ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬੰਕਿਮ ਚੰਦਰ ਚਟੋਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ

Posted On: 26 JUN 2026 12:50PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਬੰਕਿਮ ਚੰਦਰ ਚਟੋਪਾਧਿਆਏ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਸਾਹਿਤ ਦੀ ਇੱਕ ਮਹਾਨ ਸ਼ਖ਼ਸੀਅਤ ਵਜੋਂ ਯਾਦ ਕੀਤਾ, ਜਿਨ੍ਹਾਂ ਦੀਆਂ ਰਚਨਾਵਾਂ ਨੇ ਭਾਰਤੀਆਂ ਦੀਆਂ ਕਈ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਸੱਭਿਆਚਾਰਕ ਮਾਣ ਦੀ ਭਾਵਨਾ ਪੈਦਾ ਕੀਤੀ। 

ਇਸ ਸਾਲ ਦੇ ਮਹੱਤਵ ’ਤੇ ਚਾਨਣਾ ਪਾਉਂਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ‘ਵੰਦੇ ਮਾਤਰਮ’ ਰਾਹੀਂ ਬੰਕਿਮ ਚੰਦਰ ਚੱਟੋਪਾਧਿਆਏ ਨੇ ਭਾਰਤੀ ਆਜ਼ਾਦੀ ਅੰਦੋਲਨ ਅਤੇ ਦੇਸ਼ ਨੂੰ ਪ੍ਰੇਰਨਾ ਦਾ ਇੱਕ ਅਜਿਹਾ ਸਰੋਤ ਦਿੱਤਾ, ਜੋ ਹਮੇਸ਼ਾ ਕਾਇਮ ਰਹੇਗਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ਮਹਾਨ ਬੰਕਿਮ ਚੰਦਰ ਚਟੋਪਾਧਿਆਏ ਨੂੰ ਉਨ੍ਹਾਂ ਦੇ ਜਯੰਤੀ ’ਤੇ ਸ਼ਰਧਾਂਜਲੀ।

ਸਾਹਿਤ ਦੀ ਇੱਕ ਮਹਾਨ ਸ਼ਖ਼ਸੀਅਤ, ਜਿਨ੍ਹਾਂ ਦੀਆਂ ਰਚਨਾਵਾਂ ਨੇ ਭਾਰਤੀਆਂ ਦੀਆਂ ਕਈ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਸੱਭਿਆਚਾਰਕ ਮਾਣ ਦੀ ਭਾਵਨਾ ਪੈਦਾ ਕੀਤੀ। ਉਨ੍ਹਾਂ ਦਾ ਅਮੀਰ ਸਾਹਿਤਕ ਕੰਮ ਲੋਕਾਂ ਦੇ ਵਿਚਾਰਾਂ ਨੂੰ ਰੋਸ਼ਨ ਕਰਦਾ ਹੈ ਅਤੇ ਰਾਸ਼ਟਰ-ਨਿਰਮਾਣ ਪ੍ਰਤੀ ਸਾਡੇ ਸਮੂਹਿਕ ਇਰਾਦੇ ਨੂੰ ਮਜ਼ਬੂਤ ਕਰਦਾ ਹੈ।

ਇਹ ਉਹ ਸਮਾਂ ਹੈ, ਜਦੋਂ ਅਸੀਂ ‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਮਨਾ ਰਹੇ ਹਾਂ। ‘ਵੰਦੇ ਮਾਤਰਮ’ ਰਾਹੀਂ, ਉਨ੍ਹਾਂ ਨੇ ਆਜ਼ਾਦੀ ਅੰਦੋਲਨ ਅਤੇ ਸਾਡੇ ਦੇਸ਼ ਨੂੰ ਪ੍ਰੇਰਨਾ ਦਾ ਇੱਕ ਅਜਿਹਾ ਸਰੋਤ ਦਿੱਤਾ, ਜੋ ਹਮੇਸ਼ਾ ਕਾਇਮ ਰਹੇਗਾ।

মহান বঙ্কিম চন্দ্র চট্টোপাধ্যায়ের জয়ন্তীতে তাঁর প্রতি শ্রদ্ধাঞ্জলি।

এক সুবিশাল সাহিত্যিক আলোকবর্তিকা হিসেবে, তাঁর লেখা প্রজন্মান্তরের ভারতীয়দের মধ্যে দেশপ্রেম এবং সাংস্কৃতিক গৌরবের চেতনা জাগ্রত করেছিল। তাঁর সমৃদ্ধ সাহিত্যকর্ম মনকে উদ্ভাসিত করে চলেছে এবং জাতি গঠনের প্রতি আমাদের সম্মিলিত সংকল্পকে শক্তিশালী করছে।

এখন আমরা বন্দে মাতরমের ১৫০তম বার্ষিকী উদযাপন করছি। বন্দে মাতরমের মাধ্যমে, তিনি স্বাধীনতা আন্দোলন এবং আমাদের জাতিকে অন্যতম দীর্ঘস্থায়ী অনুপ্রেরণা উপহার দিয়েছিলেন।

*****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2278853) ਵਿਜ਼ੀਟਰ ਕਾਊਂਟਰ : 38