ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਿਜੀਟਲ ਇੰਡੀਆ ਦੇ 11 ਸਾਲ ਪੂਰੇ ਹੋਣ ਦੇ ਮੌਕੇ 'ਤੇ ਕਿਹਾ: ਇਸ ਪਹਿਲਕਦਮੀ ਨਾਲ ਸ਼ਾਸਨ ਪ੍ਰਣਾਲੀ ਵਿੱਚ ਬਦਲਾਅ ਆਇਆ ਹੈ, ਨਾਗਰਿਕ ਸਸ਼ਕਤ ਹੋਏ ਹਨ ਅਤੇ ਇਸ ਨਾਲ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਹੋਈ ਹੈ
प्रविष्टि तिथि:
01 JUL 2026 12:04PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਿਜੀਟਲ ਇੰਡੀਆ ਪਹਿਲਕਦਮੀ ਦੇ 11 ਸਾਲ ਪੂਰੇ ਹੋਣ 'ਤੇ ਸ਼ਾਸਨ, ਜਨਤਕ ਸੇਵਾ ਵੰਡ ਅਤੇ ਨਾਗਰਿਕਾਂ ਦੇ ਜੀਵਨ 'ਤੇ ਇਸ ਦੇ ਪਰਿਵਰਤਨਸ਼ੀਲ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।
ਸ਼੍ਰੀ ਮੋਦੀ ਨੇ ਕਿਹਾ ਕਿ ਡਿਜੀਟਲ ਇੰਡੀਆ ਨੇ ਸ਼ਾਸਨ ਪ੍ਰਣਾਲੀ ਨੂੰ ਵਧੇਰੇ ਪਾਰਦਰਸ਼ੀ, ਕੁਸ਼ਲ ਅਤੇ ਨਾਗਰਿਕ-ਕੇਂਦ੍ਰਿਤ ਬਣਾ ਕੇ ਉਸ ਨੂੰ ਨਵਾਂ ਰੂਪ ਦਿੱਤਾ ਹੈ, ਨਾਲ ਹੀ ਦੇਸ਼ ਭਰ ਵਿੱਚ ਸਰਬ-ਪੱਖੀ ਵਿਕਾਸ ਨੂੰ ਗਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਜੀਵਨ ਦੇ ਹਰ ਪਹਿਲੂ ਨੂੰ ਛੂਹਿਆ ਹੈ, ਜਿਸ ਵਿੱਚ ਨਿਰਵਿਘਨ ਡਿਜੀਟਲ ਭੁਗਤਾਨ ਅਤੇ ਪਾਰਦਰਸ਼ੀ ਸਿੱਧਾ ਲਾਭ ਤਬਾਦਲਾ ਤੋਂ ਲੈ ਕੇ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਦਾ ਵਿਸਤਾਰ ਸ਼ਾਮਲ ਹੈ, ਜਿਸ ਨਾਲ ਟੈਕਨਾਲੋਜੀ "ਜੀਵਨ ਦੀ ਸੌਖ" ਨੂੰ ਵਧਾਉਣ ਦਾ ਇੱਕ ਸ਼ਕਤੀਸ਼ਾਲੀ ਸਾਧਨ ਬਣ ਗਈ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਕ ਅਰਬ ਤੋਂ ਵੱਧ ਭਾਰਤੀਆਂ ਵੱਲੋਂ ਟੈਕਨਾਲੋਜੀ ਨੂੰ ਵੱਡੇ ਪੱਧਰ 'ਤੇ ਅਪਣਾਉਣ ਨਾਲ ਇੱਕ ਕ੍ਰਾਂਤੀਕਾਰੀ ਬਦਲਾਅ ਆਇਆ ਹੈ ਅਤੇ ਡਿਜੀਟਲ ਇੰਡੀਆ ਇੱਕ ਵਿਕਸਿਤ ਅਤੇ ਆਤਮ-ਨਿਰਭਰ ਭਾਰਤ ਦੀ ਮਜ਼ਬੂਤ ਨੀਂਹ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਡਿਜੀਟਲ ਇੰਡੀਆ ਨੇ ਨਵੀਨਤਾ ਦੇ ਉਤਸ਼ਾਹ ਨੂੰ ਦੇਸ਼ ਦੇ ਹਰ ਕੋਨੇ ਤੱਕ, ਖਾਸ ਕਰਕੇ ਪਿੰਡਾਂ ਅਤੇ ਦੂਜੇ ਤੇ ਤੀਜੇ ਦਰਜੇ ਦੇ ਸ਼ਹਿਰਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪੂਰੇ ਭਾਰਤ ਦੇ ਨੌਜਵਾਨ ਉੱਦਮੀ, ਸਟਾਰਟਅੱਪਸ ਅਤੇ ਨਵੀਆਂ ਖੋਜਾਂ ਕਰਨ ਵਾਲੇ ਦੁਨੀਆ ਦੀਆਂ ਕੁਝ ਸਭ ਤੋਂ ਗੰਭੀਰ ਚੁਣੌਤੀਆਂ ਦੇ ਹੱਲ ਵਿਕਸਿਤ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਇਸ ਪਹਿਲਕਦਮੀ ਨੇ ਸਿੱਖਿਆ, ਸਿਹਤ ਸੇਵਾਵਾਂ, ਖੇਤੀਬਾੜੀ, ਵਪਾਰ ਅਤੇ ਜਨਤਕ ਸੇਵਾ ਵੰਡ ਵਰਗੇ ਪ੍ਰਮੁੱਖ ਖੇਤਰਾਂ ਨੂੰ ਮਜ਼ਬੂਤ ਕੀਤਾ ਹੈ, ਜਿਸ ਨਾਲ ਸ਼ਾਸਨ ਪ੍ਰਣਾਲੀ ਵਧੇਰੇ ਸੁਖਾਲੀ, ਪਾਰਦਰਸ਼ੀ ਅਤੇ ਕੁਸ਼ਲ ਬਣ ਗਈ ਹੈ।
ਉੱਭਰ ਰਹੀਆਂ ਤਕਨੀਕਾਂ ਵਿੱਚ ਭਾਰਤ ਦੀ ਵਧਦੀ ਅਗਵਾਈ ਦਾ ਜ਼ਿਕਰ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਸੈਮੀਕੰਡਕਟਰ ਅਤੇ ਕੁਆਂਟਮ ਕੰਪਿਊਟਿੰਗ ਜਿਹੇ ਖੇਤਰਾਂ ਵਿੱਚ ਦੇਸ਼ ਦੀ ਤਰੱਕੀ ਦੀ ਦਿਸ਼ਾ ਵਿੱਚ ਵਿਕਾਸ ਅਤੇ ਮੌਕਿਆਂ ਦੇ ਨਵੇਂ ਰਾਹ ਖੋਲ੍ਹੇਗੀ। ਉਨ੍ਹਾਂ ਨੇ ਇੱਕ ਅਜਿਹੇ ਭਵਿੱਖ ਦੇ ਨਿਰਮਾਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ, ਜਿੱਥੇ ਟੈਕਨਾਲੋਜੀ ਮਨੁੱਖਤਾ ਦੀ ਸੇਵਾ ਕਰੇ, ਹਰ ਨਾਗਰਿਕ ਨੂੰ ਸਸ਼ਕਤ ਬਣਾਏ ਅਤੇ ਟਿਕਾਊ ਵਿਕਾਸ ਨੂੰ ਗਤੀ ਪ੍ਰਦਾਨ ਕਰੇ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
