ਵਿਗਿਆਨ ਤੇ ਤਕਨਾਲੋਜੀ ਮੰਤਰਾਲਾ
azadi ka amrit mahotsav

ਮੋਦੀ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਜ਼ਰੂਰਤਮੰਦਾਂ ਤੱਕ ਬਿਨਾਂ ਕਿਸੇ ਭੇਦਭਾਵ ਦੇ ਲਾਭਾਂ ਦੀ ਵੰਡ ਬਰਾਬਰ ਰੂਪ ਵਿੱਚ ਕਰ ਰਹੀਆਂ ਹਨ: ਡਾ. ਜਿਤੇਂਦਰ ਸਿੰਘ


ਕਲਿਆਣਕਾਰੀ ਲਾਭ ਸਾਰੇ ਯੋਗ ਨਾਗਰਿਕਾਂ ਤੱਕ ਬਿਨਾਂ ਕਿਸੇ ਜਾਤ, ਧਰਮ ਜਾਂ ਵੋਟ-ਬੈਂਕ ਦੀ ਰਾਜਨੀਤੀ ਦੇ ਪਹੁੰਚ ਰਹੇ ਹਨ: ਡਾ. ਜਿਤੇਂਦਰ ਸਿੰਘ

ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਸਮਾਵੇਸ਼ੀ ਕਲਿਆਣਕਾਰੀ ਯੋਜਨਾਵਾਂ ਦੀ ਵੰਡ ਮੋਦੀ ਸਰਕਾਰ ਦੇ 12 ਸਾਲਾਂ ਦੇ ਸਫ਼ਰ ਦੀ ਵਿਸ਼ੇਸ਼ਤਾ ਹੈ

ਮੋਦੀ ਸਰਕਾਰ ਦੇ ਸੈਚੁਰੇਸ਼ਨ-ਅਧਾਰਿਤ ਦ੍ਰਿਸ਼ਟੀਕੋਣ ਨੇ ਹਰ ਯੋਗ ਨਾਗਰਿਕ ਤੱਕ ਲਾਭਾਂ ਦੀ ਪਹੁੰਚ ਯਕੀਨੀ ਬਣਾਈ ਹੈ: ਡਾ. ਜਿਤੇਂਦਰ ਸਿੰਘ

ਕਲਿਆਣਕਾਰੀ ਲਾਭਾਂ ਦੀ ਬਰਾਬਰ ਵੰਡ ਨੇ ਸਮਾਜਿਕ ਨਿਆਂ ਅਤੇ ਸਮਾਵੇਸ਼ ਨੂੰ ਮਜ਼ਬੂਤ ਕੀਤਾ ਹੈ: ਡਾ. ਜਿਤੇਂਦਰ ਸਿੰਘ

ਕਲਿਆਣਕਾਰੀ ਯੋਜਨਾਵਾਂ ਦੇ ਆਖਰੀ ਵਿਅਕਤੀ ਤੱਕ ਪਹੁੰਚਣ ਨਾਲ ਲਗਭਗ 25 ਕਰੋੜ ਲੋਕ ਗ਼ਰੀਬੀ ਰੇਖਾ ਤੋਂ ਬਾਹਰ ਨਿਕਲੇ ਹਨ: ਡਾ. ਜਿਤੇਂਦਰ ਸਿੰਘ

Posted On: 19 JUN 2026 7:03PM by PIB Chandigarh

ਵਿਗਿਆਨ ਅਤੇ ਤਕਨਾਲੋਜੀ, ਪ੍ਰਿਥਵੀ ਵਿਗਿਆਨ ਰਾਜ ਮੰਤਰੀ (ਸੁਤੰਤਰ ਚਾਰਜ) ਅਤੇ ਪ੍ਰਧਾਨ ਮੰਤਰੀ ਦਫ਼ਤਰ, ਅਮਲਾ, ਜਨਤਕ ਸ਼ਿਕਾਇਤਾਂ, ਪੈਨਸ਼ਨ, ਪਰਮਾਣੂ ਊਰਜਾ ਅਤੇ ਪੁਲਾੜ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੇ ਪਿਛਲੇ 12 ਸਾਲਾਂ ਦੀ ਮੁੱਖ ਵਿਸ਼ੇਸ਼ਤਾ ਹਰੇਕ ਯੋਗ ਨਾਗਰਿਕ ਤੱਕ ਕਲਿਆਣਕਾਰੀ ਲਾਭਾਂ ਦੀ ਬਰਾਬਰ ਵੰਡ ਰਹੀ ਹੈ, ਜਿਸ ਵਿੱਚ ਜਾਤ, ਨਸਲ, ਧਰਮ ਜਾਂ ਵੋਟ-ਬੈਂਕ ਦੀ ਰਾਜਨੀਤੀ ਦੇ ਅਧਾਰ ’ਤੇ ਕੋਈ ਭੇਦਭਾਵ ਨਹੀਂ ਕੀਤਾ ਗਿਆ ਹੈ।

