ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਾੜਪੁਰ ਪਿੰਡ ਵਿੱਚ ਹੁਨਰ ਕੇਂਦਰ ਦਾ ਦੌਰਾ ਕੀਤਾ ਅਤੇ ਹੁਨਰ ਵਿਕਾਸ ਵੱਲ ਧਿਆਨ ਦੇਣ ਦੀ ਸ਼ਲਾਘਾ ਕੀਤੀ
Posted On:
20 JUN 2026 8:49PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਾੜਪੁਰ ਪਿੰਡ ਵਿੱਚ ਇੱਕ ਹੁਨਰ ਵਿਕਾਸ ਕੇਂਦਰ ਦਾ ਦੌਰਾ ਕੀਤਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜ਼ਿਕਰ ਕੀਤਾ ਕਿ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਹੁਨਰ ਖੇਤਰ ਵੱਲ ਖ਼ਾਸ ਧਿਆਨ ਦਿੱਤਾ ਹੈ ਅਤੇ ਆਪਣੇ ਪਿੰਡ ਦੀ ਵਿਕਾਸ ਯਾਤਰਾ ਨੂੰ ਗਤੀ ਪ੍ਰਦਾਨ ਕੀਤੀ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਦੇਖ ਕੇ ਖ਼ੁਸ਼ੀ ਹੁੰਦੀ ਹੈ ਕਿ ਨੌਜਵਾਨਾਂ ਨੂੰ ਅਜਿਹੇ ਹੁਨਰਾਂ ਨਾਲ ਸਸ਼ਕਤ ਬਣਾਇਆ ਜਾ ਰਿਹਾ ਹੈ, ਜਿਨ੍ਹਾਂ ਨਾਲ ਉਨ੍ਹਾਂ ਲਈ ਮੌਕੇ ਅਤੇ ਆਤਮ-ਨਿਰਭਰਤਾ ਦੇ ਨਵੇਂ ਰਸਤੇ ਖੁੱਲ੍ਹਦੇ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ;
"ਪਹਾੜਪੁਰ ਪਿੰਡ ਵਿੱਚ ਇੱਕ ਹੁਨਰ ਵਿਕਾਸ ਕੇਂਦਰ ਦਾ ਦੌਰਾ ਕੀਤਾ। ਇਹ ਜ਼ਿਕਰਯੋਗ ਹੈ ਕਿ ਕਿਸ ਤਰ੍ਹਾਂ ਰਾਸ਼ਟਰਪਤੀ ਜੀ ਨੇ ਇਸ ਖੇਤਰ ਵੱਲ ਧਿਆਨ ਕੇਂਦ੍ਰਿਤ ਕੀਤਾ ਹੈ ਅਤੇ ਆਪਣੇ ਪਿੰਡ ਦੀ ਵਿਕਾਸ ਯਾਤਰਾ ਨੂੰ ਗਤੀ ਪ੍ਰਦਾਨ ਕੀਤੀ ਹੈ।
ਇਹ ਦੇਖ ਕੇ ਖ਼ੁਸ਼ੀ ਹੁੰਦੀ ਹੈ ਕਿ ਸਾਡੇ ਨੌਜਵਾਨਾਂ ਅਜਿਹੇ ਹੁਨਰ ਸਿੱਖ ਰਹੇ ਹਨ, ਜੋ ਉਨ੍ਹਾਂ ਦੇ ਲਈ ਮੌਕੇ ਅਤੇ ਆਤਮ-ਨਿਰਭਰਤਾ ਦੇ ਨਵੇਂ ਰਸਤੇ ਖੋਲ੍ਹਦੇ ਹਨ।
@rashtrapatibhvn”
*****
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2276662)
ਵਿਜ਼ੀਟਰ ਕਾਊਂਟਰ : 42
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam