ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਮਿਲਟਰੀ ਇੰਜੀਨੀਅਰਿੰਗ ਸਰਵਿਸਿਜ਼ ਦੇ ਟ੍ਰੇਨੀ ਅਫ਼ਸਰਾਂ ਨਾਲ ਮੁਲਾਕਾਤ ਕੀਤੀ

प्रविष्टि तिथि: 25 JUN 2026 3:59PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ 25 ਜੂਨ, 2026 ਨੂੰ ਰਾਸ਼ਟਰਪਤੀ ਭਵਨ ਵਿੱਚ ਮਿਲਟਰੀ ਇੰਜੀਨੀਅਰਿੰਗ ਸਰਵਿਸਿਜ਼ (ਐੱਮਈਐੱਸ) ਦੇ ਸਾਲ 2023 ਅਤੇ 2024 ਬੈਚ ਦੇ ਟ੍ਰੇਨੀ ਅਫ਼ਸਰਾਂ ਨਾਲ ਮੁਲਾਕਾਤ ਕੀਤੀ।

ਅਫ਼ਸਰਾਂ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਮਿਲਟਰੀ ਇੰਜੀਨੀਅਰਿੰਗ ਸਰਵਿਸਿਜ਼ ਸਾਡੇ ਦੇਸ਼ ਦੇ ਡਿਫੈਂਸ ਰੱਖਿਆ ਬੁਨਿਆਦੀ ਢਾਂਚੇ ਦੀ ਰੀੜ੍ਹ ਦੀ ਹੱਡੀ ਹੈ। ਸਾਡੇ ਦੇਸ਼ ਦੇ ਰਣਨੀਤਕ ਮਹੱਤਵ ਦੇ ਅਦਾਰਿਆਂ ਦਾ ਨਿਰਮਾਣ ਅਤੇ ਰੱਖ-ਰਖਾਅ ਕਰਕੇ ਇਹ ਸਾਡੀਆਂ ਹਥਿਆਰਬੰਦ ਸੈਨਾਵਾਂ ਦੀਆਂ ਸੰਚਾਲਨ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਮਿਲਟਰੀ ਇੰਜੀਨੀਅਰਿੰਗ ਸਰਵਿਸਿਜ਼ ਦੇ ਅਫ਼ਸਰਾਂ ਦੀ ਮੁਹਾਰਤ, ਸਮਰਪਣ ਅਤੇ ਸਖ਼ਤ ਮਿਹਨਤ ਇਹ ਯਕੀਨੀ ਬਣਾਉਣ ਦੇ ਨਜ਼ਰੀਏ ਤੋਂ ਬਹੁਤ ਮਹੱਤਵਪੂਰਨ ਹੈ ਕਿ ਸਾਡੇ ਸੈਨਿਕ, ਜਲ ਸੈਨਾ ਅਤੇ ਹਵਾਈ ਸੈਨਾ ਦੇਸ਼ ਦੀ ਰੱਖਿਆ ਦੇ ਆਪਣੇ ਫ਼ਰਜ਼ਾਂ ਨੂੰ ਨਿਭਾ ਸਕਣ।

 

ਰਾਸ਼ਟਰਪਤੀ ਨੇ ਨੌਜਵਾਨ ਅਫ਼ਸਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਮ ਵਿੱਚ ਪੇਸ਼ਾਵਰ ਨਜ਼ਰੀਆ, ਇਮਾਨਦਾਰੀ, ਤਕਨੀਕੀ ਉੱਤਮਤਾ ਅਤੇ ਡਿਊਟੀ ਪ੍ਰਤੀ ਸਮਰਪਣ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣ। ਉਨ੍ਹਾਂ ਨੇ ਉਨ੍ਹਾਂ ਨੂੰ ਨਵੀਨਤਾ ਨੂੰ ਅਪਣਾਉਣ ਅਤੇ ਨਵੀਆਂ-ਨਵੀਆਂ ਤਕਨਾਲੋਜੀਆਂ ਦਾ ਲਾਭ ਉਠਾਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਹ ਜੋ ਵੀ ਪ੍ਰੋਜੈਕਟ ਆਪਣੇ ਹੱਥ ਵਿੱਚ ਲੈਣ, ਉਸ ਵਿੱਚ ਉੱਤਮਤਾ ਲਿਆਉਣ ਦੀ ਕੋਸ਼ਿਸ਼ ਕਰਨ।