ਅੱਜ ਅਸੀਂ ਡਿਜੀਟਲ ਇੰਡੀਆ ਪਹਿਲਕਦਮੀ ਦੀ ਸ਼ੁਰੂਆਤ ਦੇ 11 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਹੇ ਹਾਂ। ਇਸ ਪਹਿਲਕਦਮੀ ਨੇ ਸ਼ਾਸਨ ਪ੍ਰਣਾਲੀ ਨੂੰ ਇੱਕ ਨਵਾਂ ਰੂਪ ਦਿੱਤਾ ਹੈ, ਨਾਗਰਿਕਾਂ ਨੂੰ ਸਸ਼ਕਤ ਬਣਾਇਆ ਹੈ ਅਤੇ ਸਰਵਪੱਖੀ ਵਿਕਾਸ ਨੂੰ ਗਤੀ ਦਿੱਤੀ ਹੈ। ਇਸ ਨੇ ਜੀਵਨ ਦੇ ਹਰ ਪਹਿਲੂ ਨੂੰ ਪ੍ਰਭਾਵਿਤ ਕੀਤਾ ਹੈ। ਨਿਰਵਿਘਨ ਡਿਜੀਟਲ ਭੁਗਤਾਨ ਅਤੇ ਲਾਭਪਾਤਰੀਆਂ ਤੱਕ ਪਾਰਦਰਸ਼ਤਾ ਨਾਲ ਸਿੱਧਾ ਲਾਭ ਤਬਾਦਲਾ ਕਰਨ ਤੋਂ ਲੈ ਕੇ ਵਿਸਤ੍ਰਿਤ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਤੱਕ, ਟੈਕਨਾਲੋਜੀ 'ਜੀਵਨ ਦੀ ਸੌਖ' ਨੂੰ ਹੁਲਾਰਾ ਦੇਣ ਦਾ ਇੱਕ ਸ਼ਕਤੀਸ਼ਾਲੀ ਸਾਧਨ ਬਣ ਗਈ ਹੈ।
ਡਿਜੀਟਲ ਇੰਡੀਆ ਨੇ ਨਵੀਨਤਾ ਦੀ ਲਹਿਰ ਨੂੰ ਭਾਰਤ ਦੇ ਹਰ ਹਿੱਸੇ, ਵਿਸ਼ੇਸ਼ ਤੌਰ 'ਤੇ ਪਿੰਡਾਂ, ਦੂਜੇ ਅਤੇ ਤੀਜੇ ਦਰਜੇ ਦੇ ਸ਼ਹਿਰਾਂ ਤੱਕ ਪਹੁੰਚਾਇਆ ਹੈ। ਦੇਸ਼ ਦੇ ਕੋਨੇ-ਕੋਨੇ ਤੋਂ ਨੌਜਵਾਨ ਉੱਦਮੀ ,ਸਟਾਰਟਅੱਪਸ ਅਤੇ ਨਵੀਆਂ ਖੋਜਾਂ ਕਰਨ ਵਾਲੇ ਸਾਡੀ ਧਰਤੀ ਦੇ ਸਾਹਮਣੇ ਮੌਜੂਦ ਗੰਭੀਰ ਚੁਣੌਤੀਆਂ ਦਾ ਹੱਲ ਲੱਭ ਰਹੇ ਹਨ। ਇਸ ਪਹਿਲਕਦਮੀ ਨੇ ਸਿੱਖਿਆ, ਸਿਹਤ ਸੇਵਾਵਾਂ, ਖੇਤੀਬਾੜੀ, ਵਪਾਰ ਅਤੇ ਜਨਤਕ ਸੇਵਾ ਵੰਡ ਨੂੰ ਮਜ਼ਬੂਤ ਕੀਤਾ ਹੈ, ਜਿਸ ਨਾਲ ਸ਼ਾਸਨ ਪ੍ਰਣਾਲੀ ਵਧੇਰੇ ਪਾਰਦਰਸ਼ੀ, ਕੁਸ਼ਲ ਅਤੇ ਸੁਖਾਲੀ ਬਣੀ ਹੈ।
ਡਿਜੀਟਲ ਜਗਤ ਵਿੱਚ ਸਾਡੀ ਪ੍ਰਗਤੀ ਨੇ ਇਹ ਯਕੀਨੀ ਬਣਾਇਆ ਹੈ ਕਿ ਭਾਰਤ ਆਰਟੀਫੀਸ਼ੀਅਲ ਇੰਟੈਲੀਜੈਂਸ , ਸੈਮੀਕੰਡਕਟਰ, ਕੁਆਂਟਮ ਕੰਪਿਊਟਿੰਗ ਅਤੇ ਹੋਰ ਉੱਭਰ ਰਹੀਆਂ ਤਕਨੀਕਾਂ ਵਿੱਚ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। ਇਸ ਨਾਲ ਵਿਕਾਸ ਅਤੇ ਮੌਕਿਆਂ ਦੇ ਨਵੇਂ ਰਾਹ ਖੁੱਲ੍ਹਣਗੇ। ਸਾਡਾ ਧਿਆਨ ਇੱਕ ਅਜਿਹੇ ਭਵਿੱਖ ਦੇ ਨਿਰਮਾਣ 'ਤੇ ਕੇਂਦਰਿਤ ਰਹੇਗਾ ਜਿੱਥੇ ਟੈਕਨਾਲੋਜੀ ਮਨੁੱਖਤਾ ਦੀ ਸੇਵਾ ਕਰੇ, ਹਰ ਨਾਗਰਿਕ ਨੂੰ ਸਸ਼ਕਤ ਬਣਾਏ ਅਤੇ ਟਿਕਾਊ ਵਿਕਾਸ ਨੂੰ ਗਤੀ ਪ੍ਰਦਾਨ ਕਰੇ।
ਜਦੋਂ ਇੱਕ ਅਰਬ ਤੋਂ ਵੱਧ ਲੋਕ ਟੈਕਨਾਲੋਜੀ ਨੂੰ ਅਪਣਾਉਂਦੇ ਹਨ ਤਾਂ ਇਸ ਦਾ ਪ੍ਰਭਾਵ ਕ੍ਰਾਂਤੀਕਾਰੀ ਹੁੰਦਾ ਹੈ! #11YearsOfDigitalIndia
ਡਿਜੀਟਲ ਇੰਡੀਆ ਵਿਕਸਿਤ ਅਤੇ ਆਤਮ-ਨਿਰਭਰ ਭਾਰਤ ਦੀ ਇੱਕ ਮਜ਼ਬੂਤ ਨੀਂਹ ਹੈ। ਬੀਤੇ 11 ਸਾਲਾਂ ਵਿੱਚ ਇਸ ਨੇ ਗ਼ਰੀਬਾਂ ਅਤੇ ਵਾਂਝੇ ਲੋਕਾਂ ਦੇ ਸਸ਼ਕਤੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਨਾਲ-ਨਾਲ ਦੇਸ਼ ਵਾਸੀਆਂ ਦੇ ਜੀਵਨ ਨੂੰ ਸੁਖਾਲਾ ਬਣਾਇਆ ਹੈ। ਓਪਟੀਕਲ ਫਾਈਬਰ ਨੈੱਟਵਰਕ ਦੇ ਵਿਸਤਾਰ ਤੋਂ ਲੈ ਕੇ ਡਿਜੀਟਲ ਲੈਣ-ਦੇਣ ਤੱਕ, ਇਸ ਮੁਹਿੰਮ ਦੀ ਬੇਮਿਸਾਲ ਸਫ਼ਲਤਾ ਨੇ ਪੂਰੀ ਦੁਨੀਆ ਦਾ ਧਿਆਨ ਭਾਰਤ ਵੱਲ ਖਿੱਚਿਆ ਹੈ।
#11YearsOfDigitalIndia
************
ਐੱਮਜੇਪੀਐੱਸ/ਐੱਸਐੱਸ/ਵੀਜੇ
(रिलीज़ आईडी: 2279856)
आगंतुक पटल : 11
इस विज्ञप्ति को इन भाषाओं में पढ़ें:
Bengali
,
Bengali-TR
,
English
,
Urdu
,
Marathi
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam