ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗ ਪ੍ਰੋਗਰਾਮ ਵਿੱਚ ਹਿੱਸਾ ਲਿਆ


ਯੋਗ ਵਿਅਕਤੀ ਨੂੰ ਆਪਣੇ ਆਪ ਨਾਲ, ਸਮਾਜ ਨੂੰ ਕੁਦਰਤ ਨਾਲ ਅਤੇ ਸਮੁੱਚੀ ਮਨੁੱਖਤਾ ਨੂੰ ਵਿਆਪਕ ਵਿਸ਼ਵ-ਚੇਤਨਾ ਨਾਲ ਜੋੜਨ ਦਾ ਇੱਕ ਸ਼ਕਤੀਸ਼ਾਲੀ ਸਾਧਨ ਹੈ: ਰਾਸ਼ਟਰਪਤੀ ਦ੍ਰੌਪਦੀ ਮੁਰਮੂ

प्रविष्टि तिथि: 21 JUN 2026 12:56PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਅੱਜ 21 ਜੂਨ, 2026 ਨੂੰ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਪੂਰੀ ਦੁਨੀਆ ਦੇ ਯੋਗ ਅਭਿਆਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ ਭਾਰਤ ਦੀ ਉਸ ਮਹਾਨ ਪਰੰਪਰਾ ਦਾ ਜਸ਼ਨ ਮਨਾ ਰਹੇ ਹਾਂ, ਜਿਸ ਨੇ ਮਨੁੱਖਤਾ ਨੂੰ ਸਿਹਤਮੰਦ, ਸੰਤੁਲਿਤ ਅਤੇ ਸਾਰਥਕ ਜੀਵਨ ਦਾ ਰਸਤਾ ਦਿਖਾਇਆ ਹੈ। ਯੋਗ ਵਿਸ਼ਵ-ਭਾਈਚਾਰੇ ਨੂੰ ਸਾਡੀ ਸੱਭਿਆਚਾਰਕ ਵਿਰਾਸਤ  ਵੱਲੋਂ ਮਿਲਿਆ ਇੱਕ ਅਣਮੁੱਲਾ ਤੋਹਫ਼ਾ ਹੈ।

ਯੋਗ ਵਿਅਕਤੀ ਨੂੰ ਆਪਣੇ ਆਪ ਨਾਲ, ਸਮਾਜ ਨੂੰ ਕੁਦਰਤ ਨਾਲ ਅਤੇ ਸਮੁੱਚੀ ਮਨੁੱਖਤਾ ਨੂੰ ਵਿਆਪਕ ਵਿਸ਼ਵ-ਚੇਤਨਾ ਨਾਲ ਜੋੜਨ ਦਾ ਇੱਕ ਸ਼ਕਤੀਸ਼ਾਲੀ ਸਾਧਨ ਹੈ। ਅੱਜ ਜਦੋਂ ਵਿਸ਼ਵ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਉਦੋਂ ਯੋਗ ਮਨੁੱਖਤਾ ਨੂੰ ਸ਼ਾਂਤੀ, ਸੰਤੁਲਨ, ਸਦਭਾਵਨਾ ਅਤੇ ਸਮੂਹਿਕ ਭਲਾਈ ਦਾ ਰਾਹ ਦਿਖਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਸਾਲ 2014 ਵਿੱਚ ਭਾਰਤ ਦੀ ਪਹਿਲ ’ਤੇ, ਸੰਯੁਕਤ ਰਾਸ਼ਟਰ ਮਹਾਸਭਾ ਨੇ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਉਸ ਐਲਾਨ ਨਾਲ ਵਿਸ਼ਵ-ਭਲਾਈ ਦੇ ਇੱਕ ਸ਼ਕਤੀਸ਼ਾਲੀ ਸਾਧਨ ਵਜੋਂ ਯੋਗ ਪ੍ਰਣਾਲੀ ਦੀ ਪਛਾਣ ਹੋਰ ਵੀ ਮਜ਼ਬੂਤ ਹੋਈ ਹੈ। ਅੱਜ ਵਿਸ਼ਵ ਦੇ ਕਈ ਦੇਸ਼ਾਂ ਵਿੱਚ ਕਰੋੜਾਂ ਲੋਕ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾ ਰਹੇ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ - 2026 ਦਾ ਵਿਸ਼ਾ  ‘'ਸਿਹਤਮੰਦ ਬੁਢਾਪੇ ਲਈ ਯੋਗ' ਹੈ। ਇਹ ਥੀਮ ਸਮਾਜ ਦੇ ਸੀਨੀਅਰ ਮੈਂਬਰਾਂ ਦੇ ਸਿਹਤਮੰਦ, ਐਕਟਿਵ, ਸਵੈ-ਨਿਰਭਰ ਅਤੇ ਸਨਮਾਨਜਨਕ ਜੀਵਨ ਲਈ ਯੋਗ ਦੀ ਮਹੱਤਤਾ ਨੂੰ ਪ੍ਰਗਟ ਕਰਦਾ ਹੈ। ਅੱਜ ਅਸੀਂ ਜੋ ਜੀਵਨ ਸ਼ੈਲੀ ਅਪਣਾਉਂਦੇ ਹਾਂ, ਉਹੀ ਸਾਡੇ ਆਉਣ ਵਾਲੇ ਸਮੇਂ ਦੀ ਸਿਹਤ ਅਤੇ ਖੁਸ਼ਹਾਲੀ ਦਾ ਅਧਾਰ ਬਣਦੀ ਹੈ। ਯੋਗ ਵਧਦੀ ਉਮਰ ਵਿੱਚ ਵੀ ਵਿਅਕਤੀ ਦੇ ਸਰਗਰਮ ਅਤੇ ਆਤਮ-ਨਿਰਭਰ ਬਣੇ ਰਹਿਣ ਵਿੱਚ ਸਹਾਇਕ ਹੁੰਦਾ ਹੈ। ਇਸ ਦੇ ਨਾਲ ਹੀ, ਇਹ ਮਾਨਸਿਕ ਸ਼ਾਂਤੀ ਅਤੇ ਭਾਵਨਾਤਮਕ ਸੰਤੁਲਨ ਵੀ ਪ੍ਰਦਾਨ ਕਰਦਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਸਰਕਾਰ ਯੋਗ ਨੂੰ ਜਨਤਾ ਤੱਕ ਪਹੁੰਚਾਉਣ ਲਈ, ਯੋਗ ਸਿੱਖਿਆ, ਖੋਜ , ਸਿਖਲਾਈ ਅਤੇ ਜਨ-ਜਾਗਰੂਕਤਾ ਦੇ ਖੇਤਰ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੂੰ ਇਹ ਦੇਖ ਕੇ ਖੁਸ਼ੀ ਹੋਈ ਕਿ ਕਈ ਸੰਸਥਾਵਾਂ ਵਿਸ਼ਵ ਪੱਧਰ ’ਤੇ ਲੋਕਾਂ ਨੂੰ ਯੋਗ ਪ੍ਰਣਾਲੀਆਂ ਨੂੰ ਅਪਣਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਯੋਗ ਨਾਲ ਜੁੜੀਆਂ ਸੰਸਥਾਵਾਂ ਦੇ ਨਿਸ਼ਠਾਪੂਰਵਕ ਯਤਨਾਂ ਦੇ ਬਲ ’ਤੇ ਯੋਗ ਹਰ ਵਿਅਕਤੀ ਤੱਕ ਪਹੁੰਚੇਗਾ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਦਾ ਅਧਾਰ-ਥੰਮ੍ਹ ਬਣੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਉਹ ਸਿਹਤਮੰਦ ਵਿਅਕਤੀ, ਸਿਹਤਮੰਦ ਪਰਿਵਾਰ, ਸਿਹਤਮੰਦ ਸਮਾਜ, ਸਿਹਤਮੰਦ ਰਾਸ਼ਟਰ ਅਤੇ ਸਿਹਤਮੰਦ ਵਿਸ਼ਵ ਦੇ ਨਿਰਮਾਣ ਦੇ ਮਹਾਨ ਟੀਚੇ ਵਿੱਚ ਆਪਣਾ ਯੋਗਦਾਨ ਪਾਉਣਗੇ।

ਰਾਸ਼ਟਰਪਤੀ ਦੇ ਭਾਸ਼ਣ ਨੂੰ ਦੇਖਣ ਲਈ, ਕਿਰਪਾ ਕਰਕੇ ਇੱਥੇ ਕਲਿੱਕ ਕਰੋ।

*****

ਐੱਮਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2277054) आगंतुक पटल : 8
इस विज्ञप्ति को इन भाषाओं में पढ़ें: Urdu , English , हिन्दी , Marathi , Bengali , Gujarati , Tamil , Malayalam