Posted On:
22 JUN 2026 2:22PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਪੀਯੂਸ਼ ਗੋਇਲ ਦਾ ਇੱਕ ਲੇਖ ਸਾਂਝਾ ਕੀਤਾ।
ਲੇਖ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਜਨਤਾ ਦਾ ਵਿਸ਼ਵਾਸ ਸੁਸ਼ਾਸਨ ਦੀ ਸਭ ਤੋਂ ਵੱਡੀ ਪੂੰਜੀ ਹੈ। ਪਿਛਲੇ 12 ਸਾਲਾਂ ਵਿੱਚ ਹੋਈਆਂ ਤਬਦੀਲੀਆਂ ਨਾਲ ਨਾ ਸਿਰਫ਼ ਸ਼ਾਸਨ ਅਤੇ ਪ੍ਰਸ਼ਾਸਨ ਵਿੱਚ ਲੋਕਾਂ ਦਾ ਭਰੋਸਾ ਮਜ਼ਬੂਤ ਹੋਇਆ ਹੈ, ਸਗੋਂ ਵੱਖ-ਵੱਖ ਭਲਾਈ ਸਕੀਮਾਂ ਨੇ ਕਰੋੜਾਂ ਨਾਗਰਿਕਾਂ ਦੇ ਜੀਵਨ ਨੂੰ ਵਧੇਰੇ ਆਰਾਮਦਾਇਕ, ਸੁਰੱਖਿਅਤ ਅਤੇ ਸਨਮਾਨਜਨਕ ਬਣਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਲੇਖ ਵਿੱਚ ਨਾਗਰਿਕਾਂ ’ਤੇ ਵਿਕਾਸ ਦੇ ਪ੍ਰਭਾਵ ਦਾ ਵਿਸਥਾਰ ਨਾਲ ਵਰਣਨ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਲਿਖਿਆ;
“ਜਨਤਾ ਦਾ ਵਿਸ਼ਵਾਸ ਹੀ ਚੰਗੇ ਸ਼ਾਸਨ ਦੀ ਸਭ ਤੋਂ ਵੱਡੀ ਪੂੰਜੀ ਹੈ। ਪਿਛਲੇ 12 ਸਾਲਾਂ ਵਿੱਚ ਹੋਈਆਂ ਤਬਦੀਲੀਆਂ ਨਾ ਸਿਰਫ਼ ਸ਼ਾਸਨ-ਪ੍ਰਸ਼ਾਸਨ ਪ੍ਰਤੀ ਲੋਕਾਂ ਦਾ ਭਰੋਸਾ ਮਜ਼ਬੂਤ ਕਰਨ ਵਿੱਚ ਸਫ਼ਲ ਰਹੇ ਹਨ, ਸਗੋਂ ਲੋਕ-ਭਲਾਈ ਯੋਜਨਾਵਾਂ ਦੇ ਮਾਧਿਅਮ ਰਾਹੀਂ ਕਰੋੜਾਂ ਨਾਗਰਿਕਾਂ ਦੇ ਜੀਵਨ ਨੂੰ ਵਧੇਰੇ ਸੁਖਾਲਾ, ਸੁਰੱਖਿਅਤ ਅਤੇ ਸਨਮਾਨਜਨਕ ਬਣਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸੇ ਸਬੰਧ ਵਿੱਚ ਕੇਂਦਰੀ ਮੰਤਰੀ @PiyushGoyal ਜੀ ਨੇ ਇਸ ਲੇਖ ਵਿੱਚ ਵਿਸਥਾਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ...”
*****
ਐੱਮਜੇਪੀਐੱਸ/ਐੱਸਐੱਸ/ਐੱਸਟੀ