ਸਿੱਖਿਆ ਮੰਤਰਾਲਾ
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਇਸਰੋ ਦੇ ਸਾਬਕਾ ਚੇਅਰਮੈਨ ਡਾ. ਕੇ. ਰਾਧਾਕ੍ਰਿਸ਼ਣਨ ਦੇ ਨਾਲ ਨੀਟ-ਯੂਜੀ 2026 ਦੀ ਮੁੜ ਪ੍ਰੀਖਿਆ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।
ਬੈਠਕ ਦੌਰਾਨ ਨਿਗਰਾਨੀ ਉਪਾਵਾਂ ਦੇ ਮੁਲਾਂਕਣ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਾਉਣ ‘ਤੇ ਚਰਚਾ ਕੀਤੀ ਗਈ
प्रविष्टि तिथि:
27 MAY 2026 7:57PM by PIB Chandigarh
ਕੇਂਦਰੀ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਇਸਰੋ ਦੇ ਸਾਬਕਾ ਚੇਅਰਮੈਨ ਡਾ. ਕੇ. ਰਾਧਾਕ੍ਰਿਸ਼ਣਨ ਦੇ ਨਾਲ ਮਿਲ ਕੇ, ਆਗਾਮੀ-ਨੀਟ-ਯੂਜੀ ਪੁਨਰ ਪ੍ਰੀਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ-ਪੱਧਰੀ ਸਮੀਖਿਆ ਬੈਠਕ ਬੁਲਾਈ। ਡਾ. ਕੇ. ਰਾਧਾਕ੍ਰਿਸ਼ਣਨ ਉਸ ਉੱਚ-ਪੱਧਰੀ ਸੰਚਾਲਨ ਕਮੇਟੀ ਦੇ ਚੇਅਰਮੈਨ (ਪ੍ਰਧਾਨ) ਵੀ ਹਨ, ਜਿਸ ਦਾ ਗਠਨ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨਟੀਏ) ਨਾਲ ਸਬੰਧਿਤ ਸਿਫਾਰਿਸ਼ਾਂ ਦੇ ਲਾਗੂਕਰਨ ਦੀ ਨਿਗਰਾਨੀ ਲਈ ਕੀਤਾ ਗਿਆ ਹੈ।

ਇਸ ਮੀਟਿੰਗ ਵਿੱਚ ਉੱਚ ਸਿੱਖਿਆ ਸਕੱਤਰ, ਐੱਨਟੀਏ ਦੇ ਡਾਇਰੈਕਟਰ ਜਨਰਲ, ਐੱਨਟੀਏ ਦੇ ਸੀਨੀਅਰ ਅਧਿਕਾਰੀਆਂ ਅਤੇ ਸਿੱਖਿਆ ਮੰਤਰਾਲੇ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ।
ਬੈਠਕ ਦੌਰਾਨ, ਐੱਨਟੀਏ ਦੇ ਡਾਇਰੈਕਟਰ ਜਨਰਲ ਨੇ ਮੈਂਬਰਾਂ ਨੂੰ ਪ੍ਰੀਖਿਆ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰੀਖਿਆ ਦਾ ਸੁਚਾਰੂ ਸੰਚਾਲਨ ਯਕੀਨੀ ਬਣਾਉਣ ਲਈ ਚੁੱਕੇ ਗਏ ਵਾਧੂ ਉਪਾਵਾਂ ਬਾਰੇ ਜਾਣਕਾਰੀ ਦਿੱਤੀ।
ਇਸ ਵਿੱਚ ਮੌਜੂਦਾ ਨਿਗਰਾਨੀ ਵਿਧੀਆਂ ਦਾ ਵਿਆਪਕ ਮੁਲਾਂਕਣ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਦੀਆਂ ਯੋਜਨਾਵਾਂ ਸ਼ਾਮਲ ਸਨ।

ਪ੍ਰੀਖਿਆ ਦੀ ਸੁਰੱਖਿਆ ਦੇ ਸਭ ਤੋਂ ਜ਼ਿਆਦਾ ਜ਼ਰੂਰੀ ਹੋਣ ‘ਤੇ ਜ਼ੋਰ ਦਿੰਦੇ ਹੋਏ, ਸ਼੍ਰੀ ਪ੍ਰਧਾਨ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਪ੍ਰੀਖਿਆ ਕੇਂਦਰਾਂ ‘ਤੇ ਲੋੜੀਂਦੀ ਸੁਵਿਧਾਵਾਂ ਅਤੇ ਵਿਦਿਆਰਥੀਆਂ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਲਈ ਵੀ ਓਨੀ ਹੀ ਪ੍ਰਾਥਮਿਕਤਾ ਦਿੱਤੀ ਜਾਣੀ ਚਾਹੀਦੀ ਹੈ।
ਨੀਟ-ਯੂਜੀ ਦੀ ਦੁਬਾਰਾ ਪ੍ਰੀਖਿਆ 21 ਜੂਨ, 2026 ਨੂੰ ਪੂਰੇ ਦੇਸ਼ ਦੇ 550 ਸ਼ਹਿਰਾਂ ਵਿੱਚ 5400 ਤੋਂ ਵੱਧ ਪ੍ਰੀਖਿਆ ਕੇਂਦਰਾਂ ‘ਤੇ ਹੋਣੀ ਤੈਅ ਹੈ।
*****
ਏਕੇ/ਏਕੇ
(रिलीज़ आईडी: 2275944)
आगंतुक पटल : 20