ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਕਤਰ ਦੇ ਅਮੀਰ ਨੇ ਟੈਲੀਫ਼ੋਨ ਕਾਲ ਕੀਤੀ


ਕਤਰ ਦੇ ਅਮੀਰ ਨੇ ਕਤਰ ਵਿੱਚ ਹੋਏ ਇੱਕ ਹਾਦਸੇ ਵਿੱਚ ਭਾਰਤੀ ਨਾਗਰਿਕਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ

ਪ੍ਰਧਾਨ ਮੰਤਰੀ ਨੇ ਕਤਰ ਦੇ ਅਮੀਰ ਦਾ ਧੰਨਵਾਦ ਕੀਤਾ ਅਤੇ ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਉਨ੍ਹਾਂ ਦਾ ਸ਼ੁਕਰੀਆ ਅਦਾ ਕੀਤਾ

ਦੋਵਾਂ ਆਗੂਆਂ ਨੇ ਆਪਣੇ ਨਾਗਰਿਕਾਂ ਦੀ ਭਲਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਸ਼ਾਂਤੀ ਯਤਨਾਂ ਵਿੱਚ ਕਤਰ ਦੇ ਸਕਾਰਾਤਮਕ ਯੋਗਦਾਨ ਦੀ ਸ਼ਲਾਘਾ ਕੀਤੀ

ਦੋਵਾਂ ਆਗੂਆਂ ਨੇ ਦੁਵੱਲੇ ਸਹਿਯੋਗ ਨੂੰ ਵਧਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ

प्रविष्टि तिथि: 23 JUN 2026 10:34PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਕਤਰ ਦੇ ਅਮੀਰ, ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਦੀ ਟੈਲੀਫ਼ੋਨ ਕਾਲ ਆਈ।

ਕਤਰ ਦੇ ਅਮੀਰ ਨੇ 21 ਜੂਨ ਨੂੰ ਕਤਰ ਦੇ ਰਾਸ ਲਾਫਾਨ ਇੰਡਸਟ੍ਰੀਅਲ ਸਿਟੀ ਵਿੱਚ ਹੋਏ ਹਾਦਸੇ ਵਿੱਚ ਭਾਰਤੀ ਨਾਗਰਿਕਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਨ ਲਈ ਕਤਰ ਦੇ ਅਮੀਰ ਦਾ ਧੰਨਵਾਦ ਕੀਤਾ ਅਤੇ ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਸ਼ੁਕਰੀਆ ਅਦਾ ਕੀਤਾ।

ਦੋਵਾਂ ਆਗੂਆਂ ਨੇ ਆਪਣੇ ਨਾਗਰਿਕਾਂ ਦੀ ਭਲਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਇੱਕ-ਦੂਜੇ ਪ੍ਰਤੀ ਆਪਣੇ ਸਹਿਯੋਗ ਅਤੇ ਇੱਕਜੁੱਟਤਾ ਨੂੰ ਫਿਰ ਤੋਂ ਪ੍ਰਗਟ ਕੀਤਾ।

ਪੱਛਮੀ ਏਸ਼ੀਆ ਦੀ ਸਥਿਤੀ ’ਤੇ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸ਼ਾਂਤੀ ਯਤਨਾਂ ਵਿੱਚ ਕਤਰ ਦੇ ਸਕਾਰਾਤਮਕ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟ ਕੀਤੀ ਕਿ ਇਹਨਾਂ ਯਤਨਾਂ ਨਾਲ ਖੇਤਰ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ਆਵੇਗੀ।

ਦੋਵਾਂ ਆਗੂਆਂ ਨੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਵਧਾਉਣ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ।

ਦੋਵਾਂ ਆਗੂਆਂ ਨੇ ਨਿਯਮਿਤ ਰੂਪ ਵਿੱਚ ਸੰਪਰਕ ਵਿੱਚ ਰਹਿਣ ’ਤੇ ਸਹਿਮਤੀ ਪ੍ਰਗਟ ਕੀਤੀ।

*****

ਐੱਮਜੇਪੀਐੱਸ/ਐੱਸਐੱਸ/ਵੀਜੇ


(रिलीज़ आईडी: 2277406) आगंतुक पटल : 5
इस विज्ञप्ति को इन भाषाओं में पढ़ें: Bengali , English , Urdu , Marathi , हिन्दी , Manipuri , Assamese , Gujarati , Telugu , Kannada , Malayalam