ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੂਝ-ਬੂਝ ਅਤੇ ਸੋਚ-ਸਮਝ ਕੇ ਫ਼ੈਸਲਾ ਲੈਣ ਦੀ ਮਹੱਤਤਾ ’ਤੇ ਰੋਸ਼ਨੀ ਪਾਉਂਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
16 JUN 2026 8:53AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਬਰ, ਸੂਝ-ਬੂਝ ਅਤੇ ਦੂਰ-ਅੰਦੇਸ਼ੀ ਤੋਂ ਪ੍ਰੇਰਿਤ ਕੰਮਾਂ ਰਾਹੀਂ ਹੀ ਸੁਖ ਅਤੇ ਖ਼ੁਸ਼ਹਾਲੀ ਦੇ ਦਰਵਾਜ਼ੇ ਖੁੱਲ੍ਹਦੇ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਹਰ ਫ਼ੈਸਲੇ ਲਈ ਡੂੰਘੀ ਸਮਝ ਜ਼ਰੂਰੀ ਹੈ, ਕਿਉਂਕਿ ਸਫ਼ਲਤਾ ਉਨ੍ਹਾਂ ਫ਼ੈਸਲਿਆਂ ’ਤੇ ਅਧਾਰਿਤ ਹੁੰਦੀ ਹੈ, ਜੋ ਸਹੀ ਸੋਚ-ਵਿਚਾਰ ਨਾਲ ਲਏ ਜਾਂਦੇ ਹਨ।
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-
“सहसा विदधीत न क्रियामविवेकः परमापदां पदम्।
वृणते हि विमृश्यकारिणं गुणलुब्धाः स्वयमेव सम्पदः॥”
ਇਹ ਸੁਭਾਸ਼ਤਮ ਸੰਦੇਸ਼ ਦਿੰਦਾ ਹੈ ਕਿ ਕਿਸੇ ਵੀ ਕੰਮ ਨੂੰ ਬਿਨਾਂ ਸੋਚੇ-ਸਮਝੇ ਸ਼ੁਰੂ ਨਹੀਂ ਕਰਨਾ ਚਾਹੀਦਾ, ਕਿਉਂਕਿ ਬਿਨਾਂ ਸੂਝ-ਬੂਝ ਦੇ ਕੀਤੇ ਗਏ ਕੰਮ ਵੱਡੀਆਂ ਮੁਸੀਬਤਾਂ ਨੂੰ ਸੱਦਾ ਦਿੰਦੇ ਹਨ। ਇਸ ਦੇ ਉਲਟ ਸਫ਼ਲਤਾ ਅਤੇ ਖ਼ੁਸ਼ਹਾਲੀ ਖ਼ੁਦ ਅਜਿਹੇ ਵਿਅਕਤੀ ਦੀ ਚੋਣ ਕਰਦੀ ਹੈ, ਜੋ ਹਰ ਕੰਮ ਸੋਚ-ਵਿਚਾਰ ਕੇ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“ਸਬਰ, ਸੂਝ-ਬੂਝ ਅਤੇ ਦੂਰ-ਅੰਦੇਸ਼ੀ ਨਾਲ ਕੀਤੇ ਗਏ ਕੰਮਾਂ ਰਾਹੀਂ ਹੀ ਸੁਖ-ਖ਼ੁਸ਼ਹਾਲੀ ਦੇ ਦਰਵਾਜ਼ੇ ਖੁੱਲ੍ਹਦੇ ਹਨ। ਇਸ ਲਈ ਹਰ ਫ਼ੈਸਲੇ ਵਿੱਚ ਪੂਰੀ ਸਮਝਦਾਰੀ ਜ਼ਰੂਰੀ ਹੈ, ਕਿਉਂਕਿ ਸੋਚ-ਵਿਚਾਰ ਕੇ ਚੁੱਕਿਆ ਗਿਆ ਕਦਮ ਹੀ ਸਫ਼ਲਤਾ ਦਾ ਅਧਾਰ ਬਣਦਾ ਹੈ।
सहसा विदधीत न क्रियामविवेकः परमापदां पदम्।
वृणते हि विमृश्यकारिणं गुणलुब्धाः स्वयमेव सम्पदः॥”
*****
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2273419)
आगंतुक पटल : 15
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam