ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵੈਨੇਜ਼ੁਏਲਾ ਵਿੱਚ ਆਏ ਭਿਆਨਕ ਭੂਚਾਲ ਵਿੱਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ
प्रविष्टि तिथि:
25 JUN 2026 11:01AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੈਨੇਜ਼ੁਏਲਾ ਵਿੱਚ ਆਏ ਭਿਆਨਕ ਭੂਚਾਲ ਕਾਰਨ ਹੋਈ ਤਬਾਹੀ ਅਤੇ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਸ਼ ਦੇ ਲੋਕਾਂ ਵੱਲੋਂ ਹਮਦਰਦੀ ਪ੍ਰਗਟ ਕਰਦੇ ਹੋਏ ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਇਸ ਦੁਖਾਂਤ ਤੋਂ ਪ੍ਰਭਾਵਿਤ ਸਾਰੇ ਲੋਕਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਮੁਸ਼ਕਲ ਘੜੀ ਵਿੱਚ ਭਾਰਤ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
ਵੈਨੇਜ਼ੁਏਲਾ ਵਿੱਚ ਆਏ ਭਿਆਨਕ ਭੂਚਾਲ ਕਾਰਨ ਹੋਈ ਤਬਾਹੀ ਤੋਂ ਮੈਂ ਬਹੁਤ ਦੁਖੀ ਹਾਂ।
ਭਾਰਤ ਦੇ ਲੋਕਾਂ ਵੱਲੋਂ, ਮੈਂ ਵੈਨੇਜ਼ੁਏਲਾ ਦੀ ਸਰਕਾਰ ਅਤੇ ਉੱਥੋਂ ਦੇ ਲੋਕਾਂ, ਖ਼ਾਸ ਕਰਕੇ ਉਨ੍ਹਾਂ ਪਰਿਵਾਰਾਂ ਪ੍ਰਤੀ ਦਿਲੀਂ ਹਮਦਰਦੀ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਅਸੀਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਾਂ ਅਤੇ ਇਸ ਮੁਸ਼ਕਲ ਘੜੀ ਵਿੱਚ ਪ੍ਰਭਾਵਿਤ ਹੋਏ ਸਾਰੇ ਲੋਕਾਂ ਦੇ ਨਾਲ ਇੱਕਜੁੱਟਤਾ ਨਾਲ ਖੜ੍ਹੇ ਹਾਂ।
ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।
*****
ਐੱਮਜੇਪੀਐੱਸ/ਐੱਸਐੱਸ/ਵੀਜੇ
(रिलीज़ आईडी: 2278318)
आगंतुक पटल : 7
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam