ਗ੍ਰਹਿ ਮੰਤਰਾਲਾ
ਹਿਮਾਚਲ ਪ੍ਰਦੇਸ਼ ਵਿੱਚ ਮਕਾਨ ਦੀ ਸੂਚੀਕਰਣ ਅਤੇ ਮਕਾਨਾਂ ਦੀ ਗਣਨਾ ਦਾ ਖੇਤਰੀ ਕਾਰਜ ਸ਼ੁਰੂ; ਕੇਰਲ ਅਤੇ ਨਾਗਾਲੈਂਡ ਵਿੱਚ ਸਵੈ-ਗਣਨਾ ਸ਼ੁਰੂ
ਗੁਜਰਾਤ, ਜੰਮੂ-ਕਸ਼ਮੀਰ, ਲੱਦਾਖ, ਪੁਡੂਚੇਰੀ ਅਤੇ ਉੱਤਰ ਪ੍ਰਦੇਸ਼ ਵਿੱਚ ਘਰ-ਘਰ ਜਾ ਕੇ ਕੀਤੇ ਜਾਣ ਵਾਲੇ ਖੇਤਰੀ ਕੰਮ ਜਾਰੀ
ਰਾਜਸਥਾਨ, ਮੇਘਾਲਿਆ, ਮਹਾਰਾਸ਼ਟਰ, ਝਾਰਖੰਡ, ਪੰਜਾਬ ਅਤੇ ਦਿੱਲੀ ਨਗਰ ਨਿਗਮ (ਐੱਮਸੀਡੀ) ਖੇਤਰ ਵਿੱਚ ਮਕਾਨ ਸੂਚੀਕਰਣ ਅਤੇ ਮਕਾਨਾਂ ਦੀ ਗਣਨਾ ਦਾ ਕੰਮ ਸੰਪੰਨ
ਹੁਣ ਤੱਕ 23 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ ਦਾ ਕੰਮ ਪੂਰਾ
प्रविष्टि तिथि:
16 JUN 2026 2:25PM by PIB Chandigarh
ਜਨਗਣਨਾ 2027 ਦੇ ਪਹਿਲੇ ਪੜਾਅ ਅਧੀਨ ਮਕਾਨ ਦੀ ਸੂਚੀਕਰਣ ਅਤੇ ਮਕਾਨਾਂ ਦੀ ਗਣਨਾ ਦਾ ਖੇਤਰੀ ਕਾਰਜ ਅੱਜ ਹਿਮਾਚਲ ਪ੍ਰਦੇਸ਼ ਦੇ ਸਵੈ-ਗਣਨਾ ਮਿਆਦ ਪੂਰੀ ਹੋਣ ਤੋਂ ਬਾਅਦ ਸ਼ੁਰੂ ਹੋ ਗਿਆ ਹੈ। ਗਿਣਤੀਕਾਰਾਂ ਦੁਆਰਾ ਘਰ-ਘਰ ਜਾ ਕੇ ਕੀਤਾ ਜਾਣ ਵਾਲਾ ਕੰਮ 15 ਜੁਲਾਈ, 2026 ਤੱਕ ਜਾਰੀ ਰਹੇਗਾ।
ਕੇਰਲ ਅਤੇ ਨਾਗਾਲੈਂਡ ਵਿੱਚ ਸਵੈ-ਗਣਨਾ (SE) ਸੁਵਿਧਾ ਵੀ ਸ਼ੁਰੂ ਹੋ ਗਈ ਹੈ, ਜੋ ਕਿ 30 ਜੂਨ, 2026 ਤੱਕ ਉਪਲਬਧ ਰਹੇਗੀ। ਇਨ੍ਹਾਂ ਰਾਜਾਂ ਵਿੱਚ ਮਕਾਨ ਸੂਚੀਕਰਣ ਅਤੇ ਮਕਾਨਾਂ ਦੀ ਗਣਨਾ ਦੇ ਖੇਤਰੀ ਕੰਮ 1 ਜੁਲਾਈ ਤੋਂ 30 ਜੁਲਾਈ, 2026 ਤੱਕ ਕੀਤੇ ਜਾਣਗੇ। ਇਨ੍ਹਾਂ ਰਾਜਾਂ ਦੇ ਨਿਵਾਸੀ ਅਧਿਕਾਰਤ ਸਵੈ-ਗਣਨਾ ਪੋਰਟਲ (se.census.gov.in) ਰਾਹੀਂ ਆਪਣੀ ਸਵੈ-ਗਣਨਾ ਪੂਰੀ ਕਰ ਸਕਦੇ ਹਨ।