ਰਾਸ਼ਟਰਪਤੀ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ, ਜਦੋਂ ਵਿਸ਼ਵ ਵਿੱਚ ਟਕਰਾਅ ਅਤੇ ਭੂ-ਰਾਜਨੀਤਕ ਤਣਾਅ ਪਸਰਿਆ ਹੋਇਆ ਹੈ, ਆਤਮ-ਨਿਰਭਰਤਾ ਹਾਸਲ ਕਰਨਾ ਰਾਸ਼ਟਰਾਂ ਲਈ ਇੱਕ ਰਣਨੀਤਕ ਲੋੜ ਬਣ ਗਈ ਹੈ। ਇੱਕ ਆਤਮ-ਨਿਰਭਰ ਦੇਸ਼ ਸੰਕਟ ਦੇ ਸਮੇਂ ਆਪਣੀ ਆਰਥਿਕ ਸਥਿਰਤਾ ਬਣਾਈ ਰੱਖਣ ਅਤੇ ਵਿਕਾਸ ਸਬੰਧੀ ਤਰਜੀਹਾਂ ਨੂੰ ਅੱਗੇ ਵਧਾਉਣ ਵਿੱਚ ਵਧੇਰੇ ਸਮਰੱਥ ਹੁੰਦਾ ਹੈ। ਇਹ ਗੱਲ ‘ਆਪਰੇਸ਼ਨ ਸਿੰਧੂਰ’ ਦੌਰਾਨ ਸਪਸ਼ਟ ਰੂਪ ਵਿੱਚ ਦੇਖੀ ਗਈ, ਜਿਸ ਨੇ ਇਹ ਦਰਸਾਇਆ ਕਿ ਸਵਦੇਸ਼ੀ ਰੱਖਿਆ ਸਮਰੱਥਾਵਾਂ, ਉੱਨਤ ਤਕਨਾਲੋਜੀ ਅਤੇ ਇੱਕ ਮਜ਼ਬੂਤ ਘਰੇਲੂ ਉਦਯੋਗਿਕ ਅਧਾਰ ਕਿਸੇ ਰਾਸ਼ਟਰ ਦੀ ਸੰਚਾਲਨ ਤਿਆਰੀ ਅਤੇ ਰਣਨੀਤਕ ਪ੍ਰਭਾਵਸ਼ੀਲਤਾ ਨੂੰ ਮਜ਼ਬੂਤ ਕਰਨ ਵਿੱਚ ਕਿੰਨੇ ਮਹੱਤਵਪੂਰਨ ਹਨ। ਰਾਸ਼ਟਰਪਤੀ ਨੇ ਇਸ ਗੱਲ ’ਤੇ ਤਸੱਲੀ ਪ੍ਰਗਟ ਕੀਤੀ ਕਿ ਮਿਲਟਰੀ ਇੰਜੀਨੀਅਰਿੰਗ ਸਰਵਿਸਿਜ਼  ‘ਮੇਡ ਇਨ ਇੰਡੀਆ’ ਉਤਪਾਦਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਉਨ੍ਹਾਂ ਦੀ ਵਰਤੋਂ ਕਰ ਰਹੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਅੱਜ ਵਿਸ਼ਵ ਜਲਵਾਯੂ ਪਰਿਵਰਤਨ ਅਤੇ ਵਾਤਾਵਰਨ ਨਾਲ ਜੁੜੀਆਂ ਵਿਭਿੰਨ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਦ੍ਰਿਸ਼ ਵਿੱਚ, ਟਿਕਾਊ ਵਿਕਾਸ ਹੁਣ ਕੇਵਲ ਇੱਕ ਵਿਕਲਪ ਨਹੀਂ, ਬਲਕਿ ਇੱਕ ਜ਼ਰੂਰੀ ਲੋੜ ਬਣ ਗਿਆ ਹੈ। ਇੰਜੀਨੀਅਰ ਹੋਣ ਦੇ ਨਾਤੇ ਮਿਲਟਰੀ ਇੰਜੀਨੀਅਰਿੰਗ ਸਰਵਿਸਿਜ਼ ਦੇ ਅਫ਼ਸਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਯੋਜਨਾ ਬਣਾਉਣ, ਨਿਰਮਾਣ ਅਤੇ ਰੱਖ-ਰਖਾਅ ਕਰਨ ਵਿੱਚ ਵਾਤਾਵਰਨ-ਅਨੁਕੂਲ ਟਿਕਾਊ ਕਾਰਜ-ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਨਾ ਕੇਵਲ ਇੱਕ ਮਜ਼ਬੂਤ ਅਤੇ ਸੁਰੱਖਿਅਤ ਭਾਰਤ ਦੇ ਨਿਰਮਾਣ ਵਿੱਚ, ਬਲਕਿ ਇੱਕ ਸਾਫ਼, ਹਰਿਆ-ਭਰਿਆ  ਅਤੇ ਟਿਕਾਊ ਭਾਰਤ ਦੇ ਨਿਰਮਾਣ ਵਿੱਚ ਵੀ ਯੋਗਦਾਨ ਮਿਲਣਾ ਚਾਹੀਦਾ ਹੈ।

ਰਾਸ਼ਟਰਪਤੀ ਦੇ ਭਾਸ਼ਣ ਨੂੰ ਦੇਖਣ ਲਈ, ਕਿਰਪਾ ਕਰਕੇ ਇੱਥੇ ਕਲਿੱਕ ਕਰੋ

****

ਐੱਜੇਪੀਐੱਸ/ਐੱਸਐੱਸ/ਐੱਸਟੀ


(रिलीज़ आईडी: 2278872) आगंतुक पटल : 33
इस विज्ञप्ति को इन भाषाओं में पढ़ें: English , Urdu , हिन्दी , Marathi , Assamese , Manipuri , Bengali , Gujarati , Tamil , Malayalam