ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਜਨਮ ਦਿਨ ਦੀ ਵਧਾਈ ਦਿੱਤੀ

Posted On: 20 JUN 2026 8:32AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਜਨਮ ਦਿਨ ਦੀਆਂ ਤਹਿ ਦਿਲੋਂ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਹਿੰਮਤ, ਸਾਦਗੀ, ਨਿਮਰਤਾ ਅਤੇ ਲੋਕ ਸੇਵਾ ਪ੍ਰਤੀ ਅਟੱਲ ਵਚਨਬੱਧਤਾ ਨਾਲ ਭਰੀ ਉਨ੍ਹਾਂ ਦੀ ਜੀਵਨ-ਯਾਤਰਾ ਦੇਸ਼ ਭਰ ਦੇ ਲੋਕਾਂ ਨੂੰ ਪ੍ਰੇਰਿਤ ਕਰਦੀ ਆ ਰਹੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਆਪਣੇ ਲੰਮੇ ਜਨਤਕ ਜੀਵਨ ਵਿੱਚ ਰਾਸ਼ਟਰਪਤੀ ਨੇ ਬਿਹਤਰੀਨ ਢੰਗ ਨਾਲ ਦੇਸ਼ ਦੀ ਸੇਵਾ ਕੀਤੀ ਹੈ ਅਤੇ ਵਿਸ਼ੇਸ਼ ਤੌਰ ’ਤੇ ਦੱਬੇ-ਕੁਚਲੇ ਤੇ ਸਮਾਜ ਦੇ ਹਾਸ਼ੀਏ ’ਤੇ ਧੱਕੇ ਲੋਕਾਂ ਦੀ ਭਲਾਈ ਪ੍ਰਤੀ ਹਮੇਸ਼ਾ ਸਮਰਪਿਤ ਰਹੇ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਦੇ ਵਿਕਾਸ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਬਹੁਤ ਪ੍ਰੇਰਨਾਦਾਇਕ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੀ ਸੇਵਾ ਲਈ ਉਨ੍ਹਾਂ ਦੀ ਲੰਮੀ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਉਹ ਅੱਜ ਉੜੀਸਾ ਵਿੱਚ ਆਯੋਜਿਤ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਉਨ੍ਹਾਂ ਨੂੰ ਮਿਲਣ ਲਈ ਉਤਸੁਕ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਲਿਖਿਆ;

 “ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਜੀ ਨੂੰ ਜਨਮ ਦਿਨ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ। ਹਿੰਮਤ, ਸਾਦਗੀ, ਨਿਮਰਤਾ ਅਤੇ ਲੋਕ ਸੇਵਾ ਪ੍ਰਤੀ ਉਨ੍ਹਾਂ ਦੀ ਅਟੱਲ ਵਚਨਬੱਧਤਾ ਨਾਲ ਭਰੀ ਉਨ੍ਹਾਂ ਦੀ ਜੀਵਨ-ਯਾਤਰਾ ਦੇਸ਼ ਭਰ ਦੇ ਲੋਕਾਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ।

ਆਪਣੇ ਲੰਮੇ ਜਨਤਕ ਜੀਵਨ ਵਿੱਚ ਉਨ੍ਹਾਂ ਨੇ ਬਿਹਤਰੀਨ ਢੰਗ ਨਾਲ ਦੇਸ਼ ਦੀ ਸੇਵਾ ਕੀਤੀ ਹੈ ਅਤੇ ਦੱਬੇ-ਕੁਚਲੇ ਅਤੇ ਹਾਸ਼ੀਏ ’ਤੇ ਧੱਕੇ ਲੋਕਾਂ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਵਿਸ਼ੇਸ਼ ਰੁਚੀ ਰਹੀ ਹੈ। ਭਾਰਤ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਅਟੱਲ ਵਚਨਬੱਧਤਾ ਬਹੁਤ ਪ੍ਰੇਰਨਾ ਦੇਣ ਵਾਲੀ ਹੈ।

ਪ੍ਰਮਾਤਮਾ ਉਨ੍ਹਾਂ ਨੂੰ ਦੇਸ਼ ਸੇਵਾ ਵਿੱਚ ਲੰਮੀ ਅਤੇ ਸਿਹਤਮੰਦ ਜੀਵਨ ਬਖ਼ਸ਼ਸ਼ ਕਰਨ। ਮੈਂ ਅੱਜ ਉੜੀਸਾ ਵਿੱਚ ਹੋਣ ਵਾਲੇ ਪ੍ਰੋਗਰਾਮ ਵਿੱਚ ਉਨ੍ਹਾਂ ਨੂੰ ਮਿਲਣ ਲਈ ਉਤਸੁਕ ਹਾਂ। 

@rashtrapatibhvn”

**********

ਐੱਮਜੇਪੀਐੱਸ/ਲਐੱਸਐੱਸ/ਐੱਸਟੀ


(Release ID: 2276618) ਵਿਜ਼ੀਟਰ ਕਾਊਂਟਰ : 40