ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪੱਛਮੀਬੰਗ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਸ਼ੁਭਕਾਮਨਾਵਾਂ ਦਿੱਤੀਆਂ, ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਯੋਗਦਾਨ ਨੂੰ ਯਾਦ ਕੀਤਾ

प्रविष्टि तिथि: 20 JUN 2026 8:30AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀਬੰਗ ਦਿਵਸ ਦੇ ਮੌਕੇ 'ਤੇ ਪੱਛਮੀ ਬੰਗਾਲ ਦੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦਿਨ ਉਸ ਰਾਜ ਦਾ ਜਸ਼ਨ ਮਨਾਉਂਦਾ ਹੈ, ਜਿਸ ਨੇ ਸਾਹਿਤ, ਸੰਗੀਤ, ਕਲਾ, ਅਧਿਆਤਮਿਕਤਾ, ਵਿਗਿਆਨ, ਵਪਾਰ ਅਤੇ ਵਣਜ, ਸਮਾਜਿਕ ਸੁਧਾਰਾਂ ਸਮੇਤ ਕਈ ਖੇਤਰਾਂ ਵਿੱਚ ਆਪਣੇ ਅਣਮੁੱਲੇ ਯੋਗਦਾਨ ਨਾਲ ਭਾਰਤ ਦੇ ਇਤਿਹਾਸ ਨੂੰ ਮਹੱਤਵਪੂਰਨ ਰੂਪ ਵਿੱਚ ਘੜਿਆ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਨੇ ਅਣਗਿਣਤ ਤਰੀਕਿਆਂ ਨਾਲ ਭਾਰਤ ਦੀ ਰਾਸ਼ਟਰੀ ਚੇਤਨਾ ਨੂੰ ਅਮੀਰ ਬਣਾਇਆ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ 20 ਜੂਨ ਪੱਛਮੀ ਬੰਗਾਲ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਦਿਨ ਹੈ, ਕਿਉਂਕਿ ਇਸੇ ਦਿਨ ਇਹ ਯਕੀਨੀ ਬਣਾਇਆ ਗਿਆ ਸੀ ਕਿ ਪੱਛਮੀ ਬੰਗਾਲ ਭਾਰਤ ਦਾ ਅਟੁੱਟ ਅੰਗ ਬਣਿਆ ਰਹੇ। ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਭੂਮਿਕਾ ਅਣਮੁੱਲੀ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਜ਼ਿਕਰ ਕੀਤਾ ਕਿ ਸਾਲ 2026 ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਵਰ੍ਹੇਗੰਢ  ਮਨਾਈ ਜਾਵੇਗੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੱਛਮੀ ਬੰਗਾਲ ਸਰਕਾਰ ਨਾਲ ਮਿਲ ਕੇ ਰਾਜ ਦੇ ਲੋਕਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਲਈ ਕੰਮ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੀ ਪ੍ਰਗਤੀ ਅਤੇ ਰਾਜ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ 'ਤੇ ਲਿਖਿਆ:

"ਪੱਛਮੀਬੰਗ ਦਿਵਸ ਦੇ ਮੌਕੇ 'ਤੇ ਪੱਛਮੀ ਬੰਗਾਲ ਦੀਆਂ ਮੇਰੀਆਂ ਸਾਰੀਆਂ ਭੈਣਾਂ ਅਤੇ ਭਰਾਵਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ।

ਇਹ ਦਿਨ ਉਸ ਰਾਜ ਦਾ ਜਸ਼ਨ ਮਨਾਉਂਦਾ ਹੈ, ਜਿਸ ਨੇ ਸਾਹਿਤ, ਸੰਗੀਤ, ਕਲਾ, ਅਧਿਆਤਮਿਕਤਾ, ਵਿਗਿਆਨ, ਵਪਾਰ ਅਤੇ ਵਣਜ, ਸਮਾਜਿਕ ਸੁਧਾਰਾਂ ਸਮੇਤ ਕਈ ਖੇਤਰਾਂ ਵਿੱਚ ਆਪਣੇ ਯੋਗਦਾਨ ਨਾਲ ਭਾਰਤ ਦੇ ਇਤਿਹਾਸ ਨੂੰ ਮਹੱਤਵਪੂਰਨ ਰੂਪ ਵਿੱਚ ਘੜਿਆ ਹੈ। ਪੱਛਮੀ ਬੰਗਾਲ ਨੇ ਸਮੇਂ-ਸਮੇਂ 'ਤੇ ਅਣਗਿਣਤ ਤਰੀਕਿਆਂ ਨਾਲ ਭਾਰਤ ਦੀ ਰਾਸ਼ਟਰੀ ਚੇਤਨਾ ਨੂੰ ਅਮੀਰ ਕੀਤਾ ਹੈ।

ਅੱਜ 20 ਜੂਨ ਪੱਛਮੀ ਬੰਗਾਲ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਦਿਨ ਹੈ। ਇਸੇ ਦਿਨ ਇਹ ਯਕੀਨੀ ਬਣਾਇਆ ਗਿਆ ਸੀ ਕਿ ਪੱਛਮੀ ਬੰਗਾਲ ਭਾਰਤ ਦਾ ਅਟੁੱਟ ਅੰਗ ਬਣਿਆ ਰਹੇ। ਇਸ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਭੂਮਿਕਾ ਅਣਮੁੱਲੀ ਰਹੀ। ਸਾਲ 2026 ਵਿੱਚ ਅਸੀਂ ਡਾ. ਮੁਖਰਜੀ ਦੀ 125ਵੀਂ ਵਰ੍ਹੇਗੰਢ ਵੀ ਮਨਾ ਰਹੇ ਹਾਂ।

ਕੇਂਦਰ ਸਰਕਾਰ ਪੱਛਮੀ ਬੰਗਾਲ ਸਰਕਾਰ ਨਾਲ ਮਿਲ ਕੇ ਰਾਜ ਦੇ ਲੋਕਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਲਈ ਕੰਮ ਕਰਦੀ ਰਹੇਗੀ। ਮੈਂ ਪੱਛਮੀ ਬੰਗਾਲ ਦੀ ਤਰੱਕੀ ਅਤੇ ਇਸ ਦੇ ਸਾਰੇ ਨਾਗਰਿਕਾਂ ਦੀ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਦਾ ਹਾਂ।"

***************

ਐੱਮਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2276589) आगंतुक पटल : 10
इस विज्ञप्ति को इन भाषाओं में पढ़ें: Malayalam , Marathi , English , Urdu , हिन्दी , Manipuri , Assamese , Bengali , Gujarati , Odia , Tamil , Telugu , Kannada