ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਜਨਮ ਦਿਨ 'ਤੇ ਉੜੀਸਾ ਦੇ ਪਹਾੜਪੁਰ ਪਿੰਡ ਦਾ ਦੌਰਾ ਕੀਤਾ
प्रविष्टि तिथि:
20 JUN 2026 8:58PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਹ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਜਨਮ ਦਿਨ ਦੇ ਮੌਕੇ 'ਤੇ ਉੜੀਸਾ ਦੇ ਪਹਾੜਪੁਰ ਪਿੰਡ ਵਿੱਚ ਉਨ੍ਹਾਂ ਦੇ ਨਾਲ ਮੌਜੂਦ ਰਹਿ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਹੇ ਹਨ।
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਹਾੜਪੁਰ ਰਾਸ਼ਟਰਪਤੀ ਦਾ ਪਿੰਡ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੀਮਤੀ ਦ੍ਰੌਪਦੀ ਮੁਰਮੂ ਵੱਲੋਂ ਕੀਤੇ ਗਏ ਕੰਮ ਸੱਚਮੁੱਚ ਪ੍ਰੇਰਨਾਦਾਇਕ ਹਨ।
ਸ਼੍ਰੀ ਮੋਦੀ ਨੇ ਰਾਸ਼ਟਰਪਤੀ ਲਈ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
“ਰਾਸ਼ਟਰਪਤੀ ਜੀ ਦੇ ਜਨਮ ਦਿਨ ਦੇ ਮੌਕੇ 'ਤੇ ਉੜੀਸਾ ਦੇ ਪਹਾੜਪੁਰ ਪਿੰਡ ਵਿੱਚ ਉਨ੍ਹਾਂ ਦੇ ਨਾਲ ਮੌਜੂਦ ਰਹਿਣਾ ਮੇਰੇ ਲਈ ਬਹੁਤ ਸਨਮਾਨ ਦੀ ਗੱਲ ਹੈ। ਇਹ ਉਨ੍ਹਾਂ ਦਾ ਆਪਣਾ ਪਿੰਡ ਹੈ ਅਤੇ ਜੋ ਕੰਮ ਉਨ੍ਹਾਂ ਨੇ ਇੱਥੇ ਕੀਤਾ ਹੈ, ਉਹ ਸੱਚਮੁੱਚ ਬਹੁਤ ਪ੍ਰੇਰਨਾਦਾਇਕ ਹੈ।
ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਅਰਦਾਸ ਕਰਦਾ ਹਾਂ।
@rashtrapatibhvn”
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(रिलीज़ आईडी: 2276665)
आगंतुक पटल : 6
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam