ਖੇਤੀਬਾੜੀ ਮੰਤਰਾਲਾ
azadi ka amrit mahotsav

ਹੜ੍ਹ ਪ੍ਰਭਾਵਿਤ ਅਰੁਣਾਚਲ ਪ੍ਰਦੇਸ਼ ਵਿੱਚ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦਾ ਕਿਰੇਨ ਰਿਜਿਜੂ ਅਤੇ ਮੁੱਖ ਮੰਤਰੀ ਪੇਮਾ ਖਾਂਡੂ ਦੇ ਨਾਲ ਹਵਾਈ ਸਰਵੇਖਣ ਅਤੇ ਜ਼ਮੀਨੀ ਦੌਰਾ


ਸ਼੍ਰੀ ਸ਼ਿਵਰਾਜ ਸਿੰਘ ਨੇ ਹੜ੍ਹ ਪੀੜ੍ਹਤਾਂ ਨੂੰ ਦਿੱਤਾ ਭਰੋਸਾ, ਹਰ ਪ੍ਰਭਾਵਿਤ ਪਰਿਵਾਰ ਨੂੰ ਮਿਲੇਗੀ ਮਦਦ

ਦੁੱਖ ਸਾਂਝਾ ਕਰਨ ਨਾਲ ਘੱਟ ਹੁੰਦਾ ਹੈ, ਤੁਸੀਂ ਇਕੱਲੇ ਨਹੀਂ ਹੋ- ਸ਼੍ਰੀ ਸ਼ਿਵਰਾਜ ਸਿੰਘ ਨੇ ਭੈਣਾਂ ਅਤੇ ਜਨਤਾ ਨੂੰ ਮਿਲ ਕੇ ਸੁਣੀ ਪੀੜ੍ਹਾ

ਕੁਦਰਤੀ ਸੰਕਟ ਵਿੱਚ ਜਨਤਾ ਦਰਮਿਆਨ ਪਹੁੰਚ ਕੇ ਬੋਲੇ ਸ਼੍ਰਿਵਰਾਜ ਸਿੰਘ-ਨੁਕਸਾਨ ਦਾ ਹੋਵੇਗਾ ਪੂਰਾ ਮੁਲਾਂਕਣ

ਖੇਤ, ਘਰ, ਪਸ਼ੂਧਨ, ਹਰ ਨੁਕਸਾਨ ਦੀ ਭਰਪਾਈ ਦਾ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਨੇ ਦਿੱਤਾ ਭਰੋਸਾ

ਕੇਂਦਰ-ਰਾਜ ਸਰਕਾਰ ਪੂਰੀ ਤਾਕਤ ਨਾਲ ਰਾਹਤ ਕਾਰਜਾਂ ਵਿੱਚ ਜੁਟੀਆਂ ਹਨ- ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

ਕੇਂਦਰੀ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਮਿਊਨਿਟੀ ਵਰਕ ਦੀ ਸ਼ਲਾਘਾ ਕੀਤੀ, ਰਾਹਤ ਕਾਰਜਾਂ ਵਿੱਚ ਖੁਦ ਵੀ ਦਿੱਤਾ ਸਾਥ

प्रविष्टि तिथि: 01 JUL 2026 7:12PM by PIB Chandigarh

ਅਰੁਣਾਚਲ ਪ੍ਰਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹ ਦਰਮਿਆਨ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੇਂਦਰੀ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਅਤੇ ਮੁੱਖ ਮੰਤਰੀ ਸ਼੍ਰੀ ਪੇਮਾ ਖਾਂਡੂ ਨਾਲ ਮਿਲ ਕੇ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਹਵਾਈ ਅਤੇ ਜ਼ਮੀਨੀ ਨਿਰੀਖਣ ਕੀਤਾ ਤਾਂ ਜੋ ਨੁਕਸਾਨ ਦੀ ਸੀਮਾ ਦਾ ਮੁਲਾਂਕਣ ਕੀਤਾ ਜਾ ਸਕੇ।

