ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਯੋਗ ਅਤੇ ਸਿਹਤਮੰਦ ਬੁਢਾਪੇ ’ਤੇ ਇੱਕ ਲੇਖ ਸਾਂਝਾ ਕੀਤਾ

Posted On: 14 JUN 2026 8:07PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਰਾਜ ਮੰਤਰੀ ਸ਼੍ਰੀ ਪ੍ਰਤਾਪਰਾਵ ਜਾਧਵ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ।

ਇਹ ਲੇਖ ਇਸ ਗੱਲ 'ਤੇ ਚਾਨਣਾ ਪਾਉਂਦਾ ਹੈ ਕਿ ਇੱਕ ਮਜ਼ਬੂਤ ਅਤੇ ਵਧੇਰੇ ਵਿਕਸਿਤ ਰਾਸ਼ਟਰ ਦੇ ਨਿਰਮਾਣ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਨਾਗਰਿਕ ਜੀਵਨ ਦੇ ਹਰ ਪੜਾਅ ਵਿੱਚ ਸਿਹਤਮੰਦ, ਸਰਗਰਮ ਅਤੇ ਉਤਪਾਦਕ ਬਣੇ ਰਹਿਣ। ਇਸ ਵਿੱਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਹੈ ਕਿ ਭਾਰਤ ਦੇ ਪ੍ਰਾਚੀਨ ਗਿਆਨ 'ਤੇ ਅਧਾਰਿਤ ਯੋਗ, ਸਿਹਤ ਲਈ ਇੱਕ ਸੰਪੂਰਨ ਨਜ਼ਰੀਆ ਪ੍ਰਦਾਨ ਕਰਦਾ ਹੈ ਅਤੇ ਇੱਕ ਅਜਿਹੇ ਜੀਵਨ ਭਰ ਦੇ ਸਾਥੀ ਵਜੋਂ ਕੰਮ ਕਰਦਾ ਹੈ, ਜੋ ਸਿਹਤਮੰਦ ਬੁਢਾਪੇ ਵਿੱਚ ਮਦਦ ਕਰਦਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਕੀਤੀ ਇੱਕ ਪੋਸਟ ਵਿੱਚ ਕਿਹਾ:

"ਜਿਵੇਂ-ਜਿਵੇਂ ਦੁਨੀਆ ‘ਅੰਤਰਰਾਸ਼ਟਰੀ ਯੋਗ ਦਿਵਸ 2026’ ਮਨਾਉਣ ਦੀ ਤਿਆਰੀ ਕਰ ਰਹੀ ਹੈ, ਕੇਂਦਰੀ ਰਾਜ ਮੰਤਰੀ ਸ਼੍ਰੀ @mpprataprao ਨੇ ਇਸ ਗੱਲ 'ਤੇ ਚਾਨਣਾ ਪਾਇਆ ਹੈ ਕਿ ਇੱਕ ਮਜ਼ਬੂਤ ਅਤੇ ਵਧੇਰੇ ਵਿਕਸਿਤ ਰਾਸ਼ਟਰ ਦੇ ਨਿਰਮਾਣ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਨਾਗਰਿਕ ਜੀਵਨ ਦੇ ਹਰ ਪੜਾਅ ਵਿੱਚ ਸਿਹਤਮੰਦ, ਸਰਗਰਮ ਅਤੇ ਉਤਪਾਦਕ ਬਣੇ ਰਹਿਣ।

ਉਨ੍ਹਾਂ ਇਸ ਗੱਲ ’ਤੇ ਖ਼ਾਸ ਜ਼ੋਰ ਦਿੱਤਾ ਹੈ ਕਿ ਭਾਰਤ ਦੇ ਸਦੀਵੀ ਗਿਆਨ ਵਿੱਚ ਰਚਿਆ-ਵਸਿਆ ਯੋਗ, ਸਿਹਤ ਲਈ ਇੱਕ ਸੰਪੂਰਨ ਨਜ਼ਰੀਆ ਪ੍ਰਦਾਨ ਕਰਦਾ ਹੈ ਅਤੇ ਜੀਵਨ ਭਰ ਇੱਕ ਅਜਿਹੇ ਸਾਥੀ ਵਜੋਂ ਸਾਥ ਨਿਭਾਉਂਦਾ ਹੈ, ਜੋ ਉਮਰ ਵਧਣ ਦੇ ਨਾਲ ਸਿਹਤ ਨੂੰ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ।”

***********

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2272839) ਵਿਜ਼ੀਟਰ ਕਾਊਂਟਰ : 32