ਸਿੱਖਿਆ ਮੰਤਰਾਲਾ
azadi ka amrit mahotsav

ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਨੀਟ ਯੂਜੀ ਪੁਨਰ-ਪ੍ਰੀਖਿਆ ਦੀਆਂ ਤਿਆਰੀਆਂ ਦਾ ਮੁਲਾਂਕਣ ਕਰਨ ਲਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ


ਸ਼੍ਰੀ ਧਰਮੇਂਦਰ ਪ੍ਰਧਾਨ ਨੇ ਪ੍ਰੀਖਿਆ ਪ੍ਰਕਿਰਿਆ ਵਿੱਚ ਇਮਾਨਦਾਰੀ, ਪਾਰਦਰਸ਼ਿਤਾ ਅਤੇ ਕੁਸ਼ਲਤਾ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣ ਦੇ ਮਹੱਤਵ ‘ਤੇ ਜ਼ੋਰ ਦਿੱਤਾ

ਸਿੱਖਿਆ ਮੰਤਰਾਲਾ, ਰਾਜ ਸਰਕਾਰਾਂ, ਰਾਸ਼ਟਰੀ ਸਿੱਖਿਆ ਅਥਾਰਿਟੀ (ਐੱਨਟੀਏ) ਅਤੇ ਉੱਚ ਸਿੱਖਿਆ ਸੰਸਥਾਵਾਂ ਦੇ ਸੀਨੀਅਰ ਅਧਿਕਾਰੀ ਅਤੇ ਅਹੁਦੇਦਾਰ ਮੀਟਿੰਗ ਵਿੱਚ ਮੌਜੂਦ ਰਹੇ

प्रविष्टि तिथि: 18 JUN 2026 2:00PM by PIB Chandigarh

ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਸਿੱਖਿਆ ਮੰਤਰਾਲੇ, ਰਾਜ ਸਰਕਾਰਾਂ, ਰਾਸ਼ਟਰੀ ਪ੍ਰੀਖਣ ਏਜੰਸੀ (ਐੱਨਟੀਏ) ਅਤੇ ਉੱਚ ਸਿੱਖਿਆ ਸੰਸਥਾਵਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਅਹੁਦੇਦਾਰਾਂ ਦੀ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ 21 ਜੂਨ, 2026 ਨੂੰ ਆਯੋਜਿਤ ਹੋਣ ਵਾਲੀ NEET ਯੂਜੀ ਪੁਨਰ-ਪ੍ਰੀਖਿਆ ਦੀਆਂ ਤਿਆਰੀਆਂ ਦਾ ਮੁਲਾਂਕਣ ਕੀਤਾ ਗਿਆ। ਸਕੂਲ ਸਿੱਖਿਆ ਅਤੇ ਸਾਖ਼ਰਤਾ ਵਿਭਾਗ ਦੇ ਸਕੱਤਰ ਸ਼੍ਰੀ ਸੰਜੈ ਕੁਮਾਰ; ਉੱਚ ਸਿੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਵਿਨੀਤ ਜੋਸ਼ੀ ਅਤੇ ਐੱਨਟੀਏ ਦੇ ਡਾਇਰੈਕਟਰ ਜਨਰਲ ਸ਼੍ਰੀ ਅਭਿਸ਼ੇਕ ਸਿੰਘ ਵੀ ਬੈਠਕ ਵਿੱਚ ਮੌਜੂਦ ਰਹੇ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਪ੍ਰੀਖਿਆ ਪ੍ਰਕਿਰਿਆ ਵਿੱਚ ਨਿਰਪੱਖਤਾ, ਪਾਰਦਰਸ਼ਿਤਾ ਅਤੇ ਕੁਸ਼ਲਤਾ ਦੇ ਉੱਚਤਮ ਮਿਆਰਾਂ ਨੂੰ ਬਣਾਏ ਰੱਖਣ ਦੇ ਮਹੱਤਵ ‘ਤੇ ਜ਼ੋਰ ਦਿੱਤਾ ਅਤੇ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਸੁਚੇਤ ਰਹਿਣ ਅਤੇ ਪੂਰੀ ਤਰ੍ਹਾਂ ਤਿਆਰ ਰਹਿਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਤਾਕੀਦ ਕੀਤੀ ਕਿ ਪੁਨਰ-ਪ੍ਰੀਖਿਆ ਦਾ ਨਿਰਪੱਖ ਅਤੇ ਸੁਚਾਰੂ ਸੰਚਾਲਨ ਯਕੀਨੀ ਬਣਾਉਣ ਲਈ ਲੋੜੀਂਦੇ ਉਪਾਅ ਕੀਤੇ ਗਏ ਹੋਣ। ਸਾਰੇ ਪੱਧਰਾਂ ‘ਤੇ ਤਾਲਮੇਲ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ ਮੰਤਰੀ ਨੇ ਦੱਸਿਆ ਕਿ ਮੰਤਰਾਲੇ ਦੁਆਰਾ ਨਾਮਜ਼ਦ ਅਧਿਕਾਰੀ ਪੁਨਰ ਪ੍ਰੀਖਿਆ ਪ੍ਰਕਿਰਿਆ ਨਾਲ ਸਬੰਧਿਤ ਗਤੀਵਿਧੀਆਂ ਦੇ ਤਾਲਮੇਲ ਲਈ ਸਾਰੇ ਰਾਜਾਂ ਵਿੱਚ ਪਹੁੰਚਣਗੇ। ਮੰਤਰੀ ਨੇ ਰਾਜ ਸਰਕਾਰਾਂ ਦੇ ਨਾਮਜ਼ਦ ਨੋਡਲ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਵਿਦਿਆਰਥੀਆਂ ਨੂੰ ਪੁਨਰ ਪ੍ਰੀਖਿਆ ਵਿੱਚ ਤਣਾਓ-ਮੁਕਤ ਵਾਤਾਵਰਣ ਵਿੱਚ ਬੈਠਣ ਵਿੱਚ ਸਮਰੱਥ ਬਣਾਉਣ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣ।