ਇਸ ਯਾਤਰਾ ਦੌਰਾਨ ਸ਼੍ਰੀ ਚੌਹਾਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨਾਲ ਨਿਜੀ ਤੌਰ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਮਾਰਗਦਰਸ਼ਨ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਇਸ ਮੁਸ਼ਕਲ ਸਮੇਂ ਵਿੱਚ ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀਆਂ ਹਨ।

ਕੇਂਦਰੀ ਮੰਤਰੀ ਨੇ ਆਫ਼ਤ ਨਾਲ ਪ੍ਰਭਾਵਿਤ ਪਿੰਡਾਂ ਦੀ ਸੜਕ ਯਾਤਰਾ ਕਰਨ ਤੋਂ ਪਹਿਲਾਂ ਕੇਯੀ ਪਨਯੋਰ ਜ਼ਿਲ੍ਹੇ ਸਮੇਤ ਕਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਉਨ੍ਹਾਂ ਨੇ ਪ੍ਰਭਾਵਿਤ ਨਿਵਾਸੀਆਂ ਨਾਲ ਸਿੱਧੇ ਗੱਲਬਾਤ ਕੀਤੀ, ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦੀ ਸਮੀਖਿਆ ਕੀਤੀ।

ਪੀੜ੍ਹਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਭਾਵੂਕ ਹੋ ਕੇ ਬੋਲਦੇ ਹੋਏ ਸ਼੍ਰੀ ਚੌਹਾਨ ਨੇ ਕਿਹਾ ਕਿ ਦੁਖ ਵੰਡਣ ਨਾਲ ਘੱਟ ਹੋ ਜਾਂਦਾ ਹੈ ਅਤੇ ਸੰਕਟ ਦੇ ਸਮੇਂ ਇੱਕ-ਦੂਜੇ ਦਾ ਸਾਥ ਦੇਣਾ ਹੀ ਮਨੁੱਖਤਾ ਦਾ ਸੱਚਾ ਸਾਰ ਹੈ। ਵਿਸ਼ੇਸ਼ ਤੌਰ ‘ਤੇ ਮਹਿਲਾਵਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਕੱਲੇ ਨਹੀਂ ਹਨ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਹਰ ਕਦਮ ‘ਤੇ ਉਨ੍ਹਾਂ ਨਾਲ ਖੜ੍ਹੀਆਂ ਰਹਿਣਗੀਆਂ।

 

ਉਨ੍ਹਾਂ ਨੇ ਐਲਾਨ ਕੀਤਾ ਕਿ ਹੜ੍ਹ ਨਾਲ ਹੋਏ ਨੁਕਸਾਨ ਦਾ ਵਿਆਪਕ ਮੁਲਾਂਕਣ ਕੀਤਾ ਜਾਵੇਗਾ। ਜਿਨ੍ਹਾਂ ਪਰਿਵਾਰਾਂ ਦੇ ਘਰ ਵਹਿ ਗਏ ਹਨ, ਉਨ੍ਹਾਂ ਦੇ ਲਈ ਨਵੇਂ ਘਰ ਬਣਾਏ ਜਾਣਗੇ, ਨਾਲ ਹੀ ਖੇਤੀਬਾੜੀ ਜ਼ਮੀਨ, ਫਸਲਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦਾ ਵੀ ਮੁਲਾਂਕਣ ਕੀਤਾ ਜਾਵੇਗਾ ਤਾਂ ਜੋ ਉੱਚਿਤ ਮੁਆਵਜ਼ਾ ਯਕੀਨੀ ਬਣਾਇਆ ਜਾ ਸਕੇ। ਪ੍ਰਭਾਵਿਤ ਪਰਿਵਾਰਾਂ ਨੂੰ ਅਨਾਜ ਅਤੇ ਜ਼ਰੂਰੀ ਸਮੱਗਰੀ ਦੇ ਰੂਪ ਵਿੱਚ ਤਤਕਾਲ ਰਾਹਤ ਪ੍ਰਦਾਨ ਕੀਤੀ ਜਾ ਰਹੀ ਹੈ।

