ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਸੁਭਾਸ਼ਿਤਮ ਸਾਂਝਾ ਕੀਤਾ ਜੋ ਇਸ ਗੱਲ 'ਤੇ ਜ਼ੋਰ ਦਿੰਦਾ ਹੈ ਕਿ ਸਮੂਹਿਕ ਉਤਸ਼ਾਹ ਅਤੇ ਕਾਰਜ ਦੇਸ਼ ਨੂੰ ਖ਼ੁਸ਼ਹਾਲ ਬਣਾਉਂਦੇ ਹਨ

प्रविष्टि तिथि: 24 JUN 2026 3:34PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਦਾ ਇੱਕ ਸੁਭਾਸ਼ਤਮ ਸਾਂਝਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਮੂਹਿਕ ਉਤਸ਼ਾਹ ਅਤੇ ਕਾਰਜਾਂ ਨਾਲ ਹੀ ਰਾਸ਼ਟਰ ਦੀ ਖ਼ੁਸ਼ਹਾਲੀ ਕਾਇਮ ਰਹਿੰਦੀ ਹੈ। ਇਹੀ ਭਾਵਨਾ ਸਮਾਜ ਵਿੱਚ ਨਵੀਂ ਊਰਜਾ ਦਾ ਸੰਚਾਰ ਕਰਦੀ ਹੈ ਅਤੇ ਵਿਕਾਸ ਦੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨ ਦਾ ਰਾਹ ਪੱਧਰਾ ਕਰਦੀ ਹੈ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਇੱਕ ਸੁਭਾਸ਼ਤਮ ਸਾਂਝਾ ਕੀਤਾ-

"यत्रोत्साहसमारम्भो यत्रालस्यविहीनता।

नयविक्रमसंयोगस्तत्र श्रीरचला ध्रुवम्॥"

 

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

 “ਸਮੂਹਿਕ ਸਮਰਪਣ ਅਤੇ ਸਖ਼ਤ ਮਿਹਨਤ ਨਾਲ ਦੇਸ਼ ਦੀ ਖ਼ੁਸ਼ਹਾਲੀ ਬਰਕਰਾਰ ਰਹਿੰਦੀ ਹੈ। ਇਹ ਭਾਵਨਾ ਸਮਾਜ ਨੂੰ ਨਵੀਂ ਊਰਜਾ ਦਿੰਦੀ ਹੈ ਅਤੇ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰਦੀ ਹੈ।

यत्रोत्साहसमारम्भो यत्रालस्यविहीनता।

नयविक्रमसंयोगस्तत्र श्रीरचला ध्रुवम्॥"

*****

ਐੱਮਜੇਪੀਐੱਸ/ਐੱਸਐੱਸ/ਵੀਜੇ


(रिलीज़ आईडी: 2277688) आगंतुक पटल : 5
इस विज्ञप्ति को इन भाषाओं में पढ़ें: Tamil , English , Urdu , हिन्दी , Marathi , Manipuri , Bengali , Bengali-TR , Assamese , Gujarati , Odia , Telugu , Kannada , Malayalam