ਸਕੂਲੀ ਸਿੱਖਿਆ ਅਤੇ ਸਾਖ਼ਰਤਾ ਵਿਭਾਗ ਦੇ ਸਕੱਤਰ ਸ਼੍ਰੀ ਸੰਜੈ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਬੈਠਣ ਦੀ ਵਿਵਸਥਾ ਅਤੇ ਪੀਣ ਦੇ ਪਾਣੀ ਸਮੇਤ ਸਾਰੀਆਂ ਲਾਜਮੀ ਸਹੂਲਤਾਂ ਮੁਹੱਈਆ ਕਰਵਾ ਕੇ ਪ੍ਰੀਖਿਆ ਵਿੱਚ ਬੈਠਣ ਲਈ ਪੂਰੀ ਤਰ੍ਹਾਂ ਨਾਲ ਪਹੁੰਚ ਯੋਗ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਰਾਜ ਸਰਕਾਰਾਂ ਦੇ ਨੋਡਲ ਅਧਿਕਾਰੀਆਂ ਨੂੰ ਇਸ ਸਬੰਧ ਵਿੱਚ ਉਚਿਤ ਕਦਮ ਚੁੱਕਣ ਦੀ ਤਾਕੀਦ ਕੀਤੀ। 

ਉੱਚ ਸਿੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਵਿਨੀਤ ਜੋਸ਼ੀ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਹੁਣ ਤੋਂ ਲੈ ਕੇ ਪੁਨਰ ਪ੍ਰੀਖਿਆ ਦੀ ਮਿਤੀ ਤੱਕ ਦਾ ਸਮਾਂ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੇ ਸਰਗਰਮ ਤਾਲਮੇਲ, ਨਿਰਦੇਸ਼ਾਂ ਦੇ ਸਮੇਂ ਸਿਰ ਪ੍ਰਸਾਰ ਅਤੇ ਸਾਰੇ ਨਿਰਧਾਰਿਤ ਪ੍ਰੋਟੋਕੋਲ ਦੀ ਸਖ਼ਤ ਪਾਲਣਾ ਦੀ ਲੋੜ ‘ਤੇ ਜ਼ੋਰ ਦਿੱਤਾ।

