ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿਖੇ ਭਾਰਤ ਵਿੱਚ ਯੂ.ਐੱਸ ਅੰਬੈਸਡਰ ਸ਼੍ਰੀ ਸਰਜੀਓ ਗੋਰ (Sergio Gor) ਨੇ ਮੁਲਾਕਾਤ ਕੀਤੀ
ਸੁਰੱਖਿਆ, ਖਾਸ ਕਰਕੇ ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਲੜਾਈ ਵਿੱਚ ਭਾਰਤ ਅਤੇ ਅਮਰੀਕਾ ਦੇ ਵਿਚਕਾਰ ਸਹਿਯੋਗ ਵਧਾਉਣ ਬਾਰੇ ਵਿਸਥਾਰ ਨਾਲ ਚਰਚਾ ਹੋਈ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ‘ਭਾਰਤ-ਅਮਰੀਕਾ ਵਿਆਪਕ ਆਲਮੀ ਰਣਨੀਤਕ ਸਾਂਝੇਦਾਰੀ’ ਨੂੰ ਹੋਰ ਵੀ ਅੱਗੇ ਵਧਾਉਣ ਲਈ ਵਚਨਬੱਧ ਹੈ
Posted On:
18 JUN 2026 3:15PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿਖੇ ਭਾਰਤ ਵਿੱਚ ਯੂ.ਐੱਸ ਅੰਬੈਸਡਰ ਸ਼੍ਰੀ ਸਰਜੀਓ ਗੋਰ ਨਾਲ ਮੁਲਾਕਾਤ ਕੀਤੀ।
ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਅੱਜ ਨਵੀਂ ਦਿੱਲੀ ਵਿਖੇ ਭਾਰਤ ਵਿੱਚ ਅਮਰੀਕੀ ਅੰਬੈਸਡਰ ਸ਼੍ਰੀ ਸਰਜੀਓ ਗੋਰ ਨਾਲ ਮੁਲਾਕਾਤ ਕੀਤੀ। ਸੁਰੱਖਿਆ ਦੇ ਖੇਤਰ ਵਿੱਚ, ਖਾਸ ਕਰਕੇ ਅੱਤਵਾਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਜਿੱਠਣ ਵਿੱਚ, ਭਾਰਤ ਅਤੇ ਅਮਰੀਕਾ ਦੇ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਸਥਾਰ ਨਾਲ ਚਰਚਾ ਹੋਈ।”
“ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ, ਭਾਰਤ ‘‘ਭਾਰਤ-ਅਮਰੀਕਾ ਵਿਆਪਕ ਆਲਮੀ ਰਣਨੀਤਕ ਸਾਂਝੇਦਾਰੀ’ ਨੂੰ ਹੋਰ ਵੀ ਅੱਗੇ ਵਧਾਉਣ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਦੋਵੇਂ ਦੇਸ਼ਾਂ ਦੇ ਲੋਕਾਂ ਨੂੰ ਇਸ ਦੁਵੱਲੇ ਰਿਸ਼ਤੇ ਦਾ ਲਾਭ ਮਿਲੇ।”

************
ਆਰਕੇ/ਪੀਆਰ/ਪੀਐੱਸ/ਬਲਜੀਤ ਸਿੰਘ
(Release ID: 2274710)
ਵਿਜ਼ੀਟਰ ਕਾਊਂਟਰ : 59
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Gujarati
,
Tamil
,
Telugu
,
Malayalam