ਸ਼੍ਰੀ ਚੌਹਾਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਇਸ ਸਥਿਤੀ ਨੂੰ ਲੈ ਕੇ ਨਿਜੀ ਤੌਰ ‘ਤੇ ਚਿੰਤਿਤ ਹਨ ਅਤੇ ਉਨ੍ਹਾਂ ਨੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਨਿਰਦੇਸ਼ਾਂ ਦੇ ਅਨੁਸਾਰ, ਕੇਂਦਰ ਸਰਕਾਰ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਚਲਾਊਣ ਲਈ ਰਾਜ ਸਰਕਾਰ ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਇਸ ਯਾਤਰਾ ਦੌਰਾਨ, ਕੇਂਦਰੀ ਮੰਤਰੀ ਨੇ ਸਥਾਨਕ ਨਿਵਾਸੀਆਂ ਦੁਆਰਾ ਪ੍ਰਦਰਸ਼ਿਤ ਸ਼ਾਨਦਾਰ ਭਾਈਚਾਰਕ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਹੜ੍ਹ ਨਾਲ ਨੁਕਸਾਨੀ ਗਈ ਸੜਕ ਦੀ ਮੁਰੰਮਤ ਅਤੇ ਨਦੀ ਦੇ ਪਾਣੀ ਨੂੰ ਪਿੰਡ ਵਿੱਚ ਦੁਬਾਰਾ ਪ੍ਰਵੇਸ਼ ਕਰਨ ਤੋਂ ਰੋਕਣ ਲਈ ਇੱਕ ਸੁਰਖਿਆ ਕੰਧ ਦੇ ਨਿਰਮਾਣ ਵਿੱਚ ਗ੍ਰਾਮੀਣਾਂ ਦਾ ਸਾਥ ਦਿੱਤਾ।

ਇਸ ਪਹਿਲ ਨੂੰ ਬਹੁਤ ਪ੍ਰੇਰਣਾਦਾਇਕ ਦੱਸਦੇ ਹੋਏ ਸ਼੍ਰੀ ਚੌਹਾਨ ਨੇ ਕਿਹਾ ਕਿ ਹਾਲਾਂਕਿ ਹੜ੍ਹ ਨੇ ਵਿਆਪਕ ਤਬਾਹੀ ਮਚਾਈ ਹੈ ਅਤੇ ਨੁਕਸਾਨ ਦਾ ਮੁਲਾਂਕਣ ਅਜੇ ਵੀ ਜਾਰੀ ਹੈ, ਲੇਕਿਨ ਸਭ ਤੋਂ ਸ਼ਲਾਘਾਯੋਗ ਗੱਲ ਇਹ ਹੈ ਕਿ ਸਥਾਨਕ ਭਾਈਚਾਰਿਆਂ ਨੇ ਸਰਕਾਰੀ ਦਖਲਅੰਦਾਜ਼ੀ ਦਾ ਇੰਤਜ਼ਾਰ ਨਹੀਂ ਕੀਤਾ ਸਗੋਂ ਸਵੈਇੱਛਾ ਨਾਲ ਸੰਕਟ ਨਾਲ ਨਜਿੱਠਣ ਲਈ ਅੱਗੇ ਆਏ ਹਨ।

