ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਜ਼ਰਤ ਇਮਾਮ ਹੁਸੈਨ ਨੂੰ ਸ਼ਰਧਾਂਜਲੀ ਭੇਟ ਕੀਤੀ

Posted On: 26 JUN 2026 12:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਜ਼ਰਤ ਇਮਾਮ ਹੁਸੈਨ (ਏਐੱਸ) ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਅਤੇ ਸੱਚ ਤੇ ਇਨਸਾਫ਼ ਪ੍ਰਤੀ ਅਟੱਲ ਵਚਨਬੱਧਤਾ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਇਮਾਮ ਹੁਸੈਨ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਹਿੰਮਤ ਅਤੇ ਦ੍ਰਿੜ੍ਹ ਵਿਸ਼ਵਾਸ ਦੀ ਸ਼ਕਤੀ ਦੀ ਇੱਕ ਅਮਿੱਟ ਪ੍ਰੇਰਨਾ ਵਜੋਂ ਹਮੇਸ਼ਾ ਯਾਦ ਰੱਖੇ ਜਾਣਗੇ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

 “ਹਜ਼ਰਤ ਇਮਾਮ ਹੁਸੈਨ (ਏਐੱਸ) ਦੀ ਕੁਰਬਾਨੀ ਸੱਚ ਅਤੇ ਇਨਸਾਫ਼ ਦੇ ਰਾਹ ’ਤੇ ਅਡੋਲ ਰਹਿਣ ਲਈ ਅਣਗਿਣਤ ਲੋਕਾਂ ਨੂੰ ਨਿਰੰਤਰ ਪ੍ਰੇਰਿਤ ਕਰਦੀ ਹੈ। ਇਹ ਹਿੰਮਤ ਅਤੇ ਦ੍ਰਿੜ੍ਹ ਵਿਸ਼ਵਾਸ ਦੀ ਸਦੀਵੀ ਸ਼ਕਤੀ ਦੀ ਵੀ ਯਾਦ ਦਿਵਾਉਂਦੀ ਹੈ।”

****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2278847) ਵਿਜ਼ੀਟਰ ਕਾਊਂਟਰ : 59