ਵਰਤਮਾਨ ਸਮੇਂ ਗੁਜਰਾਤ, ਜੰਮੂ-ਕਸ਼ਮੀਰ, ਲੱਦਾਖ, ਪੁਡੂਚੇਰੀ ਅਤੇ ਉੱਤਰ ਪ੍ਰਦੇਸ਼ ਵਿੱਚ ਘਰ-ਘਰ ਜਾ ਕੇ ਕੀਤੇ ਜਾਣ ਵਾਲੇ ਖੇਤਰੀ ਕੰਮ ਜਾਰੀ ਹਨ। ਜਿਨ੍ਹਾਂ ਨਿਵਾਸੀਆਂ ਨੇ ਸਵੈ-ਗਣਨਾ ਪੂਰੀ ਕਰ ਲਈ ਹੈ, ਉਹ ਆਪਣੇ ਦੁਆਰਾ ਪ੍ਰਾਪਤ ਸਵੈ-ਗਣਨਾ ਪਛਾਣ ਸੰਖਿਆ (SE ID) ਨੂੰ ਸੁਰੱਖਿਅਤ ਰੱਖਣ ਅਤੇ ਗਿਣਤੀਕਾਰਾਂ ਦੀ ਵਿਜ਼ਿਟ ਦੌਰਾਨ ਉਸ ਨੂੰ ਸਾਂਝਾ ਕਰੋ, ਜਿਸ ਨਾਲ ਐੱਚਐੱਲਓ ਪ੍ਰਕਿਰਿਆ ਪੂਰੀ ਕੀਤੀ ਜਾ ਸਕੇਗੀ। ਜਿਨ੍ਹਾਂ ਪਰਿਵਾਰਾਂ ਨੇ ਸਵੈ-ਗਣਨਾ ਦਾ ਵਿਕਲਪ ਨਹੀਂ ਚੁਣਿਆ ਹੈ, ਉਨ੍ਹਾਂ ਨੂੰ ਗਿਣਤੀਕਾਰਾਂ ਦੁਆਰਾ ਘਰ-ਘਰ ਜਾ ਕੇ ਕਵਰ ਕੀਤਾ ਜਾਵੇਗਾ।
ਇਸੇ ਦਰਮਿਆਨ, 16 ਮਈ ਤੋਂ 14 ਜੂਨ, 2026 ਦੌਰਾਨ ਮਹਾਰਾਸ਼ਟਰ, ਮੇਘਾਲਿਆ, ਰਾਜਸਥਾਨ ਅਤੇ ਝਾਰਖੰਡ ਰਾਜਾਂ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੇ ਦਿੱਲੀ ਨਗਰ ਨਿਗਮ (ਐੱਮਸੀਡੀ) ਖੇਤਰ ਵਿੱਚ ਮਕਾਨ ਸੂਚੀਕਰਣ ਅਤੇ ਮਕਾਨਾਂ ਦੀ ਗਣਨਾ ਦਾ ਕੰਮ ਸਫਲਤਾਪੂਰਵਕ ਪੂਰਾ ਹੋ ਗਿਆ ਹੈ। ਪੰਜਾਬ ਵਿੱਚ ਵੀ ਇਹ ਕੰਮ 13 ਜੂਨ, 2026 ਨੂੰ ਸੰਪੰਨ ਹੋ ਗਿਆ।
ਹੁਣ ਤੱਕ, 23 ਰਾਜ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਜਿਨ੍ਹਾਂ ਵਿੱਚ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ, ਆਂਧਰ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਬਿਹਾਰ, ਚੰਡੀਗੜ੍ਹ, ਛੱਤੀਸਗੜ੍ਹ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਉ, ਦਿੱਲੀ, ਗੋਆ, ਹਰਿਆਣਾ, ਝਾਰਖੰਡ, ਕਰਨਾਟਕ, ਲਕਸ਼ਦ੍ਵੀਪ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ, ਮਿਜ਼ੋਰਮ, ਓਡੀਸ਼ਾ, ਪੰਜਾਬ, ਰਾਜਸਥਾਨ, ਸਿੱਕਿਮ, ਤੇਲੰਗਾਨਾ ਅਤੇ ਉੱਤਰਾਖੰਡ ਸ਼ਾਮਲ ਹਨ, ਜਨਗਣਨਾ 2027 ਦੇ ਪਹਿਲੇ ਪੜਾਅ ਦਾ ਕੰਮ ਪੂਰਾ ਕਰ ਚੁੱਕੇ ਹਨ।
ਜਨਗਣਨਾ 2027 ਪਹਿਲੀ ਵਾਰ ਡਿਜੀਟਲ ਟੂਲਸ ਦੀ ਵਰਤੋਂ ਦੇ ਨਾਲ ਕੀਤੀ ਜਾ ਰਹੀ ਹੈ। ਇਸ ਅਧੀਨ ਅੰਕੜਿਆਂ ਨੂੰ ਇੱਕ ਡੈਡੀਕੇਟਿਡ ਮੋਬਾਈਲ ਐਪ ਰਾਹੀਂ ਇਕੱਠਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ, ਵਿਆਪਕ ਅਤੇ ਸਟੀਕ ਕਵਰੇਜ ਯਕੀਨੀ ਬਣਾਉਣ ਲਈ ਰਸਮੀ ਤੌਰ ‘ਤੇ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਗਣਨਾ ਦੀ ਪ੍ਰਕਿਰਿਆ ਵੀ ਕੀਤੀ ਜਾ ਰਹੀ ਹੈ। ਮਕਾਨ ਸੂਚੀਕਰਣ ਅਤੇ ਮਕਾਨਾਂ ਦੀ ਗਣਨਾ ਪੜਾਅ ਦੌਰਾਨ ਰਿਹਾਇਸ਼ੀ ਸਥਿਤੀ, ਪਰਿਵਾਰ ਸਬੰਧੀ ਵੇਰਵੇ, ਉਪਲਬਧ ਸਹੂਲਤਾਂ ਅਤੇ ਪਰਿਵਾਰਾਂ ਦੀ ਮਾਲਕੀ ਵਾਲੀਆਂ ਸੰਪਤੀਆਂ ਨਾਲ ਸਬੰਧਿਤ ਜਾਣਕਾਰੀ 33 ਨੋਟੀਫਾਇਡ ਪ੍ਰਸ਼ਨਾਵਲੀ ਰਾਹੀਂ ਇਕੱਠੀ ਕੀਤੀ ਜਾ ਰਹੀ ਹੈ।
ਜਨਗਣਨਾ ਐਕਟ, 1948 ਦੇ ਤਹਿਤ ਇਕੱਠੀ ਕੀਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਨਾਲ ਗੁਪਤ ਰੱਖੀ ਜਾਂਦੀ ਹੈ ਅਤੇ ਉਸ ਦੀ ਵਰਤੋਂ ਸਿਰਫ਼ ਜਨਸੰਖਿਆ ਉਦੇਸ਼ਾਂ ਅਤੇ ਵਿਕਾਸ ਯੋਜਨਾਵਾਂ ਲਈ ਕੀਤੀ ਜਾਂਦੀ ਹੈ। ਨੋਟੀਫਾਇਡ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਿਵਾਸੀਆਂ ਨੂੰ ਬੇਨਤੀ ਹੈ ਕਿ ਉਹ ਜਨਗਣਨਾ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਤੇ ਖੇਤਰੀ ਦੌਰੇ ਦੌਰਾਨ ਗਿਣਤੀਕਾਰਾਂ ਨੂੰ ਆਪਣਾ ਪੂਰਾ ਸਹਿਯੋਗ ਦੇਣ।
****************
ਆਰਕੇ/ ਆਰਆਰ /ਪੀਐੱਸ/ਬਲਜੀਤ ਸਿੰਘ
(रिलीज़ आईडी: 2273609)
आगंतुक पटल : 9