ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਚਾਰਟਰਡ ਅਕਾਊਂਟੈਂਟਸ ਦਿਵਸ 'ਤੇ ਚਾਰਟਰਡ ਅਕਾਊਂਟੈਂਟ ਭਾਈਚਾਰੇ ਨੂੰ ਵਧਾਈ ਦਿੱਤੀ

Posted On: 01 JUL 2026 12:50PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਾਰਟਰਡ ਅਕਾਊਂਟੈਂਟਸ ਦਿਵਸ ਦੇ ਮੌਕੇ 'ਤੇ ਚਾਰਟਰਡ ਅਕਾਊਂਟੈਂਟ ਭਾਈਚਾਰੇ ਨੂੰ ਤਹਿ ਦਿਲੋਂ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਚਾਰਟਰਡ ਅਕਾਊਂਟੈਂਟਸ ਭਾਰਤ ਦੀ ਆਰਥਿਕ ਯਾਤਰਾ ਵਿੱਚ ਲੰਬੇ ਸਮੇਂ ਤੋਂ ਭਰੋਸੇਮੰਦ ਭਾਈਵਾਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਅਤੇ ਪੇਸ਼ਾਵਰ ਉੱਤਮਤਾ ਪ੍ਰਤੀ ਆਪਣੀ ਵਚਨਬੱਧਤਾ ਦੇ ਜ਼ਰੀਏ ਉਨ੍ਹਾਂ ਨੇ ਦੇਸ਼ ਦੀਆਂ ਵਿੱਤੀ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ ਹੈ, ਕਾਰੋਬਾਰਾਂ ਨੂੰ ਸਹਿਯੋਗ ਦਿੱਤਾ ਹੈ, ਉੱਦਮਤਾ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਨਿਵੇਸ਼ਕਾਂ ਵਿੱਚ ਵਿਸ਼ਵਾਸ ਜਗਾਇਆ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ: 

ਚਾਰਟਰਡ ਅਕਾਊਂਟੈਂਟਸ ਦਿਵਸ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ, ਚਾਰਟਰਡ ਅਕਾਊਂਟੈਂਟ ਭਾਈਚਾਰੇ ਦੇ ਸਾਰੇ ਮੈਂਬਰਾਂ ਨੂੰ ਵਧਾਈ। ਉਹ ਭਾਰਤ ਦੀ ਆਰਥਿਕ ਯਾਤਰਾ ਵਿੱਚ ਲੰਬੇ ਸਮੇਂ ਤੋਂ ਭਰੋਸੇਮੰਦ ਭਾਈਵਾਲ ਰਹੇ ਹਨ। ਪਾਰਦਰਸ਼ਤਾ ਅਤੇ ਪੇਸ਼ਾਵਰ ਉੱਤਮਤਾ ਪ੍ਰਤੀ ਆਪਣੀ ਵਚਨਬੱਧਤਾ ਦੇ ਜ਼ਰੀਏ ਉਹ ਸਾਡੀਆਂ ਵਿੱਤੀ ਪ੍ਰਣਾਲੀਆਂ ਨੂੰ ਮਜ਼ਬੂਤ ਕਰਦੇ ਹਨ, ਕਾਰੋਬਾਰਾਂ ਨੂੰ ਸਹਿਯੋਗ ਪ੍ਰਦਾਨ ਕਰਦੇ ਹਨ, ਉੱਦਮਤਾ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਨਿਵੇਸ਼ਕਾਂ ਵਿੱਚ ਵਿਸ਼ਵਾਸ ਜਗਾਉਂਦੇ ਹਨ। ਉਨ੍ਹਾਂ ਦੀ ਮੁਹਾਰਤ ਆਰਥਿਕ ਵਿਕਾਸ ਅਤੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ। ਜਿਵੇਂ-ਜਿਵੇਂ ਅਸੀਂ ਵਿਕਸਿਤ ਭਾਰਤ ਦੇ ਰਾਹ 'ਤੇ ਅੱਗੇ ਵਧ ਰਹੇ ਹਾਂ, ਉਨ੍ਹਾਂ ਦੇ ਯਤਨ ਇੱਕ ਅਜਿਹਾ ਮਾਹੌਲ ਸਿਰਜਣ ਵਿੱਚ ਸਹਾਈ ਹਨ ਜਿੱਥੇ ਉਦਯੋਗ ਪ੍ਰਫੁੱਲਤ ਹੋ ਸਕਣ ਅਤੇ ਸਾਰਿਆਂ ਲਈ ਮੌਕੇ ਵਧ ਸਕਣ।

***

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2280366) ਵਿਜ਼ੀਟਰ ਕਾਊਂਟਰ : 38