ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੋਲਕਾਤਾ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ’ਚੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ

Posted On: 25 JUN 2026 11:13AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲਕਾਤਾ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਸ਼੍ਰੀ ਮੋਦੀ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਚੌਵੀ ਘੰਟੇ ਕੰਮ ਕਰ ਰਹੀ ਹੈ।

ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ;

"ਕੋਲਕਾਤਾ ਵਿੱਚ ਕੱਲ੍ਹ ਹੋਇਆ ਹਾਦਸਾ ਬਹੁਤ ਦੁਖਦਾਈ ਹੈ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਰਾਜ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ: ਪੀਐੱਮ @narendramodi"

*****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2278317) ਵਿਜ਼ੀਟਰ ਕਾਊਂਟਰ : 42