ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਹਾੜਪੁਰ ਵਿੱਚ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਪਰਿਵਾਰਕ ਮੈਂਬਰਾਂ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

Posted On: 20 JUN 2026 8:47PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਹਾੜਪੁਰ ਦੇ ਸਕੂਲ ਕੰਪਲੈਕਸ ਵਿੱਚ ਸਵਰਗੀ ਸ਼੍ਰੀ ਸ਼ਿਆਮ ਚਰਨ ਮੁਰਮੂ, ਸਵਰਗੀ ਸ਼੍ਰੀ ਲਖਨ ਮੁਰਮੂ ਅਤੇ ਸਵਰਗੀ ਸ਼੍ਰੀ ਸਿਪੁਨ ਮੁਰਮੂ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਿੱਜੀ ਦੁਖਾਂਤਾਂ ਦੇ ਬਾਵਜੂਦ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਵੱਲੋਂ ਦਿਖਾਇਆ ਗਿਆ ਹੌਸਲਾ ਅਤੇ ਦ੍ਰਿੜ੍ਹ ਸੰਕਲਪ ਬਹੁਤ ਪ੍ਰੇਰਨਾਦਾਇਕ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਨਿੱਜੀ ਤਜਰਬਿਆਂ ਨੇ ਲੋਕ-ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਅਤੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਇਆ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

“ਪਹਾੜਪੁਰ ਦੇ ਸਕੂਲ ਕੰਪਲੈਕਸ ਵਿੱਚ ਸਵਰਗੀ ਸ਼੍ਰੀ ਸ਼ਿਆਮ ਚਰਨ ਮੁਰਮੂ, ਸਵਰਗੀ ਸ਼੍ਰੀ ਲਖਨ ਮੁਰਮੂ ਅਤੇ ਸਵਰਗੀ ਸ਼੍ਰੀ ਸਿਪੁਨ ਮੁਰਮੂ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਨਿੱਜੀ ਦੁਖਾਂਤਾਂ ਦੇ ਬਾਵਜੂਦ ਰਾਸ਼ਟਰਪਤੀ ਜੀ ਵੱਲੋਂ ਦਿਖਾਇਆ ਗਿਆ ਹੌਸਲਾ ਅਤੇ ਦ੍ਰਿੜ੍ਹ ਸੰਕਲਪ ਬੇਹੱਦ ਪ੍ਰੇਰਨਾਦਾਇਕ ਹੈ। ਉਨ੍ਹਾਂ ਦੇ ਨਿੱਜੀ ਤਜਰਬਿਆਂ ਨੇ ਲੋਕ-ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਅਤੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਇਆ।

 @rashtrapatibhvn”

 

************

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2276940) ਵਿਜ਼ੀਟਰ ਕਾਊਂਟਰ : 46