ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਦਿਹਾਤੀ ਵਿੱਚ ਇੱਕ ਦੁਖਦਾਈ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
ਪ੍ਰਧਾਨ ਮੰਤਰੀ ਵੱਲੋਂ ਐਕਸ-ਗ੍ਰੇਸ਼ੀਆ ਦਾ ਐਲਾਨ
Posted On:
14 JUN 2026 11:40PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਪੇਂਡੂ ਇਲਾਕੇ ਵਿੱਚ ਹੋਏ ਇੱਕ ਦੁਖਦਾਈ ਹਾਦਸੇ ਵਿੱਚ ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;
"ਮਹਾਰਾਸ਼ਟਰ ਦੇ ਸੋਲਾਪੁਰ ਦਿਹਾਤੀ ਵਿੱਚ ਇੱਕ ਦੁਖਦਾਈ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ @narendramodi"
*****
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2273331)
ਵਿਜ਼ੀਟਰ ਕਾਊਂਟਰ : 38
Read this release in:
English
,
Urdu
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam