ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਰੋਸੇਮੰਦ ਏਆਈ, ਨਵੀਨਤਾ ਅਤੇ ਅੰਤਰਰਾਸ਼ਟਰੀ ਸਹਿਯੋਗ ’ਤੇ ਮਿਸਟਰਲ ਏਆਈ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਆਰਥਰ ਮੇਨਸ਼ ਨਾਲ ਵਿਚਾਰ-ਵਟਾਂਦਰਾ ਕੀਤਾ
प्रविष्टि तिथि:
18 JUN 2026 6:44PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਸਟਰਲ ਏਆਈ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ਼੍ਰੀ ਆਰਥਰ ਮੇਨਸ਼ ਨਾਲ ਏਆਈ ਦੇ ਬਦਲਦੇ ਗਲੋਬਲ ਦ੍ਰਿਸ਼ ’ਤੇ ਸਾਰਥਕ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਰੋਸੇਮੰਦ ਏਆਈ, ਨਵੀਨਤਾ ਅਤੇ ਏਆਈ ਮਨੁੱਖ-ਕੇਂਦ੍ਰਿਤ ਅਤੇ ਸਮਾਵੇਸ਼ੀ ਬਣੀ ਰਹੇ, ਇਹ ਯਕੀਨੀ ਬਣਾਉਣ ਦੀ ਲੋੜ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸ਼੍ਰੀ ਮੋਦੀ ਨੇ ਦੱਸਿਆ ਕਿ ਚਰਚਾ ਦੌਰਾਨ ਭਾਰਤ ਵਿੱਚ ਏਆਈ ਨਾਲ ਜੁੜੇ ਵੱਖ-ਵੱਖ ਪਹਿਲੂਆਂ ਵਿੱਚ ਸਾਂਝੇਦਾਰੀ ਦੀਆਂ ਸੰਭਾਵਨਾਵਾਂ ’ਤੇ ਵੀ ਗੱਲਬਾਤ ਹੋਈ।
ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਭਾਰਤ ਅਜਿਹੇ ਏਆਈ ਹੱਲ ਵਿਕਸਤ ਕਰਨ ਲਈ ਵਚਨਬੱਧ ਹੈ ਜੋ ਨਵੀਨਤਾ, ਭਰੋਸੇ ਅਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਦੇ ਹੋਏ ਮਨੁੱਖਤਾ ਨੂੰ ਸ਼ਕਤੀਸ਼ਾਲੀ ਬਣਾਉਣ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
"ਮਿਸਟਰਲ ਏਆਈ ਦੇ ਸ਼੍ਰੀ ਆਰਥਰ ਮੇਨਸ਼ ਨਾਲ ਤੇਜ਼ੀ ਨਾਲ ਬਦਲ ਰਹੇ ਗਲੋਬਲ ਏਆਈ ਦ੍ਰਿਸ਼ ’ਤੇ ਸਾਰਥਕ ਚਰਚਾ ਹੋਈ। ਭਰੋਸੇਮੰਦ ਏਆਈ, ਨਵੀਨਤਾ ਅਤੇ ਏਆਈ ਮਨੁੱਖ-ਕੇਂਦ੍ਰਿਤ ਅਤੇ ਸਮਾਵੇਸ਼ੀ ਬਣੀ ਰਹੇ, ਇਹ ਯਕੀਨੀ ਬਣਾਉਣ ਦੀ ਲੋੜ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਦੌਰਾਨ ਭਾਰਤ ਵਿੱਚ ਏਆਈ ਨਾਲ ਜੁੜੇ ਵੱਖ-ਵੱਖ ਪਹਿਲੂਆਂ ਵਿੱਚ ਭਾਈਵਾਲੀ ਦੀਆਂ ਸੰਭਾਵਨਾਵਾਂ ’ਤੇ ਵੀ ਗੱਲ ਹੋਈ। ਭਾਰਤ ਅਜਿਹੇ ਏਆਈ ਹੱਲ ਵਿਕਸਤ ਕਰਨ ਲਈ ਵਚਨਬੱਧ ਹੈ ਜੋ ਨਵੀਨਤਾ, ਭਰੋਸੇ ਅਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਦੇ ਹੋਏ ਮਨੁੱਖਤਾ ਨੂੰ ਸ਼ਕਤੀਸ਼ਾਲੀ ਬਣਾਉਣ।
@arthurmensch
@MistralAI”
****
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2275190)
आगंतुक पटल : 6