਨੇ ਵਿਵਸਥਾਵਾਂ ਦੀਆਂ ਤਿਆਰੀਆਂ ਅਤੇ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਰਾਜ ਸਰਕਾਰਾਂ ਦੇ ਮੁੱਖ ਸਕੱਤਰਾਂ ਨਾਲ ਇੱਕ ਸਮੀਖਿਆ ਮੀਟਿੰਗ ਵੀ ਕੀਤੀ ਸੀ।
ਇਨ੍ਹਾਂ ਮੀਟਿੰਗਾਂ ਦਾ ਉਦੇਸ਼ NEET ਦੀ ਮੁੜ-ਪ੍ਰੀਖਿਆ ਲਈ ਪ੍ਰਭਾਵਸ਼ਾਲੀ ਤਾਲਮੇਲ ਨੂੰ ਯਕੀਨੀ ਬਣਾਉਣਾ, ਤਿਆਰੀਆਂ ਨੂੰ ਮਜ਼ਬੂਤ ਕਰਨਾ ਅਤੇ ਪ੍ਰੀਖਿਆ ਪ੍ਰਕਿਰਿਆ ਦੀ ਅਖੰਡਤਾ ਅਤੇ ਭਰੋਸੇਯੋਗਤਾ ਨੂੰ ਬਣਾਈ ਰੱਖਣਾ ਹੈ।
****
ਮਹੇਸ਼ ਕੁਮਾਰ/ ਵਿਵੇਕ ਵਿਸ਼ਵਾਸ਼/ਏਕੇ
(रिलीज़ आईडी: 2272349)
आगंतुक पटल : 9
इस विज्ञप्ति को इन भाषाओं में पढ़ें:
English
,
Khasi
,
Urdu
,
Marathi
,
हिन्दी
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam