ਸਿੱਖਿਆ ਮੰਤਰਾਲਾ
ਕੇਂਦਰੀ ਸਿੱਖਿਆ ਮੰਤਰੀ ਨੇ ਪੱਛਮੀ ਬੰਗਾਲ ਦੇ ਉੱਚ ਸਿੱਖਿਆ ਅਤੇ ਸਕੂਲ ਸਿੱਖਿਆ ਮੰਤਰੀਆਂ ਦੇ ਨਾਲ ਮੀਟਿੰਗ ਕੀਤੀ
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਪੱਛਮੀ ਬੰਗਾਲ ਦੀ ਸਕੂਲ ਅਤੇ ਉੱਚ ਸਿੱਖਿਆ ਵਿੱਚ ਵਿਆਪਕ ਸੁਧਾਰਾਂ ਦੇ ਰੋਡਮੈਪ ‘ਤੇ ਵਿਚਾਰ ਵਟਾਂਦਰਾ ਕੀਤਾ
“ਪੱਛਮੀ ਬੰਗਾਲ ਵਿੱਚ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਹਰ ਸੰਭਵ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ” –ਸ਼੍ਰੀ ਧਰਮੇਂਦਰ ਪ੍ਰਧਾਨ
Posted On:
01 JUL 2026 10:34PM by PIB Chandigarh
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਨਵੀਂ ਦਿੱਲੀ ਵਿੱਚ ਪੱਛਮੀ ਬੰਗਾਲ ਸਰਕਾਰ ਦੇ ਉੱਚ ਅਤੇ ਤਕਨੀਕੀ ਸਿੱਖਿਆ ਮੰਤਰੀ ਸ਼੍ਰੀ ਜਗਨਨਾਥ ਚਟੋਪਾਧਿਆਏ ਅਤੇ ਪੱਛਮ ਬੰਗਾਲ ਸਰਕਾਰ ਦੇ ਹੀ ਸਕੂਲ ਸਿੱਖਿਆ ਮੰਤਰੀ ਸ਼੍ਰੀ ਦੀਪਕ ਬਰਮਨ ਨਾਲ ਵਿਸਤ੍ਰਿਤ ਗੱਲਬਾਤ ਕੀਤੀ।

ਆਯੋਜਿਤ ਮੀਟਿੰਗ ਵਿੱਚ, ਸ਼੍ਰੀ ਧਰਮੇਂਦਰ ਪ੍ਰਧਾਨ ਨੇ ਦੋਹਾਂ ਮੰਤਰੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਰਾਜ ਵਿੱਚ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) 2020 ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਹਰ ਸੰਭਵ ਜ਼ਰੂਰੀ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮੰਤਰਾਲਾ, ਐੱਨਈਪੀ ਦੇ ਵਿਜ਼ਨ ਦੇ ਅਨੁਸਾਰ ਰਾਜ ਵਿੱਚ ਸਿੱਖਿਆ ਨੂੰ ਮੁੜ ਤੋਂ ਬਿਹਤਰ ਬਣਾਉਣ ਲਈ ਵਚਨਬੱਧ ਹੈ। ਸ਼੍ਰੀ ਧਰਮੇਂਦਰ ਪ੍ਰਧਾਨ ਨੇ ਦੱਸਿਆ ਕਿ ਪੱਛਮੀ ਬੰਗਾਲ ਦੇ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਲਿਆਉਣ ਦੇ ਉਦੇਸ਼ ਨਾਲ ਰੋਡਮੈਪ ਤਿਆਰ ਕਰਨ ਲਈ ਵੱਖ-ਵੱਖ ਪੱਧਰਾਂ ‘ਤੇ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।

ਇਹ ਚਰਚਾ ਰਾਜ ਵਿੱਚ ਕੇਂਦਰੀ ਸਿੱਖਿਆ ਮੰਤਰਾਲੇ ਦੁਆਰਾ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੇ ਲਾਗੂਕਰਨ, ਵਿਸਤਾਰ ਅਤੇ ਫੰਡਾਂ ਦੀ ਵੰਡ ‘ਤੇ ਕੇਂਦ੍ਰਿਤ ਸੀ, ਜਿਸ ਵਿੱਚ ਸਮਗ੍ਰ ਸਿੱਖਿਆ ਪ੍ਰੋਗਰਾਮ, ਪੀਐੱਮ ਊਸ਼ਾ (ਪ੍ਰਧਾਨ ਮੰਤਰੀ ਉੱਚਤਰ ਸਿੱਖਿਆ ਅਭਿਆਨ), ਪੀਐੱਮ ਪੋਸ਼ਣ (ਪ੍ਰਧਾਨ ਮੰਤਰੀ ਪੋਸ਼ਣ ਸ਼ਕਤੀ ਨਿਰਮਾਣ) ਅਤੇ ਉੱਲਾਸ- ਨਵ ਭਾਰਤ ਸਾਕਸ਼ਰਤਾ ਕਾਰਯਕ੍ਰਮ ਸ਼ਾਮਲ ਹਨ। ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਪੀਐੱਮ ਸ਼੍ਰੀ ਸਕੂਲਾਂ ਦੇ ਨੈੱਟਵਰਕ ਦਾ ਵਿਸਤਾਰ ਉਨ੍ਹਾਂ ਬਲਾਕਾਂ ਤੱਕ ਕੀਤਾ ਜਾਵੇ ਜੋ ਵਰਤਮਾਨ ਵਿੱਚ ਇਸ ਦੇ ਅਧੀਨ ਸ਼ਾਮਲ ਨਹੀਂ ਹਨ, ਅਤੇ ਨਾਲ ਹੀ ਇਨ੍ਹਾਂ ਨੂੰ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਵੀ ਵਿਸਤਾਰਿਤ ਕੀਤਾ ਜਾਵੇ।
ਮੀਟਿੰਗ ਵਿੱਚ ਉੱਚ ਸਿੱਖਿਆ ਅਤੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗਾਂ ਦੇ ਸਕੱਤਰ, ਡਾ. ਵਿਨੀਤ ਜੋਸ਼ੀ ਦੇ ਨਾਲ ਕੇਂਦਰੀ ਸਿੱਖਿਆ ਮੰਤਰਾਲੇ ਅਤੇ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
***************
ਆਰਆਰਟੀਐੱਨ/ਬਲਜੀਤ
(Release ID: 2280355)
ਵਿਜ਼ੀਟਰ ਕਾਊਂਟਰ : 41