ਮਹਿਲਾ ਤੇ ਬਾਲ ਵਿਕਾਸ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2026 ਲਈ ਨਾਮਜ਼ਦਗੀਆਂ ਮੰਗੀਆਂ


ਅਰਜ਼ੀ ਜਮ੍ਹਾਂ ਕਰਾਉਣ ਦੀ ਆਖ਼ਰੀ ਮਿਤੀ 31 ਜੁਲਾਈ

प्रविष्टि तिथि: 02 JUL 2026 1:10PM by PIB Chandigarh

ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀਐੱਮਆਰਬੀਪੀ) 2026 ਲਈ ਨਾਮਜ਼ਦਗੀਆਂ ਮੰਗੀਆਂ ਹਨ। ਅਰਜ਼ੀ ਜਮ੍ਹਾਂ ਕਰਾਉਣ ਦੀ ਆਖ਼ਰੀ ਮਿਤੀ 31 ਜੁਲਾਈ, 2026 ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਸਾਰੀਆਂ ਨਾਮਜ਼ਦਗੀਆਂ ਆਨਲਾਈਨ ਪੋਰਟਲ https://awards.gov.in ਰਾਹੀਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਇਹ ਪੁਰਸਕਾਰ 5 ਤੋਂ 18 ਸਾਲ ਦੀ ਉਮਰ ਦੇ ਉਨ੍ਹਾਂ ਬੱਚਿਆਂ ਦੀਆਂ ਅਸਧਾਰਨ ਪ੍ਰਾਪਤੀਆਂ ਨੂੰ ਸਨਮਾਨਿਤ ਕਰਨ ਲਈ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਖੇਡਾਂ, ਸਮਾਜਿਕ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਦੇ ਖੇਤਰਾਂ ਵਿੱਚ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੈ। ਇਹ ਪੁਰਸਕਾਰ ਉਨ੍ਹਾਂ ਲੋਕਾਂ ਨੂੰ ਵੀ ਪ੍ਰਦਾਨ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਮੁਸ਼ਕਲ ਹਾਲਾਤ ਵਿੱਚ ਅਸਧਾਰਨ ਹਿੰਮਤ ਦਾ ਪ੍ਰਦਰਸ਼ਨ ਕੀਤਾ ਹੈ।

ਕੋਈ ਵੀ ਨਾਗਰਿਕ, ਸਕੂਲ, ਸੰਸਥਾ ਜਾਂ ਸੰਗਠਨ ਆਪਣੇ ਵੱਲੋਂ ਯੋਗ ਸਮਝੇ ਜਾਣ ਵਾਲੇ ਉਮੀਦਵਾਰਾਂ ਨੂੰ ਨਾਮਜ਼ਦ ਕਰ ਸਕਦਾ ਹੈ। ਬੱਚੇ ਖ਼ੁਦ ਵੀ ਨਾਮਜ਼ਦਗੀ ਰਾਹੀਂ ਅਪਲਾਈ ਕਰ ਸਕਦੇ ਹਨ।

ਅਰਜ਼ੀ ਪ੍ਰਕਿਰਿਆ ਦਾ ਵੇਰਵਾ ਇਸ ਤਰ੍ਹਾਂ ਹੈ:

  • ਆਖ਼ਰੀ ਮਿਤੀ: 31 ਜੁਲਾਈ, 2026

  • ਮੋਡ (ਢੰਗ): ਸਿਰਫ਼ ਆਨਲਾਈਨ

  • ਪੋਰਟਲ: https://awards.gov.in

ਬਿਨੈਕਾਰਾਂ ਨੂੰ ਆਪਣੀ ਨਿੱਜੀ ਜਾਣਕਾਰੀ ਅਤੇ ਪੁਰਸਕਾਰ ਦੀ ਸ਼੍ਰੇਣੀ ਭਰਨੀ ਹੋਵੇਗੀ, ਨਾਲ ਹੀ ਇੱਕ ਹਾਲੀਆ ਤਸਵੀਰ ਅਤੇ ਸਬੰਧਿਤ ਦਸਤਾਵੇਜ਼ ਅਪਲੋਡ ਕਰਨੇ ਹੋਣਗੇ। ਉਨ੍ਹਾਂ ਨੂੰ ਆਪਣੀ ਪ੍ਰਾਪਤੀ ਅਤੇ ਉਸ ਦੇ ਪ੍ਰਭਾਵ ਬਾਰੇ ਇੱਕ ਸੰਖੇਪ ਵੇਰਵਾ (ਵੱਧ ਤੋਂ ਵੱਧ 1000 ਸ਼ਬਦ) ਵੀ ਪੇਸ਼ ਕਰਨਾ ਹੋਵੇਗਾ।

ਮੰਤਰਾਲਾ ਸਕੂਲਾਂ, ਯੂਥ ਗਰੁੱਪਾਂ, ਗੈਰ-ਸਰਕਾਰੀ ਸੰਗਠਨਾਂ, ਪੰਚਾਇਤਾਂ ਅਤੇ ਵਿਅਕਤੀਆਂ ਨੂੰ ਇਸ ਆਖ਼ਰੀ ਮਹੀਨੇ ਦੀ ਵਰਤੋਂ ਸੰਭਾਵਿਤ ਉਮੀਦਵਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦਾ ਸਮਰਥਨ ਕਰਨ ਲਈ ਕਰਨ ਵਾਸਤੇ ਉਤਸ਼ਾਹਿਤ ਕਰਦਾ ਹੈ। ਆਓ ਅਸੀਂ ਸਾਰੇ ਮਿਲ ਕੇ ਇਹ ਯਕੀਨੀ ਬਣਾਈਏ ਕਿ ਭਾਰਤ ਦੇ ਸਭ ਤੋਂ ਨੌਜਵਾਨ ਪ੍ਰਤਿਭਾਸ਼ਾਲੀਆਂ ਨੂੰ ਉਹ ਸਨਮਾਨ ਮਿਲੇ ਜਿਸ ਦੇ ਉਹ ਹੱਕਦਾਰ ਹਨ।

************

ਐੱਸਐੱਸ/ਵੀਐੱਨ


(रिलीज़ आईडी: 2280367) आगंतुक पटल : 10
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Gujarati , Tamil , Telugu , Kannada , Malayalam