ਡਾ. ਜਿਤੇਂਦਰ ਸਿੰਘ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 12 ਸਾਲ ਪੂਰੇ ਹੋਣ ਦੇ ਮੌਕੇ ’ਤੇ ਅੱਜ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਸੈਚੁਰੇਸ਼ਨ-ਬੇਸਡ ਅਪ੍ਰੋਚ' (ਸੰਤ੍ਰਿਪਤੀ-ਅਧਾਰਿਤ ਦ੍ਰਿਸ਼ਟੀਕੋਣ) ਦੇ ਮਾਧਿਅਮ ਨਾਲ ਕਲਿਆਣਕਾਰੀ ਯੋਜਨਾਵਾਂ ਆਖਰੀ ਵਿਅਕਤੀ ਤੱਕ ਪਹੁੰਚੀਆਂ ਹਨ, ਜਿਸ ਨਾਲ ਇਹ ਯਕੀਨੀ ਹੋਇਆ ਹੈ ਕਿ ਲਾਭਾਂ ਦੀ ਵੰਡ ਸਿਰਫ ਯੋਗਤਾ ਅਤੇ ਜ਼ਰੂਰਤ ਦੇ ਅਧਾਰ ’ਤੇ ਹੀ ਕੀਤੀ ਜਾਵੇ।

ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਸ਼ਾਸਨ ਦੀ ਸਪੁਰਦਗੀ ਵਿੱਚ ਇੱਕ ਬੁਨਿਆਦੀ ਬਦਲਾਅ ਆਇਆ ਹੈ, ਜਿਸ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਲਾਗੂਕਰਨ ਨੇ ਇਹ ਯਕੀਨੀ ਬਣਾਇਆ ਹੈ ਕਿ ਜਨਤਕ ਸਰੋਤਾਂ ਦਾ ਲਾਭ ਸਿੱਧਾ ਲਾਭਪਾਤਰੀਆਂ ਤੱਕ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਰਿਹਾਇਸ਼, ਸਵੱਛਤਾ, ਸਿਹਤ ਸੰਭਾਲ, ਵਿੱਤੀ ਸਮਾਵੇਸ਼, ਭੋਜਨ ਸੁਰੱਖਿਆ, ਸਾਫ਼ ਖਾਣਾ ਪਕਾਉਣ ਵਾਲੇ ਈਂਧਣ ਅਤੇ ਸਮਾਜਿਕ ਸੁਰੱਖਿਆ ਨਾਲ ਜੁੜੀਆਂ ਯੋਜਨਾਵਾਂ ਨੇ ਪੂਰੇ ਦੇਸ਼ ਵਿੱਚ ਲੱਖਾਂ ਪਰਿਵਾਰਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕੀਤਾ ਹੈ।

ਡਾ. ਜਿਤੇਂਦਰ ਸਿੰਘ ਨੇ ਇਸ 12 ਸਾਲਾਂ ਦੌਰਾਨ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਲਗਭਗ 25 ਕਰੋੜ ਲੋਕ ਗ਼ਰੀਬੀ ਰੇਖਾ ਤੋਂ ਬਾਹਰ ਨਿਕਲੇ ਹਨ, ਜੋ ਨਿਰੰਤਰ ਕਲਿਆਣਕਾਰੀ ਦਖ਼ਲਅੰਦਾਜ਼ੀ ਅਤੇ ਸਮਾਵੇਸ਼ੀ ਵਿਕਾਸ ਨੀਤੀਆਂ ਦੇ ਪ੍ਰਭਾਵ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਕਾਸ ਦਾ ਲਾਭ ਸਮਾਜ ਦੇ ਉਨ੍ਹਾਂ ਵਰਗਾਂ ਤੱਕ ਪਹੁੰਚਿਆ ਹੈ ਜੋ ਦਹਾਕਿਆਂ ਤੱਕ ਇਨ੍ਹਾਂ ਤੋਂ ਵਾਂਝੇ ਰਹੇ ਹਨ, ਜਿਸ ਨਾਲ ਸਮਾਜਿਕ ਬਰਾਬਰੀ ਅਤੇ ਆਰਥਿਕ ਭਾਗੀਦਾਰੀ ਮਜ਼ਬੂਤ ਹੋਈ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਸਰੋਤਾਂ ਅਤੇ ਮੌਕਿਆਂ ਦੇ ਲੋਕਤੰਤਰੀਕਰਨ ਨੇ ਵਿਕਾਸ ਪ੍ਰਕਿਰਿਆ ਵਿੱਚ ਵਿਆਪਕ ਭਾਗੀਦਾਰੀ ਨੂੰ ਸੰਭਵ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਬੁਨਿਆਦੀ ਸਹੂਲਤਾਂ, ਵਿੱਤੀ ਸੇਵਾਵਾਂ, ਡਿਜੀਟਲ ਪਲੈਟਫਾਰਮਾਂ ਅਤੇ ਜਨ-ਕਲਿਆਣ ਯੋਜਨਾਵਾਂ ਤੱਕ ਪਹੁੰਚ ਬਹੁਤ ਵਧੀ ਹੈ, ਜਿਸ ਨਾਲ ਨਾਗਰਿਕ ਦੇਸ਼ ਦੇ ਵਿਕਾਸ ਦੇ ਸਫ਼ਰ ਵਿੱਚ ਸਰਗਰਮ ਹਿੱਸੇਦਾਰ ਬਣੇ ਹਨ।

ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਸਮਾਜ ਦੇ ਹੇਠਲੇ ਵਰਗਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਣ ਨਾਲ ਸਮਾਜਿਕ ਦ੍ਰਿਸ਼ਟੀਕੋਣ ਅਤੇ ਇੱਛਾਵਾਂ ਵਿੱਚ ਇੱਕ ਸਪਸ਼ਟ ਬਦਲਾਅ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਬਿਹਤਰ ਆਰਥਿਕ ਸੁਰੱਖਿਆ ਅਤੇ ਮੌਕਿਆਂ ਤੱਕ ਬਰਾਬਰ ਪਹੁੰਚ ਨੇ ਦੇਸ਼ ਦੀ ਆਬਾਦੀ ਦੇ ਵੱਡੇ ਹਿੱਸੇ ਵਿੱਚ ਆਤਮ-ਵਿਸ਼ਵਾਸ ਅਤੇ ਆਤਮ-ਸਨਮਾਨ ਵਿੱਚ ਵਾਧਾ ਕੀਤਾ ਹੈ, ਜਿਸ ਨਾਲ ਉਨ੍ਹਾਂ ਨੂੰ ਬਿਹਤਰ ਆਜੀਵਿਕਾ ਅਤੇ ਜੀਵਨ ਪੱਧਰ ਵਿੱਚ ਸੁਧਾਰ ਕਰਨ ਦਾ ਮੌਕਾ ਮਿਲਿਆ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ, ਸ਼ਾਸਨ ਦਾ ਧਿਆਨ ਨਾਗਰਿਕਾਂ ਨੂੰ ਸਮਰੱਥ ਬਣਾਉਣ ’ਤੇ ਰਿਹਾ ਹੈ ਨਾ ਕਿ ਉਨ੍ਹਾਂ ਨੂੰ ਨਿਰਭਰ ਬਣਾਉਣ ’ਤੇ, ਖ਼ਾਸ ਤੌਰ ’ਤੇ ਪਾਰਦਰਸ਼ਤਾ, ਕੁਸ਼ਲਤਾ ਅਤੇ ਨਤੀਜਿਆਂ ’ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਦ੍ਰਿਸ਼ਟੀਕੋਣ ਇਹ ਯਕੀਨੀ ਬਣਾਉਣ ’ਤੇ ਕੇਂਦ੍ਰਿਤ ਰਿਹਾ ਹੈ ਕਿ ਵਿਕਾਸ ਸਮਾਜ ਦੇ ਹਰ ਵਰਗ ਤੱਕ ਪਹੁੰਚੇ ਅਤੇ ਇੱਕ ਵਧੇਰੇ ਸਮਾਵੇਸ਼ੀ ਅਤੇ ਆਤਮਨਿਰਭਰ ਭਾਰਤ ਦੀ ਨੀਂਹ ਮਜ਼ਬੂਤ ਹੋਵੇ।

ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਪਿਛਲੇ 12 ਸਾਲਾਂ ਦੀਆਂ ਉਪਲਬਧੀਆਂ ਲੋਕਾਂ ਦੀਆਂ ਸਾਂਝੀਆਂ ਇੱਛਾਵਾਂ ਨੂੰ ਦਰਸਾਉਂਦੀਆਂ ਹਨ ਅਤੇ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੀਆਂ ਹਨ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਾਲਾਂ ਵਿੱਚ ਨਾਗਰਿਕਾਂ ਦੀ ਭਾਰਤ ਦੇ ਵਿਕਾਸ ਵਿੱਚ ਭਾਗੀਦਾਰੀ ਹੋਰ ਵੀ ਵਧੇਗੀ ਕਿਉਂਕਿ ਦੇਸ਼ ਨਵੀਨਤਾ, ਆਰਥਿਕ ਵਿਕਾਸ ਅਤੇ ਮਨੁੱਖੀ ਵਿਕਾਸ ਵਿੱਚ ਇੱਕ ਪ੍ਰਮੁੱਖ ਗਲੋਬਲ ਸ਼ਕਤੀ ਬਣਨ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ।

 

************

ਐੱਨਕੇਆਰ/ਏਕੇ


(Release ID: 2276582) ਵਿਜ਼ੀਟਰ ਕਾਊਂਟਰ : 45