ਪ੍ਰਧਾਨ ਮੰਤਰੀ ਦਫਤਰ
ਸ਼੍ਰੀ ਐਂਡੀ ਜੇੱਸੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
25 JUN 2026 2:30PM by PIB Chandigarh
ਐਮਾਜ਼ੋਨ ਦੇ ਸੀਈਓ ਸ਼੍ਰੀ ਐਂਡੀ ਜੇੱਸੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਵਿੱਚ ਐਮਾਜ਼ੋਨ ਦਾ ਰਿਕਾਰਡ 48 ਅਰਬ ਡਾਲਰ ਦਾ ਨਿਵੇਸ਼ ਇਹ ਦਰਸਾਉਂਦਾ ਹੈ ਕਿ ਦੁਨੀਆ ਭਾਰਤ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾ ਰਹੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ;
ਸ਼੍ਰੀ ਐਂਡੀ ਜੇੱਸੀ ਦੇ ਨਾਲ ਮੁਲਾਕਾਤ ਸ਼ਾਨਦਾਰ ਰਹੀ। ਮੈਂ ਭਾਰਤ ਵਿੱਚ ਐਮਾਜ਼ੋਨ ਦੇ ਰਿਕਾਰਡ 48 ਅਰਬ ਡਾਲਰ ਦੇ ਨਿਵੇਸ਼ ਦਾ ਸਵਾਗਤ ਕਰਦਾ ਹਾਂ। ਇਸ ਨਾਲ ਸਾਡੇ ਨੌਜਵਾਨਾਂ ਦੇ ਲਈ ਨਵੇਂ ਮੌਕੇ ਪੈਦਾ ਹੋਣਗੇ। ਨਾਲ ਹੀ, ਇਸ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਦੁਨੀਆ ਭਾਰਤ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾ ਰਹੀ ਹੈ!
@amazon
***********
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2278315)
ਵਿਜ਼ੀਟਰ ਕਾਊਂਟਰ : 49
Read this release in:
Malayalam
,
English
,
Urdu
,
Marathi
,
हिन्दी
,
Assamese
,
Manipuri
,
Bengali
,
Bengali-TR
,
Gujarati
,
Odia
,
Tamil
,
Telugu
,
Kannada