ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ
azadi ka amrit mahotsav

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਵਿੱਚ ਇੱਕ ਲੜਕੀ ਦੀ ਮੌਤ ‘ਤੇ ਖੁਦ ਨੋਟਿਸ ਲਿਆ


ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਮਾਮਲੇ ਵਿੱਚ ਅਧਿਕਾਰੀਆਂ ਦੁਆਰਾ ਕੀਤੀ ਗਈ ਕਾਰਵਾਈ ਸਮੇਤ ਵਿਸਤ੍ਰਿਤ ਰਿਪੋਰਟ ਮੰਗੀ

Posted On: 15 JUN 2026 2:49PM by PIB Chandigarh

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ 10 ਜੂਨ, 2026 ਨੂੰ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ ਆਵਾਰਾ ਕੁੱਤਿਆਂ ਦੇ ਝੁੰਡ ਦੁਆਰਾ 8 ਵਰ੍ਹਿਆਂ ਬੱਚੀ ਨੂੰ ਵੱਢ-ਵੱਢ ਕੇ ਮਾਰ ਦੇਣ ਦੀ ਘਟਨਾ ਦਾ ਖੁਦ ਨੋਟਿਸ ਲਿਆ ਹੈ। ਇੱਕ ਮੀਡੀਆ ਰਿਪੋਰਟ ਦੇ ਅਨੁਸਾਰ, ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ ਤਦ ਆਵਾਰਾ ਕੁੱਤਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ।

ਕਮਿਸ਼ਨ ਨੇ ਕਿਹਾ ਕਿ ਰਿਪੋਰਟ ਸਹੀ ਹੈ ਤਾਂ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ ਹੈ। ਕਮਿਸ਼ਨ ਨੇ ਇਸ ਸਬੰਧ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੂੰ ਇੱਕ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਮੰਗੀ ਹੈ। ਰਿਪੋਰਟ ਵਿੱਚ ਅਧਿਕਾਰੀਆਂ ਦੁਆਰਾ ਕੀਤੀ ਗਈ ਕਾਰਵਾਈ ਦਾ ਵੇਰਵਾ ਵੀ ਮੰਗਿਆ ਗਿਆ ਹੈ।

11 ਜੂਨ, 2026 ਨੂੰ ਪ੍ਰਕਾਸ਼ਿਤ ਇੱਕ ਮੀਡੀਆ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਥਾਨਕ ਨਿਵਾਸੀਆਂ ਨੇ ਪੀੜਤਾ ਨੂੰ ਕੁੱਤਿਆਂ ਤੋਂ ਬਚਾਇਆ ਉਸ ਨੂੰ ਚੰਡੀਗੜ੍ਹ ਦੇ ਪੀਜੀਆਈਐੱਮਈਆਰ ਹਸਪਤਾਲ ਲੈ ਗਏ, ਪਰ ਗੰਭੀਰ ਜ਼ਖਮ ਨਾਲ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੀੜਤਾ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਦੀ ਸੀ। ਉਸ ਦੇ ਪਿਤਾ ਦਾ ਲਗਭਗ ਚਾਰ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ ਅਤੇ ਉਸ ਦੀ ਮਾਂ ਘਰੇਲੂ ਸਹਾਇਕਾ ਵਜੋਂ ਕੰਮ ਕਰਦੀ ਹੈ।

************

ਐੱਨਐੱਸਕੇ/ਬਲਜੀਤ ਸਿੰਘ


(Release ID: 2273064) ਵਿਜ਼ੀਟਰ ਕਾਊਂਟਰ : 62