ਪ੍ਰਧਾਨ ਮੰਤਰੀ ਦਫਤਰ
ਜੀ-7 ਸਮਿਟ ਦੇ ਨਾਲ-ਨਾਲ ਪ੍ਰਧਾਨ ਮੰਤਰੀ ਦੀ ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਨਾਲ ਮੀਟਿੰਗ
Posted On:
17 JUN 2026 6:43PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਵੀਅਨ ਵਿੱਚ ਆਯੋਜਿਤ ਜੀ-7 ਸਮਿਟ ਦੇ ਨਾਲ-ਨਾਲ ਯੂਰਪੀਅਨ ਕੌਂਸਲ ਦੇ ਪ੍ਰਧਾਨ ਮਾਣਯੋਗ ਸ਼੍ਰੀ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਮਾਣਯੋਗ ਸੁਸ਼੍ਰੀ ਉਰਸੁਲਾ ਵੌਨ ਡੇਰ ਲੇਯੇਨ ਨਾਲ ਦੁਵੱਲੀ ਮੀਟਿੰਗ ਕੀਤੀ।
ਜਨਵਰੀ, 2026 ਵਿੱਚ ਭਾਰਤ ਵਿੱਚ ਆਯੋਜਿਤ ਇਤਿਹਾਸਕ 16ਵੇਂ ਭਾਰਤ-ਯੂਰਪੀਅਨ ਯੂਨੀਅਨ ਸਮਿਟ ਨੂੰ ਯਾਦ ਕਰਦਿਆਂ ਨੇਤਾਵਾਂ ਨੇ ਓਦੋਂ ਤੋਂ ਭਾਰਤ-ਯੂਰਪੀਅਨ ਯੂਨੀਅਨ ਦੁਵੱਲੇ ਸਬੰਧਾਂ ਵਿੱਚ ਹੋਈ ਮਹੱਤਵਪੂਰਨ ਤਰੱਕੀ ਦਾ ਸਵਾਗਤ ਕੀਤਾ। ਨੇਤਾਵਾਂ ਨੇ ਹਾਲ ਹੀ ਵਿੱਚ ਭਾਰਤ-ਯੂਰਪੀਅਨ ਯੂਨੀਅਨ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹੋਈ ਗੱਲਬਾਤ ਦੇ ਸਫ਼ਲਤਾਪੂਰਵਕ ਸਮਾਪਤ ਹੋਣ ਨੂੰ ਇੱਕ ਇਤਿਹਾਸਕ ਉਪਲਬਧੀ ਦੱਸਿਆ ਅਤੇ ਇਸ ’ਤੇ ਜਲਦੀ ਹਸਤਾਖਰ ਕਰਨ ਅਤੇ ਇਸ ਨੂੰ ਤੇਜ਼ੀ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਵਪਾਰ ਅਤੇ ਨਿਵੇਸ਼ ਲਈ ਵਿਆਪਕ ਮੌਕੇ ਖੁੱਲ੍ਹਣਗੇ ਅਤੇ ਖ਼ਾਸ ਤੌਰ ’ਤੇ ਮੌਜੂਦਾ ਅਸ਼ਾਂਤ ਭੂ-ਰਾਜਨੀਤਿਕ ਹਾਲਾਤਾਂ ਵਿੱਚ ਸਪਲਾਈ ਲੜੀ ਦੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ।
ਵਿਸ਼ਵ ਦੇ ਦੋ ਸਭ ਤੋਂ ਵੱਡੇ ਲੋਕਤੰਤਰ ਹੋਣ ਦੇ ਨਾਲ-ਨਾਲ ਖੁੱਲ੍ਹੀਆਂ ਬਾਜ਼ਾਰ ਅਰਥ-ਵਿਵਸਥਾਵਾਂ ਅਤੇ ਬਹੁਲਤਾਵਾਦੀ ਸਮਾਜਾਂ ਦੇ ਰੂਪ ਵਿੱਚ ਭਾਰਤ ਅਤੇ ਯੂਰਪੀਅਨ ਯੂਨੀਅਨ ਦੇ ਸਬੰਧ ਆਪਸੀ ਵਿਸ਼ਵਾਸ, ਸਾਂਝੀਆਂ ਕਦਰਾਂ-ਕੀਮਤਾਂ ਅਤੇ ਭਵਿੱਖ ਲਈ ਇੱਕੋ ਜਿਹੇ ਦ੍ਰਿਸ਼ਟੀਕੋਣ ’ਤੇ ਅਧਾਰਿਤ ਹਨ। ਨੇਤਾਵਾਂ ਨੇ ਜਨਵਰੀ, 2026 ਵਿੱਚ ਪ੍ਰਵਾਨਿਤ ਭਾਰਤ-ਯੂਰਪੀਅਨ ਯੂਨੀਅਨ ਸਾਂਝੇ ਵਿਆਪਕ ਰਣਨੀਤਕ ਏਜੰਡੇ ਨੂੰ ਲਾਗੂ ਕਰਨ ਵਿੱਚ ਹੋਈ ਤਰੱਕੀ ਦੀ ਸਮੀਖਿਆ ਕੀਤੀ ਅਤੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਇਹ ਭਾਰਤ-ਯੂਰਪੀਅਨ ਯੂਨੀਅਨ ਦੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਦੋਵਾਂ ਧਿਰਾਂ ਲਈ ਲਾਭਦਾਇਕ ਅਤੇ ਪਰਿਵਰਤਨਕਾਰੀ ਨਤੀਜੇ ਯਕੀਨੀ ਬਣਾਏਗਾ।
ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ ’ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਦਿਆਂ ਨੇਤਾਵਾਂ ਨੇ ਪੱਛਮੀ ਏਸ਼ੀਆ ਵਿੱਚ ਹੋਏ ਹਾਲੀਆ ਘਟਨਾਕ੍ਰਮਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸ਼ਾਂਤੀ ਅਤੇ ਸਥਿਰਤਾ, ਖ਼ੁਸ਼ਹਾਲੀ ਅਤੇ ਟਿਕਾਊ ਵਿਕਾਸ ਨੂੰ ਹੁਲਾਰਾ ਦੇਣ ਵਾਲੀ ਇੱਕ ਮਜ਼ਬੂਤ ਬਹੁ-ਧਰੁਵੀ ਗਲੋਬਲ ਵਿਵਸਥਾ ਦੇ ਨਿਰਮਾਣ ਪ੍ਰਤੀ ਆਪਣੀ ਸਾਂਝੀ ਵਚਨਬੱਧਤਾ ਨੂੰ ਦੁਹਰਾਇਆ।
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2275501)
ਵਿਜ਼ੀਟਰ ਕਾਊਂਟਰ : 42
Read this release in:
Gujarati
,
English
,
Urdu
,
Marathi
,
हिन्दी
,
Assamese
,
Bengali
,
Manipuri
,
Odia
,
Tamil
,
Telugu
,
Kannada
,
Malayalam