ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਟਕਰਾਅ ਖ਼ਤਮ ਕਰਨ ਲਈ ਅਮਰੀਕਾ ਅਤੇ ਈਰਾਨ ਵਿਚਕਾਰ ਬਣੀ ਸਹਿਮਤੀ ਦਾ ਸਵਾਗਤ ਕੀਤਾ
प्रविष्टि तिथि:
15 JUN 2026 1:21PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਟਕਰਾਅ ਖ਼ਤਮ ਕਰਨ ਨੂੰ ਲੈ ਕੇ ਅਮਰੀਕਾ ਅਤੇ ਈਰਾਨ ਵਿਚਕਾਰ ਬਣੀ ਸਹਿਮਤੀ ਦਾ ਸਵਾਗਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਇਸ ਟਕਰਾਅ ਦੀ ਵਜ੍ਹਾ ਕਰਕੇ ਦੁਨੀਆ ਭਰ ਵਿੱਚ ਗੰਭੀਰ ਆਰਥਿਕ ਵਿਘਨ ਪੈਦਾ ਹੋਇਆ ਹੈ ਅਤੇ ਕਈ ਦੇਸ਼ਾਂ ਵਿੱਚ ਲੋਕਾਂ ਦੀ ਜਾਨ ਵੀ ਗਈ ਹੈ।
ਪ੍ਰਧਾਨ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਸ ਸਮਝੌਤੇ ਦੇ ਲਾਗੂ ਹੋਣ ਨਾਲ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਹੋਵੇਗੀ ਅਤੇ ਸਮੁੰਦਰੀ ਮਾਰਗਾਂ 'ਤੇ ਆਵਾਜਾਈ ਅਤੇ ਵਪਾਰ ਦੀ ਆਜ਼ਾਦੀ ਯਕੀਨੀ ਹੋ ਸਕੇਗੀ।
ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਭਾਰਤ ਬਾਕੀ ਬਚੇ ਮੁੱਦਿਆਂ 'ਤੇ ਵੀ ਵਿਚਾਰ-ਚਰਚਾ ਜ਼ਰੀਏ ਇੱਕ ਸਥਾਈ ਸਮਝੌਤੇ ਤੱਕ ਪਹੁੰਚਣ ਦੀ ਉਮੀਦ ਕਰਦਾ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਮੈਂ ਪੱਛਮੀ ਏਸ਼ੀਆ ਵਿੱਚ ਟਕਰਾਅ ਨੂੰ ਖ਼ਤਮ ਕਰਨ ਲਈ ਅਮਰੀਕਾ ਅਤੇ ਈਰਾਨ ਵਿਚਕਾਰ ਹੋਏ ਸਮਝੌਤੇ ਦਾ ਸਵਾਗਤ ਕਰਦਾ ਹਾਂ। ਇਸ ਟਕਰਾਅ ਦੀ ਵਜ੍ਹਾ ਕਰਕੇ ਦੁਨੀਆ ਭਰ ਵਿੱਚ ਗੰਭੀਰ ਆਰਥਿਕ ਵਿਘਨ ਪੈਦਾ ਹੋਇਆ ਹੈ ਅਤੇ ਕਈ ਦੇਸ਼ਾਂ ਵਿੱਚ ਲੋਕਾਂ ਦੀ ਜਾਨ ਵੀ ਗਈ।
ਭਾਰਤ ਨੂੰ ਉਮੀਦ ਹੈ ਕਿ ਇਸ ਸਮਝੌਤੇ ਦੇ ਲਾਗੂ ਹੋਣ ਨਾਲ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਅਤੇ ਸਮੁੰਦਰੀ ਮਾਰਗਾਂ 'ਤੇ ਆਵਾਜਾਈ ਅਤੇ ਵਪਾਰ ਦੀ ਆਜ਼ਾਦੀ ਯਕੀਨੀ ਹੋ ਸਕੇਗੀ।
ਅਸੀਂ ਬਾਕੀ ਮੁੱਦਿਆਂ 'ਤੇ ਵਿਚਾਰ-ਚਰਚਾ ਜ਼ਰੀਏ ਇੱਕ ਸਥਾਈ ਅੰਤਿਮ ਸਮਝੌਤੇ ਤੱਕ ਪਹੁੰਚਣ ਦੀ ਉਮੀਦ ਕਰਦੇ ਹਾਂ।"
****
ਐਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2273859)
आगंतुक पटल : 2
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali
,
Bengali-TR
,
Manipuri
,
Gujarati
,
Tamil
,
Telugu
,
Kannada
,
Malayalam