ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਣਵੱਤਾ ਵਾਲੀ ਸਿਹਤ ਸੰਭਾਲ ਨੂੰ ਵਧੇਰੇ ਕਿਫ਼ਾਇਤੀ ਅਤੇ ਪਹੁੰਚਯੋਗ ਬਣਾਉਣ ਲਈ ਪਿਛਲੇ 12 ਸਾਲਾਂ ਵਿੱਚ ਕੀਤੇ ਗਏ ਯਤਨਾਂ ਬਾਰੇ ਦੱਸਿਆ
ਪ੍ਰਧਾਨ ਮੰਤਰੀ ਨੇ ਸਿਹਤ ਖੇਤਰ ਵਿੱਚ ਆਈਆਂ ਤਬਦੀਲੀਆਂ ਦੀ ਇੱਕ ਝਲਕ ਸਾਂਝੀ ਕੀਤੀ ਅਤੇ ਇੱਕ ਸਿਹਤਮੰਦ ਭਾਰਤ ਦੇ ਨਿਰਮਾਣ ਦੀ ਆਪਣੀ ਵਚਨਬੱਧਤਾ ਦੁਹਰਾਈ
Posted On:
14 JUN 2026 1:27PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਭਾਰਤ ਨੇ ਗੁਣਵੱਤਾ ਵਾਲੀ ਸਿਹਤ ਸੰਭਾਲ ਨੂੰ ਵਧੇਰੇ ਕਿਫ਼ਾਇਤੀ ਅਤੇ ਪਹੁੰਚਯੋਗ ਬਣਾਉਣ ਲਈ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਮਾਣ ਹੈ ਜਦੋਂ ਸਾਨੂੰ ਦੁਨੀਆ ਦੇ ਸਭ ਤੋਂ ਵੱਡੇ ਸਿਹਤ ਪ੍ਰੋਗਰਾਮ - ਆਯੁਸ਼ਮਾਨ ਭਾਰਤ ਜ਼ਰੀਏ ਸਭ ਤੋਂ ਕਮਜ਼ੋਰ ਵਰਗ ਨੂੰ ਉੱਚ-ਗੁਣਵੱਤਾ ਵਾਲੀ ਸਿਹਤ ਸੰਭਾਲ ਪ੍ਰਦਾਨ ਕਰਨ ਵਾਲੇ ਦੇਸ਼ ਵਜੋਂ ਜਾਣਿਆ ਜਾਂਦਾ ਹੈ।
ਸ਼੍ਰੀ ਮੋਦੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਭਾਰਤੀ ਜਨਔਸ਼ਧੀ ਪਰਿਯੋਜਨਾ ਜਿਹੀਆਂ ਹੋਰ ਪਹਿਲਕਦਮੀਆਂ ਨਾਲ ਦਵਾਈਆਂ ਸਸਤੀਆਂ ਹੋਈਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਟੈਂਟ ਅਤੇ ਗੋਡਿਆਂ ਦੇ ਇੰਪਲਾਂਟ ਦੀਆਂ ਕੀਮਤਾਂ ਘੱਟ ਹੋ ਗਈਆਂ ਹਨ, ਜਿਸ ਨਾਲ ਅਨੇਕਾਂ ਲੋਕਾਂ ਨੂੰ ਲਾਭ ਹੋਇਆ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨਾਲ ਹੀ, ਵਧੇਰੇ ਅਦਾਰਿਆਂ ਅਤੇ ਸੀਟਾਂ ਦੀ ਉਪਲਬਧਤਾ ਕਾਰਨ ਡਾਕਟਰੀ ਸਿੱਖਿਆ ਵੀ ਲੋਕਾਂ ਲਈ ਵਧੇਰੇ ਪਹੁੰਚਯੋਗ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤਮੰਦ ਭਾਰਤ ਦੇ ਨਿਰਮਾਣ ਲਈ ਅਸੀਂ ਹੁਣ ਤੱਕ ਕੀਤੀ ਗਈ ਪ੍ਰਗਤੀ ਨੂੰ ਅੱਗੇ ਵਧਾਉਂਦੇ ਰਹਾਂਗੇ ਅਤੇ ਉਨ੍ਹਾਂ ਨੇ ਸਿਹਤ ਖੇਤਰ ਵਿੱਚ ਹੋਈਆਂ ਤਬਦੀਲੀਆਂ ਦੀ ਇੱਕ ਝਲਕ ਵੀ ਸਾਂਝੀ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਕਈ ਪੋਸਟਾਂ ਦੀ ਇੱਕ ਲੜੀ ਵਿੱਚ ਕਿਹਾ:
"ਭਾਰਤ ਨੇ ਪਿਛਲੇ 12 ਸਾਲਾਂ ਵਿੱਚ ਗੁਣਵੱਤਾ ਵਾਲੀ ਸਿਹਤ ਸੰਭਾਲ ਨੂੰ ਵਧੇਰੇ ਕਿਫ਼ਾਇਤੀ ਅਤੇ ਪਹੁੰਚਯੋਗ ਬਣਾਉਣ ਲਈ ਕੰਮ ਕੀਤਾ ਹੈ।
ਸਾਨੂੰ ਮਾਣ ਹੈ ਜਦੋਂ ਸਾਨੂੰ ਦੁਨੀਆ ਦੇ ਸਭ ਤੋਂ ਵੱਡੇ ਸਿਹਤ ਪ੍ਰੋਗਰਾਮ - ਆਯੁਸ਼ਮਾਨ ਭਾਰਤ ਜ਼ਰੀਏ ਸਭ ਤੋਂ ਕਮਜ਼ੋਰ ਵਰਗ ਨੂੰ ਉੱਚ-ਗੁਣਵੱਤਾ ਵਾਲੀ ਸਿਹਤ ਸੰਭਾਲ ਪ੍ਰਦਾਨ ਕਰਨ ਵਾਲੇ ਦੇਸ਼ ਵਜੋਂ ਜਾਣਿਆ ਜਾਂਦਾ ਹੈ।
ਪ੍ਰਧਾਨ ਮੰਤਰੀ ਭਾਰਤੀ ਜਨਔਸ਼ਧੀ ਪਰਿਯੋਜਨਾ ਜਿਹੀਆਂ ਹੋਰ ਪਹਿਲਕਦਮੀਆਂ ਨਾਲ ਦਵਾਈਆਂ ਸਸਤੀਆਂ ਹੋਈਆਂ ਹਨ। ਸਟੈਂਟ ਅਤੇ ਗੋਡਿਆਂ ਦੇ ਇੰਪਲਾਂਟ ਦੀਆਂ ਕੀਮਤਾਂ ਘੱਟ ਹੋ ਗਈਆਂ ਹਨ, ਜਿਸ ਨਾਲ ਅਨੇਕਾਂ ਲੋਕਾਂ ਨੂੰ ਲਾਭ ਹੋਇਆ ਹੈ।
ਨਾਲ ਹੀ, ਵਧੇਰੇ ਅਦਾਰਿਆਂ ਅਤੇ ਸੀਟਾਂ ਦੀ ਉਪਲਬਧਤਾ ਕਾਰਨ ਡਾਕਟਰੀ ਸਿੱਖਿਆ ਲੋਕਾਂ ਲਈ ਵਧੇਰੇ ਪਹੁੰਚਯੋਗ ਹੋ ਗਈ ਹੈ।
ਸਿਹਤਮੰਦ ਭਾਰਤ ਦੇ ਨਿਰਮਾਣ ਲਈ ਅਸੀਂ ਹੁਣ ਤੱਕ ਕੀਤੀ ਗਈ ਪ੍ਰਗਤੀ ਨੂੰ ਅੱਗੇ ਵਧਾਉਂਦੇ ਰਹਾਂਗੇ।
#12YearsOfSwasthBharat”
“ਸਿਹਤ ਖੇਤਰ ਵਿੱਚ ਹੋਈਆਂ ਤਬਦੀਲੀਆਂ ਦੀ ਇੱਕ ਝਲਕ...
#12YearsOfSwasthBharat"
************
ਐਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2273857)
ਵਿਜ਼ੀਟਰ ਕਾਊਂਟਰ : 41
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam