ਸਿੱਖਿਆ ਮੰਤਰਾਲਾ
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਦਿੱਲੀ ਯੂਨੀਵਰਸਿਟੀ ਵਿਖੇ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਕੀਤੀ
“ਯੋਗ ਸਰੀਰ, ਮਨ ਅਤੇ ਆਤਮਾ ਦੇ ਤਾਲਮੇਲ ਦਾ ਇੱਕ ਮਾਧਿਅਮ ਹੈ, ਜੋ ਸਾਨੂੰ ਇੱਕ ਬਿਹਤਰ ਅਤੇ ਸਿਹਤਮੰਦ ਜੀਵਨ ਵੱਲ ਲੈ ਜਾਂਦਾ ਹੈ”: ਸ਼੍ਰੀ ਧਰਮੇਂਦਰ ਪ੍ਰਧਾਨ
प्रविष्टि तिथि:
21 JUN 2026 10:19AM by PIB Chandigarh
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਨਵੀਂ ਦਿੱਲੀ ਸਥਿਤ ਦਿੱਲੀ ਯੂਨੀਵਰਸਿਟੀ ਦੇ ਸਾਊਥ ਕੈਂਪਸ ਗਰਾਊਂਡ ਵਿਖੇ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਕੀਤੀ।
ਸ਼੍ਰੀ ਧਰਮੇਂਦਰ ਪ੍ਰਧਾਨ ਨੇ ਇਸ ਮੌਕੇ ‘ਤੇ ਕਿਹਾ ਕਿ ਯੋਗ ਸਰੀਰ, ਮਨ ਅਤੇ ਆਤਮਾ ਦਰਮਿਆਨ ਤਾਲਮੇਲ ਸਥਾਪਿਤ ਕਰਨ ਦਾ ਇੱਕ ਸਸ਼ਕਤ ਮਾਧਿਅਮ ਹੈ ਅਤੇ ਸਿਹਤਮੰਦ ਅਤੇ ਸੰਤੁਲਿਤ ਜੀਵਨ ਸ਼ੈਲੀ ਨੂੰ ਹੁਲਾਰਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਯੋਗ ਨਿਰੰਤਰ ਵਿਅਕਤੀਆਂ ਨੂੰ ਸਰੀਰਕ ਭਲਾਈ, ਮਾਨਸਿਕ ਸ਼ਾਂਤੀ ਅਤੇ ਸਮੁੱਚੇ ਵਿਕਾਸ ਵੱਲ ਮਾਰਗਦਰਸ਼ਨ ਕਰਦਾ ਹੈ।
ਮੰਤਰੀ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਯਤਨਾਂ ਦੇ ਨਤੀਜੇ ਵਜੋਂ ਯੋਗ ਗਲੋਬਲ ਪੱਧਰ ‘ਤੇ ਭਾਰਤ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਪ੍ਰਤੀਕ ਬਣ ਗਿਆ ਹੈ, ਜੋ ਦੁਨੀਆ ਭਰ ਦੇ ਲੋਕਾਂ ਨੂੰ ਸਿਹਤਮੰਦ, ਸੰਤੁਲਨ ਅਤੇ ਭਲਾਈ ਵੱਲ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਸਾਰੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਸਿੱਖਿਆ, ਨਵੀਨਤਾ ਅਤੇ ਉੱਦਮਤਾ ਦੇ ਖੇਤਰ ਵਿੱਚ ਭਾਰਤ ਦੀ ਵਧਦੀ ਪ੍ਰਤਿਸ਼ਠਾ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਪ੍ਰਧਾਨ ਨੇ ਭਵਿੱਖ ਲਈ ਤਿਆਰ ਪ੍ਰਤਿਭਾਵਾਂ ਦੇ ਪੋਸ਼ਣ ਅਤੇ ਵਿਕਸਿਤ ਭਾਰਤ ਦੀ ਕਲਪਨਾ ਨੂੰ ਅੱਗੇ ਵਧਾਉਣ ਵਿੱਚ ਦੇਸ਼ ਦੀ ਸਿੱਖਿਆ ਵਿਧੀ ਦੀ ਭੂਮਿਕਾ ‘ਤੇ ਬਲ ਦਿੱਤਾ। ਉਨ੍ਹਾਂ ਨੇ ਗਲੋਬਲ ਯੂਨੀਵਰਸਿਟੀ ਰੈਂਕਿੰਗ ਵਿੱਚ ਲਗਾਤਾਰ ਹੋ ਰਹੀ ਤਰੱਕੀ ਲਈ ਦਿੱਲੀ ਯੂਨੀਵਰਸਿਟੀ ਨੂੰ ਵਧਾਈ ਦਿੱਤੀ ਅਤੇ ਇਸ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਯੂਨੀਵਰਸਿਟੀ ਦੁਆਰਾ ਵਿਦਿਅਕ ਉੱਤਮਤਾ ਦੇ ਨਿਰੰਤਰ ਯਤਨ ਵਿੱਚ ਭਰੋਸਾ ਵਿਅਕਤ ਕਰਦੇ ਹੋਏ, ਉਨ੍ਹਾਂ ਨੇ ਸਮੁੱਚੀ ਭਲਾਈ ਨੂੰ ਉਤਸ਼ਾਹਿਤ ਕਰਨ ਅਤੇ ਇੱਕ ਸਿਹਤਮੰਦ, ਸੰਤੁਲਿਤ ਸਮਾਜ ਦੇ ਨਿਰਮਾਣ ਦੇ ਸਾਧਨ ਵਜੋਂ ਯੋਗ ਨੂੰ ਕੈਂਪਸ ਜੀਵਨ ਵਿੱਚ ਏਕੀਕ੍ਰਿਤ ਕਰਨ ਦੇ ਮਹੱਤਵ ‘ਤੇ ਬਲ ਦਿੱਤਾ।



ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਸਕੱਤਰ ਸ਼੍ਰੀ ਸੰਜੈ ਕੁਮਾਰ; ਉੱਚ ਸਿੱਖਿਆ ਵਿਭਾਗ ਦੇ ਸਕੱਤਰ ਡਾ. ਵਿਨਿਤ ਜੋਸ਼ੀ; ਦਿੱਲੀ ਯੂਨੀਵਰਸਿਟੀ ਦੇ ਚਾਂਸਲਰ ਪ੍ਰੋਫੈਸਰ ਯੋਗੇਸ਼ ਸਿੰਘ, ਸਿੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਅਤੇ ਯੂਨੀਵਰਸਿਟੀ ਭਾਈਚਾਰੇ ਦੇ ਮੈਂਬਰ ਇਸ ਪ੍ਰੋਗਰਾਮ ਵਿੱਚ ਮੌਜੂਦ ਰਹੇ। ਵਿਦਿਆਰਥੀਆਂ, ਅਧਿਆਪਕਾਂ, ਯੋਗ ਅਭਿਆਸੀਆਂ ਅਤੇ ਹੋਰ ਮੌਜੂਦ ਲੋਕਾਂ ਨੇ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਰਾਸ਼ਟਰੀ ਆਯੋਜਨ ਦੇ ਤਹਿਤ ਯੋਗ ਅਭਿਆਸ ਵਿੱਚ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਆਯੋਜਿਤ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ।
*****
ਆਰਆਰਟੀਐੱਨ/ਏਕੇ
(रिलीज़ आईडी: 2276637)
आगंतुक पटल : 4