ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ. ਵੀ. ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ

Posted On: 28 JUN 2026 10:38AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ. ਵੀ. ਨਰਸਿਮਹਾ ਰਾਓ ਜੀ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਪੀ. ਵੀ. ਨਰਸਿਮਹਾ ਰਾਓ ਜੀ ਨੇ ਸਾਡੇ ਦੇਸ਼ ਦੇ ਇਤਿਹਾਸ ਦੇ ਇੱਕ ਮਹੱਤਵਪੂਰਨ ਦੌਰ ਵਿੱਚ ਭਾਰਤ ਦੀ ਤਰੱਕੀ ਵਿੱਚ ਸਦੀਵੀ ਯੋਗਦਾਨ ਦਿੱਤਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

 ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ. ਵੀ. ਨਰਸਿਮਹਾ ਰਾਓ ਜੀ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ। ਉਨ੍ਹਾਂ ਨੇ ਸਾਡੇ ਦੇਸ਼ ਦੇ ਇਤਿਹਾਸ ਦੇ ਇੱਕ ਮਹੱਤਵਪੂਰਨ ਦੌਰ ਵਿੱਚ ਭਾਰਤ ਦੀ ਤਰੱਕੀ ਵਿੱਚ ਸਦੀਵੀ ਯੋਗਦਾਨ ਦਿੱਤਾ। ਉਨ੍ਹਾਂ ਨੇ ਇੱਕ ਸਮਰੱਥ ਪ੍ਰਸ਼ਾਸਕ ਵਜੋਂ ਆਪਣੀ ਵਿਲੱਖਣ ਪਛਾਣ ਬਣਾਈ। ਉਹ ਇੱਕ ਉੱਘੇ ਵਿਦਵਾਨ ਵੀ ਸਨ, ਜਿਨ੍ਹਾਂ ਨੂੰ ਭਾਰਤ ਦੀ ਵਿਭਿੰਨਤਾ ਭਰੀ ਸੰਸਕ੍ਰਿਤੀ ਦਾ ਡੂੰਘਾ ਗਿਆਨ ਅਤੇ ਵਿਆਪਕ ਸਮਝ ਸੀ।

****

 

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2278725) ਵਿਜ਼ੀਟਰ ਕਾਊਂਟਰ : 43