ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਨੀਦਰਲੈਂਡਸ ਦੀ ਮਹਾਰਾਣੀ ਮੈਕਸਿਮਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

प्रविष्टि तिथि: 25 JUN 2026 10:40PM by PIB Chandigarh

ਨੀਦਰਲੈਂਡਸ ਦੀ ਮਹਾਰਾਣੀ ਮੈਕਸਿਮਾ, ਜੋ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੀ ਵਿੱਤੀ ਸਿਹਤ ਦੀ ਵਿਸ਼ੇਸ਼ ਪ੍ਰਤੀਨਿਧ ਹਨ, ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ, “ਅਸੀਂ ਇਸ ਗੱਲ ’ਤੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਭਾਰਤ ਦੀ ਡਿਜੀਟਲ ਪਬਲਿਕ ਇੰਫਰਾਸਟਰਕਚਰ (ਡੀਪੀਆਈ) ਆਧਾਰਿਤ ਕ੍ਰਾਂਤੀ ਵਿੱਤੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਸੁਖਾਲਾ ਬਣਾ ਰਹੀ ਹੈ।” ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੁਨੀਆ ਭਰ ਦੇ ਭਾਈਵਾਲ ਦੇਸ਼ਾਂ ਨਾਲ ਆਪਣੇ ਤਜਰਬਿਆਂ ਨੂੰ ਸਾਂਝਾ ਕਰਨ ਦੀ ਭਾਰਤ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਲਿਖਿਆ;

ਨੀਦਰਲੈਂਡਸ ਦੀ ਮਹਾਰਾਣੀ ਮੈਕਸਿਮਾ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੋਈ, ਜੋ ਵਿੱਤੀ ਸਿਹਤ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੀ ਵਿਸ਼ੇਸ਼ ਪ੍ਰਤੀਨਿਧ ਵੀ ਹਨ ਅਤੇ ਵਿੱਤੀ ਸਮਾਵੇਸ਼ ਲਈ ਲੰਬੇ ਸਮੇਂ ਤੋਂ ਇੱਕ ਵਿਸ਼ਵ-ਵਿਆਪੀ ਸਮਰਥਕ ਰਹੀ ਹੈ।

ਅਸੀਂ ਚਰਚਾ ਕੀਤੀ ਕਿ ਕਿਸ ਤਰ੍ਹਾਂ ਭਾਰਤ ਦੀ ਡਿਜੀਟਲ ਪਬਲਿਕ ਇੰਫਰਾਸਟਰਕਚਰ (ਡੀਪੀਆਈ) ਆਧਾਰਿਤ ਕ੍ਰਾਂਤੀ ਵਿੱਤੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਸੁਖਾਲਾ ਬਣਾ ਰਹੀ ਹੈ, ਨਾਲ ਹੀ ‘ਜੀਵਨ ਦੀ ਸੌਖ’ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਵੱਡੇ ਪੱਧਰ ’ਤੇ ਲੋਕਾਂ ਨੂੰ ਸਸ਼ਕਤ ਬਣਾ ਰਹੀ ਹੈ।

ਭਾਰਤ ਦੁਨੀਆ ਭਰ ਦੇ ਭਾਈਵਾਲ ਦੇਸ਼ਾਂ ਨਾਲ ਆਪਣੇ ਅਨੁਭਵ ਸਾਂਝੇ ਕਰਨ ਲਈ ਵਚਨਬੱਧ ਹੈ।

@UNSGSA

*****

ਐੱਮਜੇਪੀਐੱਸ/ਐੱਸਐੱਸ/ਵੀਜੇ


(रिलीज़ आईडी: 2278312) आगंतुक पटल : 10
इस विज्ञप्ति को इन भाषाओं में पढ़ें: English , हिन्दी , Assamese , Bengali , Gujarati , Odia , Tamil , Telugu , Malayalam