ਐੱਨਟੀਏ ਦੇ ਡਾਇਰੈਕਟਰ ਜਨਰਲ, ਸ਼੍ਰੀ ਅਭਿਸ਼ੇਕ ਸਿੰਘ ਨੇ ਕਿਹਾ ਕਿ ਐੱਨਟੀਏ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀਆਂ, ਰਾਜ ਪੁਲਿਸ ਵਿਭਾਗਾਂ ਅਤੇ ਇੰਟੈਲੀਜੈਂਸ ਏਜੰਸੀਆਂ ਸਮੇਤ ਸਾਰੇ ਸਬੰਧਿਤ ਹਿਤਧਾਰਕਾਂ ਦੇ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤਾਂ ਜੋ ਇਹ ਯਕੀਨੀ ਕੀਤਾ ਜਾ ਸਕੇ ਕਿ ਪੁਨਰ ਪ੍ਰੀਖਿਆ ਸੁਚਾਰੂ ਤੌਰ ‘ਤੇ ਆਯੋਜਿਤ ਹੋਵੇ।

ਪ੍ਰੀਖਿਆਂ ਦੀਆਂ ਤਿਆਰੀਆਂ, ਤਾਲਮੇਲ ਵਿਧੀ, ਸੁਰੱਖਿਆ ਪ੍ਰੋਟੋਕੇਲ, ਲੌਜਿਸਟਿਕਲ ਵਿਵਸਥਾ, ਸ਼ਿਕਾਇਤ ਨਿਵਾਰਣ ਵਿਧੀ ਅਤੇ ਪ੍ਰੀਖਿਆ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਬਾਰੇ ਵਿਸਤ੍ਰਿਤ ਵਿਚਾਰ-ਚਰਚਾ ਕੀਤੀ ਗਈ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਪੁਨਰ ਪ੍ਰੀਖਿਆ ਦੇ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਾਰੇ ਹਿਤਧਾਰਕਾਂ ਦੇ ਨਾਲ ਨੇੜਲੇ ਸਬੰਧ ਬਣਾਈ ਰੱਖਣ।

ਹਾਈਬ੍ਰਿਡ ਮੋਡ ਵਿੱਚ ਆਯੋਜਿਤ ਇਸ ਮੀਟਿੰਗ ਵਿੱਚ 222 ਭਾਗੀਦਾਰਾਂ ਨੇ ਹਿੱਸਾ ਲਿਆ। ਵੱਖ-ਵੱਖ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀਨੀਅਰ ਅਧਿਕਾਰੀ, ਕੇਂਦਰ ਦੁਆਰਾ ਫੰਡਿਡ ਸੰਸਥਾਵਾਂ ਦੇ ਨੋਡਲ ਅਧਿਕਾਰੀ, ਵਾਈਸ ਚਾਂਸਲਰ ਅਤੇ ਦੇਸ਼ ਭਰ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਡਾਇਰੈਕਟਰ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਅਤੇ ਉਮੀਦਵਾਰਾਂ ਲਈ ਪਹੁੰਚਯੋਗ ਅਤੇ ਪਰੇਸ਼ਾਨੀ ਮੁਕਤ ਅਨੁਭਵ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕਰਨ ਲਈ ਵਚਨਬੱਧ ਹਨ। 

******

ਆਰਆਰਟੀਐੱਨ/  ਬਲਜੀਤ ਸਿੰਘ


(रिलीज़ आईडी: 2275200) आगंतुक पटल : 5
इस विज्ञप्ति को इन भाषाओं में पढ़ें: English , Urdu , हिन्दी , Marathi , Bengali , Bengali-TR , Gujarati , Tamil , Telugu , Kannada , Malayalam