ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਵਿਜਯਾ ਮਹਿਤਾ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

Posted On: 01 JUL 2026 11:41AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਵਿਜਯਾ ਮਹਿਤਾ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀਮਤੀ ਵਿਜਯਾ ਮਹਿਤਾ ਜੀ ਆਧੁਨਿਕ ਮਰਾਠੀ ਰੰਗਮੰਚ ਵਿੱਚ ਮੋਹਰੀ ਸਨ। ਉਹ ਰਚਨਾਤਮਕਤਾ ਅਤੇ ਕਲਾਤਮਕ ਉੱਤਮਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਕੰਮਾਂ ਨੇ ਅਦਾਕਾਰਾਂ, ਨਿਰਦੇਸ਼ਕਾਂ ਅਤੇ ਰੰਗਮੰਚ ਪ੍ਰੇਮੀਆਂ ਦੀਆਂ ਕਈ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

ਸ਼੍ਰੀਮਤੀ ਵਿਜਯਾ ਮਹਿਤਾ ਜੀ ਦੇ ਦੇਹਾਂਤ ਨਾਲ ਮੈਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੂੰ ਸੰਸਕ੍ਰਿਤੀ ਅਤੇ ਸਿਨੇਮਾ ਜਗਤ ਦੀਆਂ ਮਹਾਨ ਸ਼ਖ਼ਸੀਅਤਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਵੇਗਾ।

ਆਧੁਨਿਕ ਮਰਾਠੀ ਰੰਗਮੰਚ ਵਿੱਚ ਮੋਹਰੀ ਸ਼੍ਰੀਮਤੀ ਵਿਜਯਾ ਮਹਿਤਾ ਜੀ ਆਪਣੀ ਰਚਨਾਤਮਕਤਾ ਅਤੇ ਕਲਾਤਮਕ ਉੱਤਮਤਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਕੰਮਾਂ ਨੇ ਅਦਾਕਾਰਾਂ, ਨਿਰਦੇਸ਼ਕਾਂ ਅਤੇ ਰੰਗਮੰਚ ਪ੍ਰੇਮੀਆਂ ਦੀਆਂ ਕਈ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ।

ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ, ਪ੍ਰਸ਼ੰਸਕਾਂ ਅਤੇ ਸਮੁੱਚੇ ਕਲਾ ਜਗਤ ਦੇ ਨਾਲ ਹਨ। ਓਮ ਸ਼ਾਂਤੀ।

​विजया मेहता जी यांच्या निधनाने अत्यंत दुःख झाले आहे. सांस्कृतिक आणि चित्रपट क्षेत्रातील एक उत्तुंग व्यक्तिमत्त्व म्हणून त्या सदैव स्मरणात राहतील.

​आधुनिक मराठी रंगभूमीच्या त्या प्रणेत्या होत्या, सर्जनशीलता आणि कलात्मक उत्कृष्टता यांच्याप्रती असलेल्या निष्ठेसाठी त्या ओळखल्या जात होत्या. त्यांच्या कार्याने अभिनेते, दिग्दर्शक आणि रंगभूमीप्रेमींच्या अनेक पिढ्यांना प्रेरित केले.

​या दुःखद प्रसंगी त्यांच्या कुटुंबीयांप्रती, चाहत्यांप्रती आणि संपूर्ण कलाक्षेत्राप्रती माझ्या मनःपूर्वक संवेदना व्यक्त करतो. ओम शांती.

 

************

 

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2279830) ਵਿਜ਼ੀਟਰ ਕਾਊਂਟਰ : 42