ਉਨ੍ਹਾਂ ਨੇ ਦੱਸਿਆ ਕਿ ਗ੍ਰਾਮੀਣਾਂ ਨੇ ਰਸਮੀ ਮਨਜ਼ੂਰੀ ਜਾਂ ਪ੍ਰਸ਼ਾਸਨਿਕ ਅਨੁਮਾਨਾਂ ਦਾ ਇੰਤਜ਼ਾਰ ਕੀਤੇ ਬਿਨਾ ਹੀ ਆਪਣੇ ਪਿੰਡ ਨੂੰ ਹੜ੍ਹ ਤੋਂ ਬਚਾਉਣ ਲਈ ਸੁਰੱਖਿਆ ਕੰਧ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਸੀ। ਸਮੂਹਿਕ ਜ਼ਿੰਮੇਵਾਰੀ ਦੀ ਇਸ ਭਾਵਨਾ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਦੋਂ ਸਮਾਜ ਜਾਗਰੂਕ, ਇਕਜੁੱਟ ਅਤੇ ਸਰਗਰਮ ਰਹਿੰਦਾ ਹੈ, ਤਾਂ ਸਮੂਹਿਕ ਯਤਨਾਂ ਨਾਲ ਕਈ ਮਹੱਤਵਪੂਰਨ ਚੁਣੌਤੀਆਂ ਦਾ ਸਾਹਮਣਾ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਪੂਰੀ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀਆਂ ਨਿਭਾਏਗੀ ਅਤੇ ਪ੍ਰਭਾਵਸ਼ਾਲੀ ਰਾਹਤ ਅਤੇ ਪੁਨਰਵਾਸ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।

ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਪੇਮਾ ਖਾਂਡੂ ਦੀ ਅਗਵਾਈ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਪੂਰੀ ਤਤਪਰਤਾ ਨਾਲ ਕੰਮ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਵਿੱਚ ਕੇਂਦਰ ਸਰਕਾਰ ਪ੍ਰਭਾਵਿਤ ਖੇਤਰਾਂ ਵਿੱਚ ਜਲਦੀ ਤੋਂ ਜਲਦੀ ਆਮ ਸਥਿਤੀ ਬਹਾਲ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।

ਇਸ ਨਾਲ ਪਹਿਲੇ ਦਿਨ ਵਿੱਚ, ਸ਼੍ਰੀ ਚੌਹਾਨ ਨੇ ਈਟਾਨਗਰ ਸਥਿਤ ਰਾਜਭਵਨ ਵਿੱਚ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ, ਲੈਫਟੀਨੈਂਟ ਜਨਰਲ (ਸੇਵਾਮੁਕਤ) ਕੇਟੀ ਪਰਨਾਈਕ ਨਾਲ ਸ਼ਿਸ਼ਟਾਚਾਰ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੇ ਚਲ ਰਹੇ ਰਾਹਤ ਕਾਰਜਾਂ ‘ਤੇ ਵੀ ਚਰਚਾ ਕੀਤੀ। ਸਰਕਾਰ ਅਤੇ ਸਮਾਜ ਦੇ ਸੰਯੁਕਤ ਯਤਨਾਂ ‘ਤੇ ਵਿਸ਼ਵਾਸ ਵਿਅਕਤ ਕਰਦੇ ਹੋਏ, ਸ਼੍ਰ ਚੌਹਾਨ ਨੇ ਕਿਹਾ ਕਿ ਰਾਜ ਜਲਦੀ ਹੀ ਇਸ ਸੰਕਟ ਤੋਂ ਉਭਰ ਜਾਣਗੇ, ਅਤੇ ਉਨ੍ਹਾਂ ਨੇ ਅੱਗੇ ਕਿਹਾ, “ਅਸੀਂ ਸਾਰੇ ਮਿਲ ਕੇ ਇਸ ਮੁਸ਼ਕਲ ਦੌਰ ਤੋਂ ਬਾਹਰ ਨਿਕਲਾਂਗੇ ਅਤੇ ਅਰੁਣਾਚਲ ਪ੍ਰਦੇਸ਼ ਮੁੜ ਤੋਂ ਮੁਸਕਰਾਏਗਾ।”

ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਤੋਂ ਬਾਅਦ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਗਲਵਾਰ ਦੇਰ ਰਾਜ ਈਟਾਨਗਰ ਵਿੱਚ ਮੁੱਖ ਮੰਤਰੀ ਸ਼੍ਰੀ ਪੇਮਾ ਖਾਂਡੂ, ਕੇਂਦਰੀ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਅਤੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਵਿੱਚ ਰਾਹਤ ਅਤੇ ਪੁਨਰਵਾਸ ਯਤਨਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ ਅਤੇ ਇਹ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਕਿ ਹਰੇਕ ਪ੍ਰਭਾਵਿਤ ਪਰਿਵਾਰ ਤੱਕ ਜਲਦੀ ਸਹਾਇਤਾ ਪਹੁੰਚੇ, ਨੁਕਸਾਨ ਮੁਲਾਂਕਣ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਪੁਨਰਵਾਸ ਉਪਾਵਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਸ਼੍ਰੀ ਚੌਹਾਨ ਨੇ ਰਾਹਤ ਕਾਰਜਾਂ ਵਿੱਚ ਕਿਸੇ ਵੀ ਪੱਧਰ ‘ਤੇ ਢਿੱਲ ਨਾ ਵਰਤਣ ‘ਤੇ ਜ਼ੋਰ ਦਿੱਤਾ ਅਤੇ ਜਲਦੀ ਤੋਂ ਜਲਦੀ ਆਮ ਜੀਵਨ ਬਹਾਲ ਕਰ ਲਈ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਡੂੰਘੇ ਤਾਲਮੇਲ ਦੀ ਮੰਗ ਕੀਤੀ।

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਸ਼੍ਰੀ ਚੌਹਾਨ ਨੇ ਕਿਹਾ ਕਿ ਉਨ੍ਹਾਂ ਨੇ ਅਤੇ ਕੇਂਦਰੀ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਨਿਰਦੇਸ਼ ‘ਤੇ ਅਰੁਣਾਚਲ ਪ੍ਰਦੇਸ਼ ਦਾ ਦੌਰਾ ਕੀਤਾ ਸੀ ਤਾਂ ਜੋ ਭਾਰੀ ਮੀਂਹ ਤੋਂ ਪੈਦਾ ਸਥਿਤੀ ਦਾ ਮੁਲਾਂਕਣ ਕੀਤਾ ਜਾ ਸਕੇ ਅਤੇ ਰਾਜ ਸਰਕਾਰ ਦੇ ਨਾਲ ਤਾਲਮੇਲ ਵਿੱਚ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਵਫ਼ਦ ਨੇ ਪ੍ਰਭਾਵਿਤ ਖੇਤਰਾਂ ਦਾ ਪ੍ਰਤੱਖ ਮੁਲਾਂਕਣ ਕਰਨ ਅਤੇ ਪ੍ਰਭਾਵਿਤ ਨਿਵਾਸੀਆਂ ਨਾਲ ਸਿੱਧੇ ਗੱਲਬਾਤ ਕਰਕੇ ਜ਼ਮੀਨੀ ਸਥਿਤੀ ਨੂੰ ਸਮਝਣ ਲਈ ਸੜਕ ਮਾਰਗ ਤੋਂ ਯਾਤਰਾ ਕੀਤੀ। ਸਥਿਤੀ ਨੂੰ ਗੰਭੀਰ ਅਤੇ ਚੁਣੌਤੀਪੂਰਨ ਦੱਸਦੇ ਹੋਏ, ਸ਼੍ਰੀ ਚੌਹਾਨ ਨੇ ਰਾਜ ਸਰਕਾਰ ਦੀ ਤੁਰੰਤ ਪ੍ਰਤੀਕਿਰਿਆ ਅਤੇ ਪ੍ਰਭਾਵਸ਼ਾਲੀ ਰਾਹਤ ਅਤੇ ਬਚਾਅ ਕਾਰਜਾਂ ਲਈ ਪ੍ਰਸ਼ੰਸਾ ਕੀਤੀ, ਜਿਸ ਨਾਲ ਮਨੁੱਖੀ ਜਾਨਾਂ ਦਾ ਨੁਕਸਾਨ ਘੱਟ ਤੋਂ ਘੱਟ ਹੋਇਆ।

ਕੇਂਦਰੀ ਮੰਤਰੀ ਨੇ ਕਿਹਾ ਕਿ ਕਈ ਸਥਾਨਾਂ ‘ਤੇ ਸੜਕਾਂ, ਪੁਲ, ਬਿਜਲੀ ਦੇ ਬੁਨਿਆਦੀ ਢਾਂਚੇ ਅਤੇ ਸੰਚਾਰ ਨੈੱਟਵਰਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਫਸਲਾਂ ਤਬਾਹ ਹੋ ਗਈਆਂ ਹਨ, ਘਰ ਵਹਿ ਗਏ ਹਨ ਅਤੇ ਪਸ਼ੂਧਨ ਦਾ ਵੀ ਨੁਕਸਾਨ ਹੋਇਆ ਹੈ।

ਉਨ੍ਹਾਂ ਨੇ ਦੱਸਿਆ ਕਿ ਵਰਤਮਾਨ ਵਿੱਚ ਰਾਹਤ ਕਾਰਜ ਦੋ ਮੋਰਚਿਆਂ ‘ਤੇ ਕੀਤਾ ਜਾ ਰਿਹਾ ਹੈ: ਪਹਿਲਾਂ, ਪ੍ਰਭਾਵਿਤ ਲੋਕਾਂ ਨੂੰ ਅਨਾਜ, ਦਵਾਈਆਂ, ਪੀਣ ਦਾ ਪਾਣੀ ਅਤੇ ਹੋਰ ਜ਼ਰੂਰੀ ਸੇਵਾਵਾਂ ਉਪਲਬਧ ਕਰਵਾ  ਕੇ ਤਤਕਾਲ ਰਾਹਤ ਨੂੰ ਯਕੀਨੀ ਬਣਾਉਣਾ; ਅਤੇ ਦੂਜਾ, ਇੱਕ ਵਿਆਪਕ ਲੰਬੇ ਸਮੈਂ ਦੀ ਪੁਨਰਵਾਸ ਯੋਜਨਾ ਤਿਆਰ ਕਰਨ ਲਈ ਵਿਸਤ੍ਰਿਤ ਮੁਲਾਂਕਣ ਕਰਨਾ।

ਸ਼੍ਰੀ ਚੌਹਾਨ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸ਼ੁਰੂਆਤੀ ਰਿਪੋਰਟ ਪੇਸ਼ ਕਰ ਦਿੱਤੀ ਹੈ, ਜਦੋਂ ਕਿ ਵਿਸਤ੍ਰਿਤ ਮੁਲਾਂਕਣ ਰਿਪੋਰਟ ਪੂਰੀ ਹੋਣ ਤੋਂ ਬਾਅਦ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਥਿਤੀ ਨਾਲ ਪੂਰੀ ਤਰ੍ਹਾਂ ਜਾਣੂ ਕਰਵਾਇਆ ਜਾਵੇਗਾ ਅਤੇ ਕੇਂਦਰ ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਕੇਂਦਰ ਅਤੇ ਰਾਜ ਦੇ ਸੰਯੁਕਤ ਯਤਨਾਂ ਨੂੰ ਜਲਦੀ ਤੋਂ ਜਲਦੀ ਆਮ ਸਥਿਤੀ ਬਹਾਲ ਹੋ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫਤਾਂ ਦੇ ਬਿਹਤਰ ਪ੍ਰਬੰਧਨ ਲਈ ਵਿਗਿਆਨਿਕ ਅਤੇ ਲੰਬੇ ਸਮੇਂ ਦੇ ਸਮਾਧਾਨਾਂ ‘ਤੇ ਵੀ ਕੰਮ ਕੀਤਾ ਜਾਵੇਗਾ।

***********

ਆਰਸੀ/ਐੱਮਐੱਸ/ਬਲਜੀਤ


(रिलीज़ आईडी: 2280354) आगंतुक पटल : 3
इस विज्ञप्ति को इन भाषाओं में पढ़ें: English , Urdu , हिन्दी , Assamese , Gujarati , Tamil