ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲਖਨਊ ਵਿੱਚ ਅੱਗ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ

Posted On: 22 JUN 2026 6:37PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਨੇ ਦੁਖੀ ਪੀੜਤ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹਨ ਅਤੇ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਐੱਕਸ ’ਤੇ ਪੋਸਟ ਕੀਤਾ ਗਿਆ;

 “ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਦੁਖੀ ਪੀੜਤ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ। ਬਚਾਅ ਕਾਰਜ ਜਾਰੀ ਹਨ ਅਤੇ ਅਧਿਕਾਰੀ ਹਰ ਸੰਭਵ ਸਹਾਇਤਾ ਮੁਹੱਈਆ ਕਰ ਰਹੇ ਹਨ।

ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”

**********

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2276911) ਵਿਜ਼ੀਟਰ ਕਾਊਂਟਰ : 37